ਇਮਰਾਨ ਖਾਨ ਦੀ ਪਾਰਟੀ ਨੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ
Saturday, Mar 16, 2024 - 02:15 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੇ ਆਪਣੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਈ ‘ਮਨਘੜਤ’ ਮਾਮਲਿਆਂ ਵਿੱਚ ਲਗਾਤਾਰ ਨਜ਼ਰਬੰਦ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੀ ਕੋਰ ਕਮੇਟੀ ਨੇ ਵੀਰਵਾਰ ਨੂੰ ਆਪਣੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ, ਖਾਸ ਤੌਰ 'ਤੇ ਇਸ ਦੇ ਸੰਸਥਾਪਕ ਚੇਅਰਮੈਨ ਵਿਰੁੱਧ ਕੇਸਾਂ 'ਚ ਅਪੀਲਾਂ 'ਚ ਦੇਰੀ, ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਸੁਰੱਖਿਆ ਅਤੇ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਵੋਟਾਂ ਦੀ ਮੁੜ ਗਿਣਤੀ ਬਾਰੇ ਚਰਚਾ ਕੀਤੀ।
ਇਹ ਵੀ ਪੜ੍ਹੋ: ਕੀ ਕੈਨੇਡਾ ਦੇ PM ਜਸਟਿਨ ਟਰੂਡੋ ਛੱਡ ਦੇਣਗੇ ਸਿਆਸਤ? ਜਾਣਨ ਲਈ ਪੜ੍ਹੋ ਪੂਰੀ ਖ਼ਬਰ
ਇਕ ਬਿਆਨ ਮੁਤਾਬਕ ਪੀ.ਟੀ.ਆਈ. ਦੀ ਕਾਨੂੰਨੀ ਟੀਮ ਨੇ 71 ਸਾਲਾ ਖਾਨ ਦੇ ਮਾਮਲਿਆਂ ਬਾਰੇ ਕੋਰ ਕਮੇਟੀ ਨੂੰ ਸਥਿਤੀ ਤੋਂ ਜਾਣੂ ਕਰਵਾਇਆ। ਪਾਰਟੀ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਪਾਰਟੀ ਪ੍ਰਧਾਨ ਨੂੰ ਕਈ ਮਾਮਲਿਆਂ ਵਿੱਚ ਜੇਲ੍ਹ ਪਾਉਣ ਦੀ ਸਖ਼ਤ ਨਿੰਦਾ ਕੀਤੀ। ਪਾਰਟੀ ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਇਰਾਦਾ ਖਾਨ ਦੇ ਖਿਲਾਫ 'ਸਿਆਸੀ ਬਦਲਾਖੋਰੀ' ਦੀ ਭਾਵਨਾ ਨਾਲ ਵਤੀਰਾ ਕਰਨ ਦੀ ਹੈ ਅਤੇ ਤੋਸ਼ਾਖਾਨਾ ਅਤੇ 'ਸਿਫਰ' (ਗੁਪਤ ਕੂਟਨੀਤਕ ਦਸਤਾਵੇਜ਼) ਵਰਗੇ "ਮਨਘੜਤ" ਕੇਸਾਂ ਵਿੱਚ ਤੇਜ਼ੀ ਨਾਲ ਚੱਲ ਰਹੇ ਮੁਕੱਦਮਿਆਂ ਨਾਲ ਇਹ ਸਾਬਤ ਹੋ ਗਿਆ ਹੈ। ਜਿੱਥੇ ਉਨ੍ਹਾਂ ਨੂੰ ਜਲਦਬਾਜ਼ੀ 'ਚ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ: ਉੱਤਰੀ ਕੋਰੀਆ ਦੇ ਨੇਤਾ ਕਿਮ ਨੇ ਪੁਤਿਨ ਵੱਲੋਂ ਤੋਹਫੇ 'ਚ ਦਿੱਤੀ ਲਗਜ਼ਰੀ ਕਾਰ ਲਿਮੋਜ਼ਿਨ ਦੀ ਕੀਤੀ ਸਵਾਰੀ
ਪਿਛਲੇ ਮਹੀਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਇੱਕ ਜਵਾਬਦੇਹੀ ਅਦਾਲਤ ਵੱਲੋਂ ਜੋੜੇ ਨੂੰ 14 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ 49 ਸਾਵਾ ਬੁਸ਼ਰਾ ਬੀਬੀ ਨੂੰ ਖਾਨ ਦੇ ਬਨੀ ਗਾਲਾ ਨਿਵਾਸ ਵਿਚ ਕੈਦ ਕੀਤਾ ਗਿਆ ਹੈ। ਖਾਨ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਵਿੱਚ ਬੰਦ ਹੈ। ਖਾਨ ਅਤੇ ਉਸਦੀ ਪਤਨੀ ਨੂੰ ਤੋਸ਼ਾਖਾਨਾ ਦੇ ਮਹਿੰਗੇ ਤੋਹਫ਼ੇ ਅਤੇ ਇਦਤ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਕਈ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਦਤ ਮਾਮਲੇ 'ਚ ਉਨ੍ਹਾਂ ਦੇ ਵਿਆਹ ਨੂੰ ਗੈਰ-ਇਸਲਾਮਿਕ ਕਰਾਰ ਦਿੱਤਾ ਗਿਆ ਸੀ। ਪੀ.ਟੀ.ਆਈ. ਦੀ ਕੇਂਦਰੀ ਕਮੇਟੀ (ਕੋਰ ਕਮੇਟੀ) ਨੇ ਅਦਾਲਤੀ ਫ਼ੈਸਲਿਆਂ ਖ਼ਿਲਾਫ਼ ਅਪੀਲਾਂ ਵਿੱਚ ਦੇਰੀ ਕਰਨ ਲਈ ਵਰਤੀਆਂ ਜਾ ਰਹੀਆਂ ਚਾਲਾਂ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਕਮੇਟੀ ਮੈਂਬਰਾਂ ਨੇ ਮੰਗ ਕੀਤੀ ਕਿ ਇਮਰਾਨ ਖ਼ਾਨ ਖ਼ਿਲਾਫ਼ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਸਾਰੇ ਕੇਸ ਚਲਾਏ ਜਾਣ ਅਤੇ ਇਨ੍ਹਾਂ ਸਾਰੇ ਕੇਸਾਂ ਨੂੰ ਤੁਰੰਤ ਬੰਦ ਕਰਕੇ ਪੀ.ਟੀ.ਆਈ. ਦੇ ਸੰਸਥਾਪਕ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਜਾਣ।
ਇਹ ਵੀ ਪੜ੍ਹੋ: ਸ਼੍ਰੀਲੰਕਾਈ ਨੇਵੀ ਨੇ ਗੈਰ-ਕਾਨੂੰਨੀ ਮੱਛੀਆਂ ਫੜਨ ਦੇ ਦੋਸ਼ 'ਚ 15 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।