ਪਾਕਿਸਤਾਨ: ਤੋਸ਼ਾਖਾਨਾ ਮਾਮਲਾ ਇਮਰਾਨ ਲਈ ਬਣਿਆ ਗਲ਼ੇ ਦੀ ਹੱਡੀ, ਇੰਨੇ ਸਾਲ ਨਹੀਂ ਲੜ ਸਕਣਗੇ ਚੋਣ
Wednesday, Aug 09, 2023 - 05:30 AM (IST)
ਇਸਲਾਮਾਬਾਦ : ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 5 ਸਾਲ ਲਈ ਚੋਣ ਲੜਨ ਤੋਂ ਅਯੋਗ ਕਰਾਰ ਦੇ ਦਿੱਤਾ ਹੈ। ਤੋਸ਼ਾਖਾਨਾ ਮਾਮਲੇ 'ਚ ਦੋਸ਼ੀ ਪਾਏ ਜਾਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ 'ਤੇ ਆਪਣੇ ਕਾਰਜਕਾਲ ਦੌਰਾਨ ਮਿਲੇ ਤੋਹਫ਼ਿਆਂ ਦੀ ਗਲਤ ਖਰੀਦਦਾਰੀ ਅਤੇ ਵਿਕਰੀ ਦਾ ਦੋਸ਼ ਹੈ। ਇਸਲਾਮਾਬਾਦ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ 3 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਇਮਰਾਨ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : WhatsApp: ਹੁਣ ਵੀਡੀਓ ਕਾਲ ਦੌਰਾਨ ਸ਼ੇਅਰ ਕਰ ਸਕੋਗੇ ਸਕ੍ਰੀਨ, ਜ਼ੁਕਰਬਰਗ ਨੇ ਨਵੇਂ ਫੀਚਰ ਦਾ ਕੀਤਾ ਐਲਾਨ
ਇਮਰਾਨ ਖਾਨ ਦੇ 200 ਤੋਂ ਵੱਧ ਸਮਰਥਕ ਗ੍ਰਿਫ਼ਤਾਰ
ਉਥੇ ਹੀ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ 200 ਤੋਂ ਵੱਧ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ 'ਚ ਉਹ ਵੀ ਸ਼ਾਮਲ ਹਨ, ਜਿਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਖਾਨ (70) ਨੂੰ ਇਸਲਾਮਾਬਾਦ ਦੀ ਇਕ ਅਦਾਲਤ ਨੇ ਤੋਸ਼ਾਖਾਨਾ ਮਾਮਲੇ ਵਿੱਚ "ਭ੍ਰਿਸ਼ਟਾਚਾਰ" ਦਾ ਦੋਸ਼ੀ ਪਾਇਆ ਅਤੇ 3 ਸਾਲ ਦੀ ਸਜ਼ਾ ਸੁਣਾਈ। ਇਸ ਤੋਂ ਤੁਰੰਤ ਬਾਅਦ ਸ਼ਨੀਵਾਰ ਨੂੰ ਉਨ੍ਹਾਂ ਨੂੰ ਇੱਥੋਂ ਦੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਹ ਇਸ ਸਮੇਂ ਪੰਜਾਬ ਸੂਬੇ ਦੀ ਅਟਕ ਜੇਲ੍ਹ ਵਿੱਚ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8