ਚਲੀ ਗਈ ਇਮਰਾਨ ਖਾਨ ਦੀ ਅੱਖ ਦੀ ਰੌਸ਼ਨੀ! ਪਾਕਿ SC ਨੇ ਮੈਡੀਕਲ ਬੋਰਡ ਗਠਿਤ ਕਰਨ ਦੇ ਦਿੱਤੇ ਹੁਕਮ

Thursday, Feb 12, 2026 - 05:57 PM (IST)

ਚਲੀ ਗਈ ਇਮਰਾਨ ਖਾਨ ਦੀ ਅੱਖ ਦੀ ਰੌਸ਼ਨੀ! ਪਾਕਿ SC ਨੇ ਮੈਡੀਕਲ ਬੋਰਡ ਗਠਿਤ ਕਰਨ ਦੇ ਦਿੱਤੇ ਹੁਕਮ

ਇਸਲਾਮਾਬਾਦ: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇੱਕ ਅੱਖ ਦੀ ਰੌਸ਼ਨੀ ਘਟਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਗਠਿਤ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪਾਕਿਸਤਾਨ ਤਹਿਰੀਕ-ਏ-ਇੰਸਾਫ (PTI) ਦੇ ਸੰਸਥਾਪਕ ਇਮਰਾਨ ਖਾਨ ਨੂੰ ਫੋਨ ਰਾਹੀਂ ਆਪਣੇ ਬੱਚਿਆਂ ਨਾਲ ਗੱਲ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ ਹੈ।

ਅਦਾਲਤ ਦੀ ਸਖ਼ਤ ਟਿੱਪਣੀ
ਚੀਫ਼ ਜਸਟਿਸ ਯਾਹੀਆ ਅਫਰੀਦੀ ਤੇ ਜਸਟਿਸ ਸ਼ਾਹਿਦ ਬਿਲਾਲ ਹਸਨ ਦੀ ਬੈਂਚ ਨੇ 73 ਸਾਲਾ ਇਮਰਾਨ ਖਾਨ ਦੀਆਂ ਜੇਲ੍ਹ ਦੀਆਂ ਸਥਿਤੀਆਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਦਾ ਮੁੱਦਾ ਬਹੁਤ ਮਹੱਤਵਪੂਰਨ ਹੈ ਤੇ ਇਸ 'ਚ ਅਦਾਲਤੀ ਦਖਲ ਜ਼ਰੂਰੀ ਹੈ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ 16 ਫਰਵਰੀ ਤੋਂ ਪਹਿਲਾਂ ਉਨ੍ਹਾਂ ਦੀ ਵਿਸਤ੍ਰਿਤ ਡਾਕਟਰੀ ਜਾਂਚ ਕਰਵਾਈ ਜਾਵੇ।

ਸਿਰਫ 15 ਫੀਸਦੀ ਰਹਿ ਗਈ ਰੌਸ਼ਨੀ
ਅਦਾਲਤ ਵਿੱਚ ਪੇਸ਼ ਕੀਤੀ ਗਈ ਵਕੀਲ ਸਲਮਾਨ ਸਫਦਰ ਦੀ ਰਿਪੋਰਟ ਮੁਤਾਬਕ, ਇਮਰਾਨ ਖਾਨ ਨੇ ਦੱਸਿਆ ਹੈ ਕਿ ਇਲਾਜ ਦੇ ਬਾਵਜੂਦ ਉਨ੍ਹਾਂ ਦੀ ਸੱਜੀ ਅੱਖ ਦੀ ਰੌਸ਼ਨੀ ਸਿਰਫ 15 ਫੀਸਦੀ ਰਹਿ ਗਈ ਹੈ। ਖਾਨ ਅਨੁਸਾਰ, ਕਰੀਬ ਤਿੰਨ-ਚਾਰ ਮਹੀਨੇ ਪਹਿਲਾਂ ਤੱਕ ਉਨ੍ਹਾਂ ਦੀਆਂ ਦੋਵੇਂ ਅੱਖਾਂ ਦੀ ਰੌਸ਼ਨੀ ਬਿਲਕੁਲ ਆਮ ਸੀ।

ਜੇਲ੍ਹ ਦੀਆਂ ਸਥਿਤੀਆਂ 'ਤੇ ਚਿੰਤਾ
ਇਮਰਾਨ ਖਾਨ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 5 ਅਗਸਤ 2023 ਤੋਂ ਜੇਲ੍ਹ 'ਚ ਹਨ ਤੇ ਫਿਲਹਾਲ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ 'ਚ ਬੰਦ ਹਨ। ਉਨ੍ਹਾਂ ਦੀ ਪਾਰਟੀ ਲਗਾਤਾਰ ਉਨ੍ਹਾਂ ਦੀ ਸਿਹਤ ਅਤੇ ਜੇਲ੍ਹ ਵਿੱਚ ਮਿਲ ਰਹੀਆਂ ਸਹੂਲਤਾਂ ਨੂੰ ਲੈ ਕੇ ਚਿੰਤਾ ਜਤਾ ਰਹੀ ਹੈ। ਅਦਾਲਤ ਨੇ ਹੁਣ ਜੇਲ੍ਹ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਸਿਹਤ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਪੂਰੀ ਰਿਪੋਰਟ ਦੇਣ ਲਈ ਕਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News