ਸੀਨੀਅਰ ਪੱਤਰਕਾਰ ਦੀ ਹੱਤਿਆ ’ਚ ISI ਦਾ ਸੀਨੀਅਰ ਅਧਿਕਾਰੀ ਸ਼ਾਮਲ : ਇਮਰਾਨ ਖ਼ਾਨ

Monday, May 08, 2023 - 11:43 AM (IST)

ਸੀਨੀਅਰ ਪੱਤਰਕਾਰ ਦੀ ਹੱਤਿਆ ’ਚ ISI ਦਾ ਸੀਨੀਅਰ ਅਧਿਕਾਰੀ ਸ਼ਾਮਲ : ਇਮਰਾਨ ਖ਼ਾਨ

ਲਾਹੌਰ (ਭਾਸ਼ਾ) - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦੋਸ਼ ਲਾਇਆ ਹੈ ਕਿ ਦੋ ਵਾਰ ਉਨ੍ਹਾਂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਵਾਲਾ ਆਈ. ਐੱਸ. ਆਈ. ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ ਸੀਨੀਅਰ ਪੱਤਰਕਾਰ ਅਰਸ਼ਦ ਸ਼ਰੀਫ਼ ਦੀ ਹੱਤਿਆ 'ਚ ਸ਼ਾਮਲ ਸੀ। ਇਮਰਾਨ ਖ਼ਾਨ ਨੇ ਲਾਹੌਰ 'ਚ ਆਪਣੀ ਬੁਲੇਟ ਪਰੂਫ ਗੱਡੀ ਤੋਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਇਹ ਟਿੱਪਣੀ ਕੀਤੀ। ਇਸ ਰੈਲੀ ਦਾ ਵੀਡੀਓ ਲਿੰਕ ਰਾਹੀਂ ਹੋਰਨਾਂ ਸ਼ਹਿਰਾਂ 'ਚ ਵੀ ਪ੍ਰਸਾਰਿਤ ਕੀਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ- ਮਾਣ ਦੀ ਗੱਲ, ਕੈਨੇਡਾ 'ਚ ਭਾਰਤੀ ਮੂਲ ਦੇ ਸਚਿਤ ਮਹਿਰਾ ਬਣੇ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ 

ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੇ ਮੁਖੀ ਖ਼ਾਨ ਨੇ ਕਿਹਾ ਕਿ (ਪਾਕਿਸਤਾਨੀ ਜਾਸੂਸੀ ਏਜੰਸੀ) ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ. ਐੱਸ. ਆਈ.) ਦੇ ਮੇਜਰ ਜਨਰਲ ਫ਼ੈਸਲ ਨਸੀਰ ਨੇ 2 ਵਾਰ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਉਹ (ਟੈਲੀਵਿਜ਼ਨ ਪੇਸ਼ਕਾਰ) ਅਰਸ਼ਦ ਸ਼ਰੀਫ ਦੇ ਕਤਲ 'ਚ ਵੀ ਸ਼ਾਮਲ ਹੈ। ਉਨ੍ਹਾਂ ਨੇ ਮੇਰੀ ਪਾਰਟੀ ਦੀ ਸੀਨੇਟਰ ਆਜ਼ਮ ਸਵਾਤੀ ਦੇ ਕੱਪੜੇ ਉਤਾਰ ਕੇ ਤਸੀਹੇ ਦਿੱਤੇ। ਫ਼ੌਜ ਦੇ ਆਲੋਚਕ ਅਰਸ਼ਦ ਸ਼ਰੀਫ਼ ਨੂੰ ਪਿਛਲੇ ਸਾਲ ਅਕਤੂਬਰ 'ਚ ਕੀਨੀਆ 'ਚ ਮਾਰ ਦਿੱਤਾ ਗਿਆ ਸੀ। ਸੁਰੱਖਿਆ ਏਜੰਸੀਆਂ ਤੋਂ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਹਵਾਲਾ ਦਿੰਦੇ ਹੋਏ ਉਹ ਦੇਸ਼ ਛੱਡ ਕੇ ਭੱਜ ਗਿਆ ਸੀ। ਕੀਨੀਆ 'ਚ ਪੁਲਸ ਨੇ ਇਕ ਖੋਜੀ ਪੱਤਰਕਾਰ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ਨਾਲ ਉਸ ਦੀ ਮੌਤ ਹੋ ਗਈ।

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ 'ਚ ਈਸ਼ਨਿੰਦਾ ਦੇ ਦੋਸ਼ੀ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ

ਕੀਨੀਆ ਦੀ ਪੁਲਸ ਨੇ ਆਪਣੀ ਸ਼ੁਰੂਆਤੀ ਰਿਪੋਰਟ 'ਚ ਕਿਹਾ ਹੈ ਕਿ ਗ਼ਲਤ ਪਛਾਣ ਕਾਰਨ 49 ਸਾਲਾ ਵਿਅਕਤੀ ਦੀ ਕਾਰ 'ਤੇ ਗੋਲੀਬਾਰੀ ਕੀਤੀ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਖਾਨ (71) ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਦੇ ਨਾਲ ਜਨਰਲ ਨਸੀਰ 'ਤੇ ਪਿਛਲੇ ਸਾਲ ਨਵੰਬਰ 'ਚ ਪੰਜਾਬ ਸੂਬੇ ਦੇ ਵਜ਼ੀਰਾਬਾਦ 'ਚ ਉਨ੍ਹਾਂ (ਇਮਰਾਨ ਖ਼ਾਨ) ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਸੀ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News