ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋ ਸਕਦੀ ਹੈ ਫਾਂਸੀ! ਜਾਣੋ ਕੀ ਹੈ ਪੂਰਾ ਮਾਮਲਾ

02/07/2024 1:17:57 PM

ਜਲੰਧਰ (ਇੰਟ) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਈ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ ਪਰ ਹੁਣ ਉਨ੍ਹਾਂ ਦੇ ਸਾਹਮਣੇ ਵੱਡੀ ਮੁਸ਼ਕਿਲ ਆ ਗਈ ਹੈ। ਪਾਕਿਸਤਾਨੀ ਫੌਜੀ ਸੰਸਥਾਨ ਦੇ ਨੇੜਲੇ ਸੂਤਰਾਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿਚ ਦੱਸਿਆ ਗਿਆ ਹੈ ਕਿ ਚਸ਼ਮਦੀਦ ਗਵਾਹਾਂ ਨੇ 71 ਸਾਲਾ ਇਮਰਾਨ ਖਾਨ ਨੂੰ ਪਿਛਲੇ ਸਾਲ 9 ਮਈ ਨੂੰ ਫੌਜੀ ਟਿਕਾਣਿਆਂ 'ਤੇ ਹੋਏ ਹਮਲਿਆਂ ਦਾ ਮਾਸਟਰਮਾਈਂਡ ਦੱਸਿਆ ਹੈ। ਜੇਕਰ ਸਾਬਕਾ ਪ੍ਰਧਾਨ ਮੰਤਰੀ ਇਸ ਮਾਮਲੇ 'ਚ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖਿਲਾਫ ਆਰਮੀ ਐਕਟ ਤਹਿਤ ਸਜ਼ਾ ਸੁਣਾਈ ਜਾ ਸਕਦੀ ਹੈ। ਇਸ ਐਕਟ ਵਿੱਚ ਫਾਂਸੀ ਦੀ ਸਜ਼ਾ ਦੀ ਵੀ ਵਿਵਸਥਾ ਹੈ।

ਇਹ ਵੀ ਪੜ੍ਹੋ: ਅਸਥਾਈ ਵੀਜ਼ੇ 'ਤੇ USA ਗਏ ਭਾਰਤੀ ਨੇ ਧੋਖੇ ਨਾਲ ਹਾਸਲ ਕੀਤੀ ਨਾਗਰਿਕਤਾ, ਹੁਣ ਭੁਗਤਣੀ ਪਵੇਗੀ ਲੰਬੀ ਸਜ਼ਾ

4 ਮਾਮਲਿਆਂ ’ਚ 34 ਸਾਲ ਦੀ ਜੇਲ੍ਹ

ਪਾਕਿਸਤਾਨ ’ਚ ਆਮ ਚੋਣਾਂ ਤੋਂ ਪਹਿਲਾਂ ਇਮਰਾਨ ਖਾਨ ਨੂੰ ਜਿੱਥੇ ਇਕ ਪਾਸੇ ਹੁਣ ਤੱਕ ਕੁੱਲ 4 ਮਾਮਲਿਆਂ ’ਚ 34 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਉਥੇ ਹੀ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਅਤੇ ਫੌਜੀ ਸੰਸਥਾਨਾਂ ’ਤੇ ਹਮਲੇ ਕਰਨ ਦੇ ਮਾਸਟਰਮਾਈਂਡ ਵਜੋਂ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਦਾ ਅਸਰ ਚੋਣਾਂ ’ਤੇ ਪੈ ਸਕਦਾ ਹੈ। ਪਿਛਲੇ ਸਾਲ 9 ਮਈ ਨੂੰ ਪੀ.ਟੀ.ਆਈ ਵਰਕਰਾਂ ਨੇ ਫੈਸਲਾਬਾਦ ਵਿਚ ਜਿਨਾਹ ਹਾਊਸ (ਲਾਹੌਰ ਕੋਰ ਕਮਾਂਡਰ ਹਾਊਸ), ਮੀਆਂਵਾਲੀ ਏਅਰਬੇਸ ਅਤੇ ਫੈਸਲਾਬਾਦ ਵਿਚ ਆਈ.ਐਸ.ਆਈ. ਬਿਲਡਿੰਗ ਸਮੇਤ ਇਕ ਦਰਜਨ ਫੌਜੀ ਸੰਸਥਾਨਾਂ ਦੀ ਭੰਨ-ਤੋੜ ਕੀਤੀ ਸੀ। ਰਾਵਲਪਿੰਡੀ ਵਿਚ ਫੌਜ ਦੇ ਹੈੱਡਕੁਆਰਟਰ ’ਤੇ ਵੀ ਹਮਲੇ ਹੋਏ ਸਨ।

ਇਹ ਵੀ ਪੜ੍ਹੋ: ਕੈਨੇਡਾ 'ਚ ਵਸਦੇ ਸਿੱਖਾਂ ਨੇ PM ਟਰੂਡੋ ਨੂੰ ਲਿਖੀ ਚਿੱਠੀ, ਕੰਮ ਵਾਲੀ ਥਾਂ 'ਤੇ ਹੈਲਮੇਟ ਤੋਂ ਦਿੱਤੀ ਜਾਵੇ ਛੋਟ

ਹਾਲਾਂਕਿ ਖਾਨ ਦਾਅਵਾ ਕਰਦੇ ਰਹੇ ਹਨ ਕਿ ਫੌਜ ਦੇ ਟਿਕਾਣਿਆਂ ’ਤੇ ਹਮਲਾ ਲੰਡਨ ਐਗਰੀਮੈਂਟ ਦਾ ਹਿੱਸਾ ਸੀ। ਇਮਰਾਨ ਖਾਨ ਸਾਬਕਾ ਪੀ.ਐੱਮ ਨਵਾਜ਼ ਸ਼ਰੀਫ ਨੂੰ ਸੱਤਾ ਵਿਚ ਵਾਪਸ ਲਿਆਉਣ ਲਈ ਫੌਜ ਦੀ ਕੋਸ਼ਿਸ਼ ਨੂੰ ਲੰਡਨ ਐਗਰੀਮੈਂਟ ਕਹਿੰਦੇ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਨਵਾਜ਼ ਸ਼ਰੀਫ਼ ਨੂੰ ਸ਼ਕਤੀਸ਼ਾਲੀ ਪਾਕਿਸਤਾਨੀ ਫ਼ੌਜ ਦਾ ਸਮਰਥਨ ਹਾਸਲ ਹੈ। ਦੱਸ ਦਈਏ ਕਿ ਫੌਜੀ ਟਿਕਾਣਿਆਂ ’ਤੇ ਹਮਲੇ ਦੇ ਮਾਮਲੇ ’ਚ 100 ਲੋਕਾਂ ਖਿਲਾਫ ਪਹਿਲਾਂ ਹੀ ਮੁਕੱਦਮੇ ਚੱਲ ਚੁੱਕੇ ਹਨ। ਇਸ ਮਾਮਲੇ ਵਿਚ ਦੋਸ਼ੀ ਨੂੰ ਸਜ਼ਾ ਸੁਣਾਏ ਜਾਣ ਦੀ ਦਰ 90 ਫੀਸਦੀ ਹੈ।

ਇਹ ਵੀ ਪੜ੍ਹੋ: ਅਮਰੀਕਾ ਇਨ੍ਹਾਂ ਲੋਕਾਂ 'ਤੇ ਲਾਉਣ ਜਾ ਰਿਹੈ ਵੀਜ਼ਾ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਇਸ 'ਚ ਸ਼ਾਮਲ?

ਫੌਜੀ ਅਦਾਲਤਾਂ ’ਤੇ ਫਿਲਹਾਲ ਇਹ ਪਾਬੰਦੀ

ਫਿਲਹਾਲ ਸੁਪਰੀਮ ਕੋਰਟ ਨੇ ਫੌਜੀ ਅਦਾਲਤਾਂ ਨੂੰ ਫੈਸਲਾ ਸੁਨਾਉਣ ’ਤੇ ਰੋਕ ਲਗਾ ਰੱਖੀ ਹੈ। ਜੇਕਰ ਫੌਜੀ ਅਦਾਲਤ ਇਸ ਮਾਮਲੇ ’ਚ ਇਮਰਾਨ ਖਾਨ ਖਿਲਾਫ ਕਾਰਵਾਈ ਕਰਦੀ ਹੈ ਤਾਂ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਉਨ੍ਹਾਂ ਨੂੰ ਮੌਤ ਦੀ ਸਜ਼ਾ ਹੋ ਸਕਦੀ ਹੈ ਕਿਉਂਕਿ ਪਾਕਿਸਤਾਨ ’ਚ ਇਤਿਹਾਸ ਅਜਿਹਾ ਰਿਹਾ ਹੈ ਕਿ ਪਾਕਿਸਤਾਨੀ ਫੌਜ ਨੂੰ ਚੁਣੌਤੀ ਦੇਣ ਵਾਲਾ ਕੋਈ ਵੀ ਜ਼ਿਆਦਾ ਦੇਰ ਤੱਕ ਜ਼ਿੰਦਾ ਨਹੀਂ ਰਹਿੰਦਾ। ਪਾਕਿਸਤਾਨ ਆਰਮੀ ਐਕਟ ਦੀ ਧਾਰਾ 59 ਵਿਚ ਦੋਸ਼ੀ ਪਾਏ ਗਏ ਸ਼ਖਸ ਨੂੰ ਸਜ਼ਾ-ਏ-ਮੌਤ ਸੁਣਾਈ ਜਾ ਸਕਦੀ ਹੈ। ਇਸ ਧਾਰਾ ਦੀ ਵਰਤੋਂ ਗੈਰ-ਫੌਜੀ ਅਪਰਾਧਾਂ ਦੇ ਲਈ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਲੁਧਿਆਣਾ ਦੇ ਗੁਰਜੀਤ ਸਿੰਘ ਦੇ ਕਤਲ ਮਾਮਲੇ 'ਚ ਇੱਕ ਮੁਲਜ਼ਮ ਕਾਬੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News