ਜੇ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਪਾਕਿ ਵੀ ਬਣ ਜਾਵੇਗਾ ਸ਼੍ਰੀਲੰਕਾ : ਰਸ਼ੀਦ

05/16/2022 5:42:01 PM

ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦਾ ਦੇਸ਼ ‘ਸ਼੍ਰੀਲੰਕਾ ਬਣ ਜਾਵੇਗਾ’ ਅਤੇ ਇਸ ਦੇ ਲਈ ਨਵੀਂ ਸਰਕਾਰ ਜ਼ਿੰਮੇਵਾਰ ਹੋਵੇਗੀ। ਰਸ਼ੀਦ ਨੇ ਐਤਵਾਰ ਨੂੰ ਫੈਸਲਾਬਾਦ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਗੱਠਜੋੜ ਸਰਕਾਰ ਦਿਸ਼ਾਹੀਣ ਹੋ ​​ਗਈ ਹੈ ਅਤੇ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਨਹੀਂ ਹੈ। ਰਸ਼ੀਦ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਜੇ ਖਾਨ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਨੇ ੲਿਸ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਇਕ ਰਣਨੀਤੀ ਬਣਾਈ ਹੋਈ ਹੈ।

ਰਸ਼ੀਦ ਨੇ ਕਿਹਾ, ‘‘ਜੇਕਰ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਪਾਕਿਸਤਾਨ ਸ਼੍ਰੀਲੰਕਾ ਬਣ ਜਾਵੇਗਾ ਅਤੇ ਇਹ ਲੋਕ (ਮੌਜੂਦਾ ਸਰਕਾਰ) ਇਸ ਦੇ ਲਈ ਜ਼ਿੰਮੇਵਾਰ ਹੋਣਗੇ।’’ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਮਰਾਨ ਖਾਨ ’ਤੇ ਦੇਸ਼ ’ਚ ਗ੍ਰਹਿ ਯੁੱਧ ਛੇੜਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਤੇ ਚਿਤਾਵਨੀ ਦਿੱਤੀ ਕਿ ਜੇ ਦੇਸ਼ ਦੀਆਂ ਰਾਸ਼ਟਰੀ ਸੰਸਥਾਵਾਂ ਖ਼ਿਲਾਫ਼ ਇਕ ਮਨਘੜਤ ਕਹਾਣੀ ਘੜੀ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਪਾਕਿਸਤਾਨ ਨੂੰ ਸ਼੍ਰੀਲੰਕਾ ’ਚ ਤਬਦੀਲ ਨਹੀਂ ਕਰਨਾ ਚਾਹੁੰਦਾ। ਸਾਬਕਾ ਮੰਤਰੀ ਨੇ ਕਿਹਾ ਕਿ ਸ਼ਾਹਬਾਜ਼ ਸ਼ਰੀਫ਼ ਤੁਹਾਨੂੰ ਦੇਸ਼ ਨੂੰ ਸੰਬੋਧਿਤ ਕਰਨਾ ਚਾਹੀਦਾ ਹੈ ਤੇ ਦੱਸਣਾ ਚਾਹੀਦਾ ਹੈ ਕਿ ਤੁਸੀਂ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐੱਮ. ਐੱਫ.) ਕੋਲ ਜਾ ਰਹੇ ਹੋ ਜਾਂ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ’ਚ ਇਕ ਮਹੀਨੇ ਦੇ ਅੰਦਰ ਛੇ ਅਰਬ ਡਾਲਰ ਦੀ ਕਮੀ ਹੋ ਗਈ ਹੈ। 


Manoj

Content Editor

Related News