ਪਾਕਿਸਤਾਨ ਦੀਆਂ ਆਮ ਚੋਣਾਂ ''ਚ ਇਮਰਾਨ ਖਾਨ ਅਤੇ ਸ਼ਰੀਫ ਦੀ ਪਾਰਟੀ ਨੇ ਆਪਣੀ-ਆਪਣੀ ਜਿੱਤ ਦਾ ਕੀਤਾ ਦਾਅਵਾ

Friday, Feb 09, 2024 - 01:47 PM (IST)

ਇਸਲਾਮਾਬਾਦ (ਭਾਸ਼ਾ)- ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਦੇਸ਼ ਦੀਆਂ ਆਮ ਚੋਣਾਂ ਵਿਚ ਸ਼ੁੱਕਰਵਾਰ ਨੂੰ ਆਪਣੀ ਜਿੱਤ ਦਾ ਦਾਅਵਾ ਕੀਤਾ ਅਤੇ ਨਤੀਜੇ ਵਿਚ ਧਾਂਦਲੀ ਕਰਨ ਲਈ ਚੋਣ ਨਤੀਜਿਆਂ ਦੇ ਐਲਾਨ ਵਿਚ ਦੇਰੀ ਕੀਤੇ ਜਾਣ ਦਾ ਦੋਸ਼ ਲਗਾਇਆ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ-ਐੱਨ.) ਨੇ ਵੀ ਵੀਰਵਾਰ ਨੂੰ ਹੋਈਆਂ ਚੋਣਾਂ ਵਿਚ ਆਪਣੀ ਜਿੱਤ ਦਾ ਦਾਅਵਾ ਕੀਤਾ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ) ਨੇ ਇਕ ਬਿਆਨ ਜਾਰੀ ਕਰਕੇ ਪੀ.ਐੱਮ.ਐੱਲ.-ਐੱਨ- ਦੇ ਮੁਖੀ ਨਵਾਜ਼ ਸ਼ਰੀਫ ਨੂੰ ਆਪਣੀ ਹਾਰ ਮੰਨਣ ਲਈ ਕਿਹਾ। ਸ਼ਰੀਫ ਨੂੰ ਦੇਸ਼ ਦੀ ਸ਼ਕਤੀਸ਼ਾਲੀ ਫ਼ੌਜ ਦਾ ਸਮਰਥਨ ਪ੍ਰਾਪਤ ਹੈ। 

ਇਹ ਵੀ ਪੜ੍ਹੋ: ਨਿੱਕੀ ਹੈਲੀ ਦਾ ਵੱਡਾ ਬਿਆਨ; ਭਾਰਤ ਰੂਸ ਦੇ ਕਰੀਬ, ਉਸ ਨੂੰ ਅਮਰੀਕੀ ਲੀਡਰਸ਼ਿਪ 'ਤੇ ਨਹੀਂ ਭਰੋਸਾ

ਪੀ.ਐੱਮ.ਐੱਲ.-ਐੱਨ. ਨੇ ਪੀ.ਟੀ.ਆਈ. ਦੀ ਇਸ ਮੰਗ ਨੂੰ ਅਸਵੀਕਾਰ ਕਰਦਿਆਂ ਚੋਣਾਂ ਵਿੱਚ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਧਾਂਦਲੀ ਅਤੇ ਹਿੰਸਾ ਦੇ ਦੋਸ਼ਾਂ ਵਿਚਕਾਰ ਵੀਰਵਾਰ ਨੂੰ ਵੋਟਿੰਗ ਖ਼ਤਮ ਹੋਣ ਦੇ 10 ਘੰਟਿਆਂ ਤੋਂ ਵੱਧ ਸਮੇਂ ਬਾਅਦ ਸ਼ੁੱਕਰਵਾਰ ਦੇਰ ਨਾਲ ਚੋਣ ਨਤੀਜਿਆਂ ਦੀ ਘੋਸ਼ਣਾ ਕਰਨਾ ਸ਼ੁਰੂ ਕੀਤਾ। ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ। ਪਾਕਿਸਤਾਨ ਵਿੱਚ ਇਸ ਚੋਣ ਲਈ ਦਰਜਨਾਂ ਪਾਰਟੀਆਂ ਮੈਦਾਨ ਵਿੱਚ ਉਤਰੀਆਂ ਹਨ, ਪਰ ਮੁੱਖ ਮੁਕਾਬਲਾ ਖਾਨ ਦੀ ਪੀ.ਟੀ.ਆਈ., ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਸ਼ਰੀਫ਼ ਦੀ ਪੀ.ਐੱਮ.ਐੱਲ.-ਐੱਨ. ਅਤੇ ਬਿਲਾਵਲ ਜ਼ਰਦਾਰੀ ਭੁੱਟੋ ਦੀ ‘ਪਾਕਿਸਤਾਨ ਪੀਪਲਜ਼ ਪਾਰਟੀ’ (ਪੀ.ਪੀ.ਪੀ.) ਦਰਮਿਆਨ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੇਲ੍ਹ 'ਚ ਹਨ ਅਤੇ ਉਨ੍ਹਾਂ 'ਤੇ ਚੋਣ ਲੜਨ 'ਤੇ ਪਾਬੰਦੀ ਹੈ।

ਇਹ ਵੀ ਪੜ੍ਹੋ: ਚੋਣਾਂ ’ਚ ਦਖ਼ਲ ਦੇ ਬਿਆਨ ’ਤੇ ਟਰੂਡੋ ਨੂੰ ਭਾਰਤ ਦਾ ਮੂੰਹ ਤੋੜ ਜਵਾਬ, ‘ਤੁਸੀਂ ਅਜਿਹਾ ਕਰਦੇ ਹੋ, ਅਸੀਂ ਨਹੀਂ’

71 ਸਾਲਾ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਉਮੀਦਵਾਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਕਿਉਂਕਿ ਦੇਸ਼ ਦੀ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਾਰਟੀ ਨੂੰ ਚੋਣ ਨਿਸ਼ਾਨ 'ਕ੍ਰਿਕਟ ਬੈਟ' ਤੋਂ ਵਾਂਝੇ ਰੱਖਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਸੀ। ਨੈਸ਼ਨਲ ਅਸੈਂਬਲੀ (ਐੱਨ.ਸੀ.) ਦੀਆਂ 336 ਸੀਟਾਂ ਵਿੱਚੋਂ 266 'ਤੇ ਵੋਟਿੰਗ ਕਰਵਾਈ ਜਾਂਦੀ ਹੈ ਪਰ ਬਜੌਰ ਵਿੱਚ, ਇੱਕ ਉਮੀਦਵਾਰ ਦੇ ਹਮਲੇ ਵਿੱਚ ਮਾਰੇ ਜਾਣ ਤੋਂ ਬਾਅਦ ਇੱਕ ਸੀਟ 'ਤੇ ਵੋਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਹੋਰ 60 ਸੀਟਾਂ ਔਰਤਾਂ ਲਈ ਅਤੇ 10 ਘੱਟ ਗਿਣਤੀਆਂ ਲਈ ਰਾਖਵੀਆਂ ਹਨ ਅਤੇ ਇਹ ਅਨੁਪਾਤਕ ਪ੍ਰਤੀਨਿਧਤਾ ਦੇ ਆਧਾਰ 'ਤੇ ਜੇਤੂ ਪਾਰਟੀਆਂ ਨੂੰ ਅਲਾਟ ਕੀਤੀਆਂ ਜਾਂਦੀਆਂ ਹਨ। ਨਵੀਂ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 265 ਵਿੱਚੋਂ 133 ਸੀਟਾਂ ਜਿੱਤਣੀਆਂ ਪੈਣਗੀਆਂ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਚੋਣ ਨਤੀਜਿਆਂ ਦਾ 10 ਘੰਟੇ ਦੀ ਦੇਰੀ ਨਾਲ ਐਲਾਨ, ਇਮਰਾਨ ਸਮਰਥਕ ਉਮੀਦਵਾਰਾਂ ਨੇ 3 ਸੀਟਾਂ ਜਿੱਤੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News