ਇਮਰਾਨ ਖਾਨ ਦੀ ਪਾਰਟੀ ਨੇ SCO ਸੰਮੇਲਨ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ ਕੀਤਾ ਖ਼ਤਮ

Tuesday, Oct 15, 2024 - 03:02 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿਚ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨੇ ਮੰਗਲਵਾਰ ਨੂੰ ਆਪਣਾ ਵਿਰੋਧ ਖ਼ਤਮ ਕਰ ਦਿੱਤਾ ਕਿਉਂਕਿ ਇੱਥੇ ਸ਼ੰਘਾਈ ਸਹਿਯੋਗ ਸੰਗਠਨ ਦੇ ਮੈਂਬਰ ਦੇਸ਼ਾਂ ਦੀ ਸਰਕਾਰ ਦੇ ਮੁਖੀਆਂ ਦੀ ਕੌਂਸਲ (ਸੀ.ਐਚ.ਜੀ) ਦੀ 23ਵੀਂ ਬੈਠਕ ਸਖ਼ਤ ਸੁਰੱਖਿਆ ਵਿਚਕਾਰ ਸ਼ੁਰੂ ਹੋਣ ਜਾ ਰਹੀ ਹੈ। ਦੋ ਰੋਜ਼ਾ ਮੀਟਿੰਗ ਵਿੱਚ ਆਰਥਿਕਤਾ, ਵਪਾਰ, ਵਾਤਾਵਰਨ ਅਤੇ ਸਮਾਜਿਕ-ਸੱਭਿਆਚਾਰਕ ਸਬੰਧਾਂ ਦੇ ਖੇਤਰਾਂ ਵਿੱਚ ਚੱਲ ਰਹੇ ਸਹਿਯੋਗ ਬਾਰੇ ਚਰਚਾ ਕੀਤੀ ਜਾਵੇਗੀ ਅਤੇ ਸੰਸਥਾ ਦੇ ਕੰਮਕਾਜ ਦੀ ਸਮੀਖਿਆ ਕੀਤੀ ਜਾਵੇਗੀ। 

ਪਾਕਿਸਤਾਨ ਨੇ ਅਕਤੂਬਰ 2023 ਵਿੱਚ ਬਿਸ਼ਕੇਕ ਵਿੱਚ ਹੋਈ ਆਪਣੀ ਆਖਰੀ ਮੀਟਿੰਗ ਵਿੱਚ ਰੋਟੇਸ਼ਨ ਵਿਵਸਥਾ ਦੇ ਤਹਿਤ 2023-24 ਲਈ SCO ਦੇ ਅੰਦਰ ਦੂਜੇ ਸਭ ਤੋਂ ਉੱਚੇ ਫੋਰਮ, SCO CHG ਦੀ ਪ੍ਰਧਾਨਗੀ ਸੰਭਾਲੀ। ਸੀ.ਐਚ.ਜੀ ਦੀ ਬੈਠਕ ਦੀ ਪ੍ਰਧਾਨਗੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਕਰਨਗੇ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਬੀਤੀ ਰਾਤ ਰਾਜਧਾਨੀ ਵਿੱਚ ਆਪਣਾ ਵਿਰੋਧ ਪ੍ਰਦਰਸ਼ਨ ਖ਼ਤਮ ਕਰਨ ਲਈ ਸਹਿਮਤੀ ਜਤਾਈ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਇਹ ਫੈ਼ਸਲਾ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਲਿਆ ਹੈ ਕਿ ਉਹ ਇੱਕ ਮੈਡੀਕਲ ਟੀਮ ਨੂੰ ਇਮਰਾਨ ਖਾਨ ਨੂੰ ਮਿਲਣ ਦੀ ਇਜਾਜ਼ਤ ਦੇਵੇਗੀ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ : ਭਾਰਤੀ ਵਿਦਿਆਰਥੀ ਦੇ ਕਤਲ ਮਾਮਲੇ 'ਚ ਦੋਸ਼ੀ ਨੂੰ 60 ਸਾਲ ਦੀ ਸਜ਼ਾ

ਇਮਰਾਨ ਖਾਨ ਸਮੇਤ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿਚ ਬੰਦ ਕੈਦੀਆਂ ਨਾਲ ਸਾਰੀਆਂ ਮੁਲਾਕਾਤਾਂ 'ਤੇ ਰੋਕ ਲਗਾਉਣ ਤੋਂ ਬਾਅਦ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਸਰਕਾਰ ਨੂੰ ਜੇਲ੍ਹ ਵਿਚ ਖਾਨ ਨਾਲ ਮੁਲਾਕਾਤ ਦੀ ਇਜਾਜ਼ਤ ਦੇਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕੀਤੀ। ਸੋਮਵਾਰ ਦੇਰ ਰਾਤ ਇਹ ਮਸਲਾ ਹੱਲ ਹੋ ਗਿਆ ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਸਰਕਾਰ ਦੇ ਇਸ ਭਰੋਸੇ ਨੂੰ ਸਵੀਕਾਰ ਕਰ ਲਿਆ ਕਿ ਮੰਗਲਵਾਰ ਨੂੰ ਇੱਕ ਡਾਕਟਰ ਨੂੰ ਖਾਨ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News