ਪੀ. ਟੀ. ਆਈ. ਦੀ ਰੈਲੀ ’ਚ ਵੱਡੀ ਗਿਣਤੀ ’ਚ ਲੋਕਾਂ ਨੂੰ ਸ਼ਾਮਲ ਹੋਣ ਦੀ ਇਮਰਾਨ ਖ਼ਾਨ ਵੱਲੋਂ ਅਪੀਲ
Thursday, Mar 24, 2022 - 04:08 PM (IST)
ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਥੇ ਪਰੇਡ ਗਰਾਊਂਡ ’ਚ 27 ਮਾਰਚ ਨੂੰ ਆਯੋਜਿਤ ਹੋਣ ਜਾ ਰਹੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੀ ਰੈਲੀ ’ਚ ਦੇਸ਼ ਭਰ ਦੇ ਲੋਕਾਂ ਨੂੰ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਦਿ ਡਾਨ ਦੀ ਰਿਪੋਰਟ ਮੁਤਾਬਕ ਇਮਰਾਨ ਨੇ ਲੋਕਾਂ ਨੂੰ ਬੁਰਾਈ ਦੇ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ’ਤੇ ਪਿਛਲੇ 30 ਸਾਲਾਂ ਤੋਂ ਦੇਸ਼ ਨੂੰ ਲੁੱਟਣ ਅਤੇ ਭ੍ਰਿਸ਼ਟਾਚਾਰ ’ਚ ਡੁੱਬੇ ਹੋਣ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੂੰ ਚੋਰਾਂ ਦਾ ਇਕੱਠ ਕਰਾਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਦਾਅਵੇਦਾਰੀ ਦੀ ਦੌੜ 'ਚ ਨੇ ਇਹ ਚਿਹਰੇ
ਉਨ੍ਹਾਂ ਨੇ ਕਿਹਾ ਕਿ ਇਹ ਪੂਰਾ ਗੈਂਗ ਹੈ ਅਤੇ ਹੁਣ ਪੈਸੇ ਦੇ ਜ਼ੋਰ ’ਤੇ ਇਹ ਨੁਮਾਇੰਦਿਆਂ ਨੂੰ ਉਨ੍ਹਾਂ ਖ਼ਿਲਾਫ਼ ਵੋਟ ਕਰਨ ਲਈ ਉਕਸਾ ਰਹੇ ਹਨ ਅਤੇ ਲੋਕਾਂ ਤੋਂ ਲੁੱਟਿਆ ਹੋਇਆ ਪੈਸਾ ਇਸ ’ਚ ਇਸਤੇਮਾਲ ਕਰ ਰਹੇ ਹਨ। ਵਿਰੋਧੀ ਧਿਰ ਨੇ ਬੇਭਰੋਸਗੀ ਮਤਾ ਪੇਸ਼ ਕੀਤਾ ਹੈ। ਨੈਸ਼ਨਲ ਅਸੈਂਬਲੀ ਸਪੀਕਰ ਅਸਦ ਕੈਸਰ ਨੇ ਇਮਰਾਨ ਖ਼ਾਨ ਸਰਕਾਰ ਦੇ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਲਾਏ ਗਏ ਬੇਭਰੋਸਗੀ ਮਤੇ ’ਤੇ ਚਰਚਾ ਲਈ ਸ਼ੁੱਕਰਵਾਰ ਨੂੰ 11 ਵਜੇ ਹੇਠਲੇ ਸਦਨ ਦਾ ਸੈਸ਼ਨ ਬੁਲਾਇਆ ਹੈ।
ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਨਾਂ ’ਤੇ ਪਿੰਡ ’ਚ ਸੰਤੋਖ ਚੌਧਰੀ ਵੱਲੋਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ