ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾਈ ਗਈ

Wednesday, Aug 30, 2023 - 01:33 PM (IST)

ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾਈ ਗਈ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਗੁਪਤ ਸੰਦੇਸ਼ ਦੇ ਕਥਿਤ ਖੁਲਾਸੇ ਨਾਲ ਜੁੜੇ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾ ਦਿੱਤੀ ਹੈ। ਪੰਜਾਬ ਦੀ ਅਟਕ ਜੇਲ੍ਹ 'ਚ ਸੁਣਵਾਈ ਲਈ ਪਹੁੰਚੇ ਜੱਜ ਅਬੁਲ ਹਸਨਤ ਜ਼ੁਲਕਰਨੈਨ ਨੇ ਗੁਪਤ ਸੰਦੇਸ਼ ਨਾਲ ਜੁੜੇ ਦਸਤਾਵੇਜ਼ ਗੁੰਮ ਹੋਣ ਦੇ ਮਾਮਲੇ 'ਚ ਇਹ ਫੈਸਲਾ ਸੁਣਾਇਆ। ਇਸ ਦਸਤਾਵੇਜ਼ ਨੂੰ ਖਾਨ ਨੇ ਪਿਛਲੇ ਸਾਲ ਅਹੁਦੇ ਤੋਂ ਹਟਾਏ ਜਾਣ ਤੋਂ ਪਹਿਲਾਂ ਇੱਕ ਸਿਆਸੀ ਰੈਲੀ ਦੌਰਾਨ ਲਹਿਰਾਇਆ ਸੀ।

ਇਹ ਵੀ ਪੜ੍ਹੋ: ਕੈਨੇਡਾ ਤੋਂ ਦੁਖਦਾਇਕ ਖ਼ਬਰ: ਫੈਕਟਰੀ 'ਚ ਵਾਪਰੇ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

ਗ੍ਰਹਿ ਮੰਤਰਾਲਾ ਵੱਲੋਂ ਪ੍ਰਗਟਾਈਆਂ ਗਈਆਂ ਸੁਰੱਖਿਆ ਚਿੰਤਾਵਾਂ ਦਰਮਿਆਨ ਕਾਨੂੰਨ ਮੰਤਰਾਲਾ ਦੀ ਮਨਜ਼ੂਰੀ ਦੇ ਬਾਅਦ ਅਟਕ ਜ਼ਿਲ੍ਹਾ ਜੇਲ੍ਹ ਵਿੱਚ ਮਾਮਲੇ ਦੀ ਸੁਣਵਾਈ ਹੋਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਅਟਕ ਜ਼ਿਲ੍ਹਾ ਜੇਲ੍ਹ ਦੇ ਅੰਦਰ ਮਾਮਲੇ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ, ਜਿੱਥੇ ਖਾਨ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 5 ਅਗਸਤ ਤੋਂ ਬੰਦ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਫਿਰੋਜ਼ਪੁਰ ਦੀ ਔਰਤ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ

ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਦੇ 2 ਮੈਂਬਰੀ ਬੈਂਚ ਨੇ ਖਾਨ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ, ਪਰ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਸਕਿਆ ਕਿਉਂਕਿ ਗੁਪਤ ਸੰਦੇਸ਼ ਦੇ ਖੁਲਾਸੇ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਨੇ ਉਸ ਨੂੰ ਜੇਲ੍ਹ ਵਿੱਚ ਰੱਖਣ ਅਤੇ ਸੁਣਵਾਈ ਲਈ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਜੀਓ ਨਿਊਜ਼ ਮੁਤਾਬਕ ਜੱਜ ਜ਼ੁਲਕਾਰਨੈਨ ਨੇ ਖਾਨ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾ ਦਿੱਤੀ ਹੈ, ਜਿਸ ਦਾ ਮਤਲਬ ਹੈ ਕਿ ਉਹ ਫਿਲਹਾਲ ਜੇਲ੍ਹ 'ਚ ਹੀ ਰਹੇਗਾ।

ਇਹ ਵੀ ਪੜ੍ਹੋ: OMG! ਔਰਤ ਦੇ ਦਿਮਾਗ 'ਚ ਮਿਲਿਆ 8 ਸੈਂਟੀਮੀਟਰ ਜ਼ਿੰਦਾ ਕੀੜਾ, ਡਾਕਟਰ ਬੋਲੇ- ਕਰੀਅਰ ਦਾ ਇਹ ਪਹਿਲਾ ਹੈਰਾਨੀਜਨਕ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News