ਵਿਵਾਦਤ ਬਿਆਨ ਦੇ ਮੁੱਦੇ ''ਤੇ ਭਾਰਤ ਨਾਲੋਂ ਸਬੰਧ ਤੋੜੇ ਪਾਕਿਸਤਾਨ ਸਰਕਾਰ: ਇਮਰਾਨ ਖਾਨ
Thursday, Jun 09, 2022 - 10:24 AM (IST)
ਇਸਲਾਮਾਬਾਦ (ਏਜੰਸੀ)- ਭਾਜਪਾ ਤੋਂ ਹੁਣ ਮੁਅੱਤਲ ਅਤੇ ਕੱਢੇ ਜਾ ਚੁੱਕੇ ਨੇਤਾਵਾਂ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਕੀਤੀ ਗਈ ਵਿਵਾਦਤ ਟਿੱਪਣੀਆਂ ਦੀ ਨਿੰਦਾ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਸਰਕਾਰ ਨੂੰ ਭਾਰਤ ਨਾਲ ਸਬੰਧ ਤੋੜਨ ਅਤੇ ਇਸ ਮੁੱਦੇ 'ਤੇ ਸਖ਼ਤ ਰੁਖ਼ ਅਪਣਾਉਣ ਨੂੰ ਕਿਹਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਇਸਲਾਮਾਬਾਦ ਵਿਚ ਵਕੀਲਾਂ ਦੇ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਇਹ ਮੰਗ ਕੀਤੀ।
ਇਹ ਵੀ ਪੜ੍ਹੋ: EU ਨੇ ਲਿਆ ਵੱਡਾ ਫੈਸਲਾ, ਹੁਣ ਹਰ ਇਲੈਕਟ੍ਰਾਨਿਕ ਡਿਵਾਈਸ ਲਈ ਨਹੀਂ ਖ਼ਰੀਦਣਾ ਪਵੇਗਾ ਵੱਖਰਾ ਚਾਰਜਰ
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਅਰਬ ਦੇਸ਼ਾਂ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ, 'ਸਰਕਾਰ ਨੂੰ ਭਾਰਤ ਨਾਲ ਸਬੰਧ ਤੋੜ ਲੈਣੇ ਚਾਹੀਦੇ ਹਨ। ਭਾਰਤੀ ਉਤਪਾਦਾਂ ਦਾ ਬਾਈਕਾਟ ਕਰਨਾ ਚਾਹੀਦਾ ਹੈ।' ਸੋਮਵਾਰ ਨੂੰ ਖਾਨ ਨੇ ਪੈਗੰਬਰ ਮੁਹੰਮਦ 'ਤੇ 'ਭਾਜਪਾ ਬੁਲਾਰੇ ਵੱਲੋਂ ਘਿਣਾਉਣੇ ਹਮਲੇ' ਦੀ ਸਖ਼ਤ ਨਿੰਦਾ ਕੀਤੀ ਅਤੇ ਮੋਦੀ ਸਰਕਾਰ 'ਤੇ ਜਾਣਬੁੱਝ ਕੇ ਭਾਰਤ ਵਿਚ ਮੁਸਲਮਾਨਾਂ ਪ੍ਰਤੀ ਭੜਕਾਹਟ ਅਤੇ ਨਫ਼ਰਤ ਦੀ ਨੀਤੀ ਦਾ ਪਾਲਣ ਕਰਨ ਦਾ ਦੋਸ਼ ਲਗਾਇਆ, ਜਿਸ ਵਿਚ ਉਨ੍ਹਾਂ ਖ਼ਿਲਾਫ਼ ਹਿੰਸਾ ਨੂੰ ਉਕਸਾਉਣਾ ਵੀ ਸ਼ਾਮਲ ਸੀ।'
ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ: ਇਸ ਵਾਰ ਵੀ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਪੱਧਰ 'ਤੇ ਵੀਜ਼ਾ ਮਿਲਣ ਦੀ ਉਮੀਦ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਐਤਵਾਰ ਨੂੰ ਪੈਗੰਬਰ ਮੁਹੰਮਦ ਖ਼ਿਲਾਫ਼ 'ਦੁੱਖਦਾਇਕ' ਟਿੱਪਣੀ ਦੀ ਨਿੰਦਾ ਕੀਤੀ। ਭਾਰਤ ਸਰਕਾਰ ਵੱਲੋਂ 5 ਅਗਸਤ 2019 ਨੂੰ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਲਈ ਸੰਵਿਧਾਨ ਦੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਰੱਦ ਕਰਨ ਦੇ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਰਿਸ਼ਤਿਆਂ ਵਿਚ ਦਰਾਰ ਹੋਰ ਡੂੰਘੀ ਹੋ ਗਈ ਸੀ। ਭਾਰਤ ਦੇ ਫ਼ੈਸਲੇ 'ਤੇ ਪਾਕਿਸਤਾਨ ਤੋਂ ਸਖ਼ਤ ਪ੍ਰਤੀਕਿਰਿਆ ਆਈ, ਜਿਸ ਨੇ ਡਿਪਲੋਮੈਟਿਕ ਸਬੰਧਾਂ ਦੇ ਪੱਧਰ ਨੂੰ ਘੱਟ ਕਰਕੇ ਭਾਰਤੀ ਰਾਜਦੂਤ ਨੂੰ ਕੱਢ ਦਿੱਤਾ।
ਇਹ ਵੀ ਪੜ੍ਹੋ: ਫਲੋਰੀਡਾ 'ਚ 2 ਸਾਲਾ ਬੱਚੇ ਨੇ ਪਿਤਾ ਨੂੰ ਮਾਰੀ ਗੋਲੀ, ਮਾਂ ਲਈ ਖੜ੍ਹੀ ਹੋਈ ਮੁਸੀਬਤ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।