''ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ''; ਇਮਰਾਨ ਦੇ ਪੁੱਤਰ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਕੀਤੀ ਦਖਲ ਦੇਣ ਦੀ ਅਪੀਲ
Saturday, Jul 25, 2026 - 01:53 PM (IST)
ਲਾਹੌਰ (ਏਜੰਸੀ)- ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (73) ਦੇ ਪੁੱਤਰ ਕਾਸਿਮ ਖ਼ਾਨ (26) ਨੇ ਆਪਣੇ ਪਿਤਾ ਦੀ ਵਿਗੜਦੀ ਸਿਹਤ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਭਾਈਚਾਰੇ ਤੋਂ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਕਾਸਿਮ ਨੇ ‘ਐਕਸ’ ’ਤੇ ਲਿਖਿਆ ਕਿ ਉਨ੍ਹਾਂ ਦੇ ਪਿਤਾ ਨੂੰ ਜੇਲ ਵਿਚ 1,100 ਦਿਨ ਹੋ ਚੁੱਕੇ ਹਨ ਅਤੇ ਮਾਰਚ ਤੋਂ ਬਾਅਦ ਉਨ੍ਹਾਂ ਦੀ ਆਪਣੇ ਪਿਤਾ ਨਾਲ ਕੋਈ ਗੱਲਬਾਤ ਜਾਂ ਮੁਲਾਕਾਤ ਨਹੀਂ ਹੋਈ। ਲਗਾਤਾਰ ਇਲਾਜ ਨਾ ਮਿਲਣ ਕਾਰਨ ਇਮਰਾਨ ਖ਼ਾਨ ਦੀ ਸੱਜੀ ਅੱਖ ਦੀ ਰੌਸ਼ਨੀ ਸਿਰਫ਼ 15 ਫੀਸਦੀ ਰਹਿ ਗਈ ਹੈ।
ਪਾਕਿਸਤਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਾਸਿਮ ਨੇ ਕਿਹਾ ਕਿ ਦੇਸ਼ ਵਿਚ ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ। ਉਸ ਨੇ ਦੁਨੀਆ ਨੂੰ ਇਸ ਅਨਿਆਂ ’ਤੇ ਚੁੱਪ ਨਾ ਰਹਿਣ ਦੀ ਅਪੀਲ ਕੀਤੀ। ਦੂਜੇ ਪਾਸੇ ਸਰਕਾਰ ਦਾ ਦਾਅਵਾ ਹੈ ਕਿ ਇਮਰਾਨ ਖਾਨ ਨੂੰ ਜ਼ਰੂਰੀ ਮੈਡੀਕਲ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।
