ਇਮਰਾਨ ਖਾਨ ਅਤੇ ਕੁਰੈਸ਼ੀ ਖੁਫੀਆ ਡਿਪਲੋਮੈਟਿਕ ਦਸਤਾਵੇਜ਼ ਲੀਕ ਮਾਮਲੇ ’ਚ ਦੋਸ਼ੀ ਕਰਾਰ

Sunday, Oct 01, 2023 - 12:28 PM (IST)

ਇਮਰਾਨ ਖਾਨ ਅਤੇ ਕੁਰੈਸ਼ੀ ਖੁਫੀਆ ਡਿਪਲੋਮੈਟਿਕ ਦਸਤਾਵੇਜ਼ ਲੀਕ ਮਾਮਲੇ ’ਚ ਦੋਸ਼ੀ ਕਰਾਰ

ਇਸਲਾਮਾਬਾਦ (ਭਾਸ਼ਾ) - ਪਾਕਿਸਤਾਨ ਦੀ ਉੱਚ ਜਾਂਚ ਏਜੰਸੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਕਥਿਤ ਤੌਰ ’ਤੇ ਖੁਫੀਆ ਡਿਪਲੋਮੈਟਿਕ ਦਸਤਾਵੇਜ਼ ਲੀਕ ਕਰਨ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ :  1 ਅਕਤੂਬਰ ਤੋਂ ਬਦਲ ਰਹੇ ਹਨ ਵਿੱਤੀ ਲੈਣ-ਦੇਣ ਦੇ ਇਹ ਨਿਯਮ, ਅੱਜ ਹੀ ਨਿਪਟਾਅ ਲਓ ਜ਼ਰੂਰੀ ਕੰਮ

ਪਾਕਿਸਤਾਨ ਆਬਜ਼ਰਵਰ ਦੀ ਵੈੱਬਸਾਈਟ ਦੀ ਖਬਰ ਮੁਤਾਬਕ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ. ਆਈ. ਏ.) ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਚੇਅਰਮੈਨ ਖਾਨ ਅਤੇ ਉਸ ਦੇ ਸਹਿਯੋਗੀ ਕੁਰੈਸ਼ੀ ਖਿਲਾਫ ਅਧਿਕਾਰਤ ਸੀਕਰੇਟ ਐਕਟ ਤਹਿਤ ਗਠਿਤ ਵਿਸ਼ੇਸ਼ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਦੋਵੇਂ ਇਸ ਵੇਲੇ ਜੇਲ ਜਾਂ ਨਿਆਇਕ ਹਿਰਾਸਤ ਵਿਚ ਹਨ।

ਖਾਨ (70) ਨੂੰ ਪਿਛਲੇ ਮਹੀਨੇ ਇਕ ਖੁਫੀਆ ਡਿਪਲੋਮੈਟਿਕ ਦਸਤਾਵੇਜ਼ ਦਾ ਖੁਲਾਸਾ ਕਰ ਕੇ ਅਧਿਕਾਰਤ ਸੀਕਰੇਟ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਕੂਟਨੀਤਕ ਦਸਤਾਵੇਜ਼ ਵਾਸ਼ਿੰਗਟਨ ਸਥਿਤ ਪਾਕਿਸਤਾਨੀ ਦੂਤਘਰ ਨੇ ਪਿਛਲੇ ਸਾਲ ਮਾਰਚ ਵਿਚ ਭੇਜਿਆ ਸੀ।

ਇਹ ਵੀ ਪੜ੍ਹੋ :  LIC ਸਮੇਤ ਜਾਂਚ ਦੇ ਘੇਰੇ 'ਚ ਆਈਆਂ ਕਈ ਵੱਡੀਆਂ ਬੀਮਾ ਕੰਪਨੀਆਂ, 3000 ਕਰੋੜ ਰੁਪਏ ਦੇ ਨੋਟਿਸ ਹੋਏ ਜਾਰੀ

ਐੱਫ.ਆਈ.ਏ. ਨੇ ਅਦਾਲਤ ਨੂੰ ਇਮਰਾਨ ਦੀ ਪਾਰਟੀ ਦੇ ਨੇਤਾਵਾਂ ਖਿਲਾਫ ਮੁਕੱਦਮਾ ਚਲਾਉਣ ਅਤੇ ਕਾਨੂੰਨ ਮੁਤਾਬਕ ਸਜ਼ਾ ਦੇਣ ਦੀ ਬੇਨਤੀ ਕੀਤੀ ਹੈ। ਪਾਕਿ ਨਿਊਜ਼ ਚੈਨਲ ਮੁਤਾਬਕ ਕੁਰੈਸ਼ੀ (75) ਇਸ ਪਾਰਟੀ ਦੇ ਉਪ ਪ੍ਰਧਾਨ ਹਨ। ਇਸ ਦੇ ਸਾਬਕਾ ਜਨਰਲ ਸਕੱਤਰ ਅਸਦ ਉਮਰ ਦਾ ਨਾਂ ਐੱਫ.ਆਈ.ਏ. ਮੁਲਜ਼ਮਾਂ ਦੀ ਸੂਚੀ ’ਚ ਨਹੀਂ ਹੈ, ਜਦ ਕਿ ਸਾਬਕਾ ਪ੍ਰਮੁੱਖ ਸਕੱਤਰ ਆਜ਼ਮ ਖਾਨ ਨੂੰ ਇਮਰਾਨ ਖਾਨ ਖਿਲਾਫ ਐੱਫ.ਆਈ.ਏ. ਦੇ ਇਕ ਮਜ਼ਬੂਤ ​​ਗਵਾਹ ਵਜੋਂ ਪੇਸ਼ ਕੀਤਾ ਗਿਆ ਹੈ।

ਪਾਕਿਸਤਾਨ ਆਬਜ਼ਰਵਰ ਦੀ ਖਬਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਐੱਫ.ਆਈ.ਏ. ਨੇ ਚਾਰਜਸ਼ੀਟ ਦੇ ਨਾਲ 28 ਗਵਾਹਾਂ ਦੀ ਸੂਚੀ ਵੀ ਅਦਾਲਤ ’ਚ ਪੇਸ਼ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਗਵਾਹਾਂ ਦੀ ਸੂਚੀ ਵਿਚ ਵਿਦੇਸ਼ ਸਕੱਤਰ ਅਸਦ ਮਜੀਦ, ਸਾਬਕਾ ਵਿਦੇਸ਼ ਸਕੱਤਰ ਸੋਹੇਲ ਮਹਿਮੂਦ ਅਤੇ ਵਧੀਕ ਵਿਦੇਸ਼ ਸਕੱਤਰ ਫੈਜ਼ਲ ਨਿਆਜ਼ ਤਿਰਮਜ਼ੀ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ :    ਗਿਰਾਵਟ ਦੇ ਬਾਵਜੂਦ 17 ਦੇਸ਼ਾਂ ਦੀਆਂ ਮੁਦਰਾਵਾਂ ਦੇ ਮੁਕਾਬਲੇ ਰੁਪਏ ਦਾ ਪ੍ਰਦਰਸ਼ਨ ਸਭ ਤੋਂ ਬਿਹਤਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News