ਪਾਕਿਸਤਾਨ ''ਚ ਇਮਰਾਨ ਖਾਨ ਦੀ ਪਾਰਟੀ ਨੂੰ ‘ਸਾਰਥਕ’ ਗੱਲਬਾਤ ਲਈ ਦਿੱਤਾ ਗਿਆ ਸੱਦਾ

Monday, May 27, 2024 - 02:54 PM (IST)

ਲਾਹੌਰ (ਭਾਸ਼ਾ): ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਸੱਤਾਧਾਰੀ ਗਠਜੋੜ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਸੜਕਾਂ 'ਤੇ ਆਪਣੇ ਪ੍ਰਦਰਸ਼ਨ ਛੱਡ ਕੇ ਸਰਕਾਰ ਨਾਲ 'ਸਾਰਥਕ' ਗੱਲਬਾਤ ਕਰੇ। ਇਹ ਜਾਣਕਾਰੀ ਸੋਮਵਾਰ ਨੂੰ ਇਕ ਖਬਰ 'ਚ ਸਾਹਮਣੇ ਆਈ। ਦ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਸੈਨੇਟ ਦੇ ਚੇਅਰਮੈਨ ਯੂਸਫ ਰਜ਼ਾ ਗਿਲਾਨੀ ਅਤੇ ਯੋਜਨਾ ਮੰਤਰੀ ਅਹਿਸਾਨ ਇਕਬਾਲ ਨੇ ਗੱਲਬਾਤ ਲਈ ਤਿਆਰ ਰਹਿਣ ਦੇ ਸਰਕਾਰ ਦੇ ਰੁਖ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਮਰਾਨ ਦੀ ਪਾਰਟੀ ਨੂੰ ਇਹ ਤੈਅ ਕਰਨਾ ਚਾਹੀਦਾ ਹੈ ਕਿ ਉਹ ਕਿਸ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਹਾਜੀਆਂ ਲਈ ਖੁਸ਼ਖ਼ਬਰੀ, ਪਹਿਲੀ ਵਾਰ ਹਾਈ ਸਪੀਡ ਟ੍ਰੇਨ ਰਾਹੀਂ ਜੇਦਾਹ ਤੋਂ ਮੱਕਾ ਦੀ ਕਰਨਗੇ ਯਾਤਰਾ

ਲਾਹੌਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਲਾਨੀ ਨੇ ਗੱਲਬਾਤ ਕਰਨ ਲਈ ਸਰਕਾਰ ਦੀ ਇੱਛਾ ਨੂੰ ਦੁਹਰਾਇਆ। ਹਾਲਾਂਕਿ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ) ਕਿਸੇ ਹੋਰ ਨਾਲ ਗੱਲ ਕਰਨ ਦਾ ਇਰਾਦਾ ਰੱਖਦੀ ਹੈ। ਪੀ.ਪੀ.ਪੀ ਦੇ ਸੀਨੀਅਰ ਆਗੂ ਗਿਲਾਨੀ (71) ਨੇ ਕਿਹਾ ਕਿ ਦੇਸ਼ ਇਸ ਵੇਲੇ ਅਸਥਿਰਤਾ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਲਈ ਸਾਰੇ ਆਗੂਆਂ ਨੂੰ ਇਕੱਠੇ ਹੋਣਾ ਪਵੇਗਾ। ਅਖ਼ਬਾਰ ਨੇ ਗਿਲਾਨੀ ਦੇ ਹਵਾਲੇ ਨਾਲ ਕਿਹਾ ਕਿ ਪੀ.ਟੀ.ਆਈ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਵਿਰੋਧੀ ਧਿਰ ਵਿੱਚ ਹੋਣ ਦੇ ਬਾਵਜੂਦ ਉਹ ਗੱਲਬਾਤ ਲਈ ਤਿਆਰ ਸਨ ਜਦਕਿ ਪੀ.ਟੀ.ਆਈ ਅਜਿਹਾ ਨਹੀਂ ਚਾਹੁੰਦੀ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਨੇ ਚੀਨੀ ਇੰਜੀਨੀਅਰਾਂ ਦੇ ਕਤਲ 'ਚ ਸ਼ਾਮਲ 11 ਅੱਤਵਾਦੀ ਕੀਤੇ ਗ੍ਰਿਫਤਾਰ 

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਗਿਲਾਨੀ ਨੇ ਕਿਹਾ ਕਿ ਪੀ.ਪੀ.ਪੀ ਮੌਜੂਦਾ ਸਰਕਾਰ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਪੀ.ਪੀ.ਪੀ ਨੇ ਕਦੇ ਇਹ ਸੰਕੇਤ ਨਹੀਂ ਦਿੱਤਾ ਕਿ ਉਹ ਸਰਕਾਰ ਦਾ ਹਿੱਸਾ ਨਹੀਂ ਹੈ। ਅਸੀਂ ਸਾਰੇ ਮਾਮਲਿਆਂ 'ਤੇ ਸਰਕਾਰ ਦੇ ਨਾਲ ਹਾਂ।'' ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸੂਬੇ 'ਚ ਲੋਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਲ ਕਰਨ ਲਈ ਪਾਰਟੀ ਅੰਦਰ ਚਰਚਾ ਚੱਲ ਰਹੀ ਹੈ। ਇਸ ਦੌਰਾਨ ਯੋਜਨਾ ਮੰਤਰੀ ਇਕਬਾਲ ਨੇ ਕਿਹਾ ਕਿ ਸਾਰਥਕ ਗੱਲਬਾਤ ਲਈ ਸਰਕਾਰ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ। ਇਕਬਾਲ ਨੇ ਕਿਹਾ ਕਿ ਪੀ.ਟੀ.ਆਈ ਖੈਬਰ-ਪਖਤੂਨਖਵਾ ਵਿਚ ਸੱਤਾਧਾਰੀ ਪਾਰਟੀ ਹੈ ਅਤੇ ਉਨ੍ਹਾਂ ਨੂੰ ਉਥੇ ਜਨਤਾ ਦੀ ਸੇਵਾ ਕਰਨੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News