ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੇ ਤੋਸ਼ਾਖਾਨਾ ਮਾਮਲੇ ’ਚ ਦੋਸ਼ਸਿੱਧੀ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ
Tuesday, Dec 30, 2025 - 03:25 AM (IST)
ਇਸਲਾਮਾਬਾਦ (ਭਾਸ਼ਾ) - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੇ ਸੋਮਵਾਰ ਨੂੰ ਤੋਸ਼ਾਖਾਨਾ-2 ਮਾਮਲੇ ਵਿਚ ਉਨ੍ਹਾਂ ਨੂੰ ਸੁਣਾਈ ਗਈ 17-17 ਸਾਲ ਦੀ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਇਸਲਾਮਾਬਾਦ ਹਾਈ ਕੋਰਟ ਵਿਚ ਵੱਖ-ਵੱਖ ਅਪੀਲਾਂ ਦਾਇਰ ਕੀਤੀਆਂ ਹਨ। 20 ਦਸੰਬਰ ਨੂੰ ਇਕ ਵਿਸ਼ੇਸ਼ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਉਨ੍ਹਾਂ ਨੂੰ ਕੈਦ ਦੀ ਸਜ਼ਾ ਸੁਣਾਈ ਸੀ।
ਉਨ੍ਹਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਤੋਸ਼ਾਖਾਨਾ (ਸਟੇਟ ਗਿਫਟ ਸਟੋਰ) ਤੋਂ ਮਹਿੰਗੇ ਸਰਕਾਰੀ ਤੋਹਫ਼ੇ ਸਸਤੇ ਭਾਅ ’ਤੇ ਖਰੀਦ ਕੇ ਵੇਚ ਦਿੱਤੇ ਸਨ। ਦੋਵਾਂ ਨੇ ਦਾਇਰ ਕੀਤੀਆਂ ਅਪੀਲਾਂ ਵਿਚ ਇਹ ਦਲੀਲ ਦਿੱਤੀ ਹੈ ਕਿ ਦੋਸ਼ਸਿੱਧੀ ਰਾਜਨੀਤਕ ਤੌਰ ’ਤੇ ਪ੍ਰੇਰਿਤ ਹੈ। ਉਨ੍ਹਾਂ ਨੇ ਹਾਈ ਕੋਰਟ ਨੂੰ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।
