ਇਮਰਾਨ ਖਾਨ ਦੀ ਪਾਰਟੀ ਨੂੰ ਕਾਨੂੰਨ ਮੁਤਾਬਕ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ: ਹਾਈ ਕੋਰਟ

03/27/2024 7:43:32 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਹਾਈ ਕੋਰਟ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੀ ਇਸਲਾਮਾਬਾਦ ਵਿਚ ਰੈਲੀ ਕਰਨ ਦੀ ਬੇਨਤੀ ਸਬੰਧੀ ਪਟੀਸ਼ਨ  ਨੂੰ ਸਵੀਕਾਰ ਕਰ ਲਿਆ ਅਤੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਪਾਰਟੀ ਨੂੰ ਕਾਨੂੰਨ ਤਹਿਤ ਆਪਣੀ ਰੈਲੀ ਦਾ ਆਯੋਜਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸਲਾਮਾਬਾਦ ਹਾਈ ਕੋਰਟ (IHC) ਨੇ ਪੀ.ਟੀ.ਆਈ. ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਅਤੇ ਇਹ ਹੁਕਮ ਦਿੱਤਾ। ਪਾਰਟੀ ਪਹਿਲਾਂ 23 ਜਾਂ 30 ਮਾਰਚ ਨੂੰ ਰੈਲੀ ਕਰਨਾ ਚਾਹੁੰਦੀ ਸੀ ਪਰ ਬਾਅਦ ਵਿਚ 6 ਅਪ੍ਰੈਲ ਤੈਅ ਕੀਤੀ ਗਈ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਛੇ ਜੱਜਾਂ ਨੇ ਖੁਫੀਆ ਏਜੰਸੀਆਂ 'ਤੇ ਨਿਆਂਇਕ ਮਾਮਲਿਆਂ 'ਚ ਦਖ਼ਲ ਦੇਣ ਦਾ ਲਗਾਇਆ ਦੋਸ਼

ਰਾਜਧਾਨੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਕਾਰਨਾਂ ਕਰਕੇ ਰੈਲੀ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਪਾਰਟੀ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ। ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਆਮਿਰ ਫਾਰੂਕ ਨੇ ਦਲੀਲਾਂ ਸੁਣਨ ਤੋਂ ਬਾਅਦ ਪੀ.ਟੀ.ਆਈ. ਨੂੰ ਰਾਹਤ ਦਿੱਤੀ। ਪੀ.ਟੀ.ਆਈ. ਦੇ ਵਕੀਲ ਸ਼ੇਰ ਅਫਜ਼ਲ ਮਾਰਵਤ ਨੇ ਕਿਹਾ ਕਿ ਪਾਰਟੀ 6 ਅਪ੍ਰੈਲ ਨੂੰ ਇਕ ਰੈਲੀ ਕਰਨਾ ਚਾਹੁੰਦੀ ਸੀ, ਜਿਸ 'ਤੇ ਜਸਟਿਸ ਫਾਰੂਕ ਨੇ ਕਿਹਾ ਕਿ ਪਾਰਟੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਰੈਲੀ ਦੌਰਾਨ "ਕੋਈ ਦੰਗਾ" ਨਾ ਹੋਵੇ। ਮਾਰਵਤ ਨੇ ਅਦਾਲਤ ਨੂੰ ਭਰੋਸਾ ਦਿੱਤਾ, ''ਅਸੀਂ ਤਿਆਰ ਹਾਂ ਅਤੇ ਸਾਰੀਆਂ ਸ਼ਰਤਾਂ ਮੰਨਾਂਗੇ।'' ਪਾਕਿਸਤਾਨ 'ਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਬਾਅਦ 'ਪੀ.ਟੀ.ਆਈ.' ਦੀ ਇਹ ਪਹਿਲੀ ਵੱਡੀ ਸਿਆਸੀ ਸਭਾ ਹੋਵੇਗੀ। ਪੀ.ਟੀ.ਆਈ. ਨੇ ਦੋਸ਼ ਲਾਇਆ ਸੀ ਕਿ ਚੋਣਾਂ ਵਿੱਚ ਧਾਂਦਲੀ ਹੋਈ ਹੈ।

ਇਹ ਵੀ ਪੜ੍ਹੋ: ਰੂਸ ਦੇ ਸੰਸਦ ਮੈਂਬਰ ਅੱਤਵਾਦੀ ਹਮਲੇ ਮਗਰੋਂ ਮੌਤ ਦੀ ਸਜ਼ਾ 'ਤੇ ਲੱਗੀ ਰੋਕ ਹਟਾਉਣ 'ਤੇ ਕਰ ਰਹੇ ਹਨ ਵਿਚਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News