ਇਮਰਾਨ ਖਾਨ ''ਤੇ 9 ਮਈ ਦੀ ਹਿੰਸਾ ਲਈ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼

Thursday, Sep 21, 2023 - 05:24 PM (IST)

ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਅਪਰਾਧਿਕ ਸਾਜ਼ਿਸ਼ ਦਾ ਦੋਸ਼ ਲਗਾਇਆ ਗਿਆ ਹੈ ਜਿਸ ਵਿਚ ਵੱਧ ਤੋਂ ਵੱਧ ਮੌਤ ਦੀ ਸਜ਼ਾ ਦੀ ਵਿਵਸਥਾ ਹੈ। ਪੰਜਾਬ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਖਾਨ 'ਤੇ ਫੌਜੀ ਅਦਾਰਿਆਂ 'ਤੇ ਹਮਲੇ ਦੀ ਸਾਜ਼ਿਸ਼ ਰਚਣ ਅਤੇ ਲੋਕਾਂ ਨੂੰ ਬਗਾਵਤ ਲਈ ਉਕਸਾਉਣ ਦੇ ਦੋਸ਼ ਲਗਾਏ ਗਏ ਹਨ।

ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਅਰਧ ਸੈਨਿਕ ਰੇਂਜਰਾਂ ਵੱਲੋਂ 9 ਮਈ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਚੇਅਰਮੈਨ ਖਾਨ (70) ਦੀ ਗ੍ਰਿਫਤਾਰ ਤੋਂ ਬਾਅਦ ਪਾਕਿਸਤਾਨ ਵਿੱਚ ਵੱਡੇ ਪੱਧਰ 'ਤੇ ਸਰਕਾਰ ਵਿਰੋਧੀ ਪ੍ਰਦਰਸ਼ਨ ਹੋਏ ਸਨ। ਖਾਨ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਦੰਗਿਆਂ ਦੌਰਾਨ ਰਾਵਲਪਿੰਡੀ ਵਿੱਚ ਫੌਜੀ ਹੈੱਡਕੁਆਰਟਰ ਸਮੇਤ ਦਰਜਨਾਂ ਫੌਜੀ ਅਦਾਰਿਆਂ ਅਤੇ ਸਰਕਾਰੀ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਜਾਂ ਅੱਗ ਲਗਾ ਦਿੱਤੀ ਗਈ ਸੀ। ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੀਆਂ 100 ਤੋਂ ਵੱਧ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਗਈ ਸੀ।


cherry

Content Editor

Related News