ਪਾਕਿ ਦੇ PM ਸ਼ਾਹਬਾਜ਼ ਨੂੰ ਝਟਕਾ, ਪੰਜਾਬ ਵਿਧਾਨ ਸਭਾ ਉਪ ਚੋਣਾਂ ’ਚ ਇਮਰਾਨ ਦੀ ਪਾਰਟੀ ਦੀ ਵਾਪਸੀ

07/18/2022 11:11:16 AM

ਲਾਹੌਰ (ਭਾਸ਼ਾ)- ਪਾਕਿਸਤਾਨ ਪੰਜਾਬ ਦੀਆਂ ਵਿਧਾਨ ਸਭਾ ਉਪ ਚੋਣਾਂ ’ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਅਤੇ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ. ਐੱਨ.) ’ਚ ‘ਕਰੋ ਜਾਂ ਮਰੋ’ ਦੀ ਸਥਿਤੀ ਦਰਮਿਆਨ ਇਮਰਾਨ ਦੀ ਪਾਰਟੀ ਨੇ ਐਤਵਾਰ ਨੂੰ ਸ਼ਾਹਬਾਜ਼ ਦੀ ਪਾਰਟੀ ਨੂੰ ਕਰਾਰਾ ਝਟਕਾ ਦਿੰਦੇ ਹੋਏ 'ਕਲੀਨ ਸਵੀਪ' ਕਰ ਦਿੱਤਾ । ਅਪ੍ਰੈਲ ’ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੀ.ਟੀ.ਆਈ. ਅਤੇ ਪੀ.ਐੱਮ.ਐੱਲ.-ਐੱਨ. ਵਿਚਕਾਰ ਇਹ ਪਹਿਲਾ ਵੱਡਾ ਚੋਣ ਮੁਕਾਬਲਾ ਸੀ। ਚੋਣਾਂ ਦੇ ਇਸ ਨਤੀਜੇ ਤੋਂ ਬਾਅਦ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਪੁੱਤਰ ਹਮਜ਼ਾ ਸ਼ਰੀਫ ਆਪਣਾ ਅਹੁਦਾ ਗੁਆਉਣ ਵਾਲੇ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਚੋਣ ਸੁਪਰੀਮ ਕੋਰਟ ਦੇ ਹੁਕਮ ’ਤੇ 22 ਜੁਲਾਈ ਨੂੰ ਹੋਵੇਗੀ। ਪੀ. ਟੀ. ਆਈ.-ਪੀ.ਐੱਮ.ਐੱਲ.ਕਿਊ ਦੇ ਸਾਂਝੇ ਉਮੀਦਵਾਰ ਚੌਧਰੀ ਪਰਵੇਜ਼ ਇਲਾਹੀ ਦੇ ਸਿਆਸੀ ਤੌਰ ’ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਮੁੜ ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਇੰਡੀਆਨਾ ਮਾਲ 'ਚ ਹੋਈ ਫਾਈਰਿੰਗ 'ਚ ਹਮਲਾਵਰ ਸਮੇਤ 4 ਦੀ ਮੌਤ

ਇਮਰਾਨ ਖਾਨ ਦੀ ਪਾਰਟੀ ਪੀ.ਟੀ.ਆਈ ਨੂੰ 16, ਸ਼ਾਹਬਾਜ਼ ਦੀ ਪਾਰਟੀ ਨੂੰ 3 ਸੀਟਾਂ ਮਿਲੀਆਂ

ਹੁਣ ਤੱਕ ਦੇ ਅਣਅਧਿਕਾਰਤ ਨਤੀਜਿਆਂ ਮੁਤਾਬਕ ਇਮਰਾਨ ਖਾਨ ਦੀ ਪਾਰਟੀ ਨੇ 16 ਸੀਟਾਂ ਜਿੱਤੀਆਂ ਹਨ, ਜਦੋਂ ਕਿ ਪੀ.ਐੱਮ.ਐੱਲ.-ਐੱਨ. ਨੇ ਸਿਰਫ਼ 3 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਕ ਆਜ਼ਾਦ ਉਮੀਦਵਾਰ ਵੀ ਜਿੱਤਿਆ ਹੈ। ਨਿਯਮਾਂ ਮੁਤਾਬਕ ਕਿਸੇ ਪਾਰਟੀ ਜਾਂ ਗੱਠਜੋੜ ਕੋਲ ਆਪਣੀ ਪਸੰਦ ਦਾ ਮੁੱਖ ਮੰਤਰੀ ਚੁਣਨ ਲਈ ਵਿਧਾਨ ਸਭਾ ਦੀਆਂ 371 ਸੀਟਾਂ ’ਚੋਂ ਘੱਟੋ-ਘੱਟ 186 ਸੀਟਾਂ ਹੋਣੀਆਂ ਜ਼ਰੂਰੀ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ 23 ਮਈ ਨੂੰ ਪੀ.ਟੀ.ਆਈ. ਦੇ 25 ਅਸੰਤੁਸ਼ਟ ਮੈਂਬਰਾਂ ਨੂੰ ਅਯੋਗ ਕਰਾਰ ਦਿੱਤਾ ਸੀ, ਜਿਨ੍ਹਾਂ ’ਚ ਔਰਤਾਂ ਅਤੇ ਘੱਟ ਗਿਣਤੀਆਂ ਲਈ ਰਾਖਵੀਆਂ ਸੀਟਾਂ ਤੋਂ ਚੁਣੇ ਗਏ 5 ਮੈਂਬਰ ਸ਼ਾਮਲ ਹਨ। ਇਹ ਕਾਰਵਾਈ ਇਮਰਾਨ ਖਾਨ ਦੀ ਪਟੀਸ਼ਨ ’ਤੇ ਕੀਤੀ ਗਈ ਸੀ।

ਇਹ ਵੀ ਪੜ੍ਹੋ: ਸਪੇਨ 'ਚ ਲੂ ਲੱਗਣ ਕਾਰਨ 84 ਲੋਕਾਂ ਦੀ ਮੌਤ

ਸ਼ਰੀਫ਼ ਪਰਿਵਾਰ ਨੇ ਕਬੂਲੀ ਹਾਰ, ਮਰੀਅਮ ਨੇ ਕਿਹਾ- ਖੁੱਲ੍ਹੇ ਦਿਲ ਨਾਲ ਹਾਰ ਸਵੀਕਾਰ ਕਰੋ

ਸ਼ਰੀਫ ਪਰਿਵਾਰ ਦੀ ਸੱਤਾਧਾਰੀ ਪੀ.ਐੱਮ.ਐੱਲ.-ਐੱਨ. ਨੇ ਆਪਣੀ ਹਾਰ ਕਬੂਲ ਕਰ ਲਈ ਹੈ ਅਤੇ ਇਥੋਂ ਤੱਕ ਕਿ ਉਪ ਚੋਣ ਜਿੱਤਣ ਲਈ ਪੀ.ਟੀ.ਆਈ. ਦੇ ਪ੍ਰਧਾਨ ਖਾਨ ਨੂੰ ਵਧਾਈ ਵੀ ਦਿੱਤੀ ਗਈ ਹੈ। ਪੀ.ਐੱਮ.ਐੱਲ.-ਐੱਨ ਦੇ ਉਚ ਆਗੂ ਨਵਾਜ਼ ਸ਼ਰੀਫ ਦੀ ਬੇਟੀ ਅਤੇ ਪੀ.ਐੱਮ.ਐੱਲ.-ਐੱਨ. ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਇਕ ਟਵੀਟ ਵਿੱਚ ਕਿਹਾ- ‘‘ਸਾਨੂੰ ਆਪਣੀ ਹਾਰ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰ ਕਰਨਾ ਚਾਹੀਦਾ ਹੈ।’’ ਪ੍ਰਧਾਨ ਮੰਤਰੀ ਦੇ ਬੁਲਾਰੇ ਮਲਿਕ ਅਹਿਮਦ ਖਾਨ ਨੇ ਕਿਹਾ ਕਿ ਅਸੀਂ ਫਤਵੇ ਦਾ ਸਨਮਾਨ ਕਰਦੇ ਹਾਂ। ਹੁਣ ਅਸੀਂ ਪੀ.ਟੀ.ਆਈ. ਪੀ.ਐੱਮ.ਐੱਲ.-ਕਊ ਨੂੰ ਪੰਜਾਬ ਵਿਚ ਸਰਕਾਰ ਬਣਾਉਣ ਲਈ ਕਹਿੰਦੇ ਹਾਂ। ਇਹ ਪੁੱਛੇ ਜਾਣ ’ਤੇ ਕਿ ਕੀ ਪ੍ਰਧਾਨ ਮੰਤਰੀ ਸ਼ਾਹਬਾਜ਼ ਛੇਤੀ ਆਮ ਚੋਣਾਂ ਕਰਵਾਉਣ ਲਈ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਪੀ.ਐੱਮ.ਐੱਲ.-ਐੱਨ. ਲੀਡਰਸ਼ਿਪ ਆਪਣੇ ਸਾਥੀਆਂ ਨਾਲ ਸਲਾਹ ਕਰ ਕੇ ਇਸ ਬਾਰੇ ਫੈਸਲਾ ਲਵੇਗੀ। ਪੀ.ਐੱਮ.ਐੱਲ.-ਐੱਨ ਪਾਰਟੀ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਵੀ ਆਪਣੀ ਪਾਰਟੀ ਦੀ ਹਾਰ ਮੰਨ ਲਈ ਹੈ।

ਇਹ ਵੀ ਪੜ੍ਹੋ: ਪੈਟਰੋਲ 18 ਰੁਪਏ ਤੇ ਡੀਜ਼ਲ 40 ਰੁਪਏ ਹੋਇਆ ਸਸਤਾ, ਇਸ ਦੇਸ਼ ਦੇ PM ਨੇ ਕੀਤਾ ਐਲਾਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News