ਆਡੀਓ ਲੀਕ ਮਾਮਲੇ ''ਚ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਅਸਤੀਫ਼ੇ ਦੀ ਕੀਤੀ ਮੰਗ

Tuesday, Sep 27, 2022 - 10:08 AM (IST)

ਆਡੀਓ ਲੀਕ ਮਾਮਲੇ ''ਚ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਅਸਤੀਫ਼ੇ ਦੀ ਕੀਤੀ ਮੰਗ

ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਕੈਬਨਿਟ ਅਧਿਕਾਰੀਆਂ ਦਰਮਿਆਨ ਗੱਲਬਾਤ ਦੀਆਂ ਕੁੱਝ ਆਡੀਓ ਕਲਿੱਪਾਂ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ (ਸ਼ਰੀਫ) ਦੇ ਅਸਤੀਫ਼ੇ ਦੀ ਮੰਗ ਕੀਤੀ। ਪਾਕਿਸਤਾਨ ਦੇ ਇੰਟੈਲੀਜੈਂਸ ਬਿਊਰੋ ਨੇ ਨਤੀਜੇ ਵਜੋਂ ਹੋਈ ਸੁਰੱਖਿਆ ਵਿਚ ਗੜਬੜੀ ਦੀ ਜਾਂਚ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ: ਸ਼ਿੰਜੋ ਆਬੇ ਦੇ ਸਰਕਾਰੀ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਜਾਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ ਖਾਨ ਨੇ ਕਿਹਾ, 'ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੂੰ ਉਨ੍ਹਾਂ ਦੇ, ਕੁੱਝ ਕੈਬਨਿਟ ਅਧਿਕਾਰੀਆਂ ਅਤੇ ਸਰਕਾਰੀ ਅਧਿਕਾਰੀਆਂ ਨਾਲ ਜੁੜੀ ਆਡੀਓ ਦੇ ਲੀਕ ਹੋਣ ਦੇ ਬਾਅਦ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।' ਖਾਨ ਨੇ ਇੱਥੇ ਸਰਕਾਰੀ ਕਾਲਜ ਯੂਨੀਵਰਸਿਟੀ ਵਿਚ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, 'ਆਡੀਓ ਲੀਕ ਵਿਚ ਸ਼ਹਿਬਾਜ਼ ਆਪਣੀ ਭਤੀਜੀ ਮਰੀਅਮ ਨਵਾਜ਼ ਦੇ ਜਵਾਈ (ਰਾਹਿਲ ਮੁਨੀਰ) ਲਈ ਭਾਰਤ ਤੋਂ ਕੁੱਝ ਮਸ਼ੀਨਰੀ ਮੰਗਵਾਉਣ ਦੇ ਬਾਰੇ ਵਿਚ ਗੱਲ ਕਰ ਰਹੇ ਹਨ। ਜੇਕਰ ਸ਼ਹਿਬਾਜ਼ ਵਿਚ ਥੋੜ੍ਹੀ ਵੀ ਸ਼ਰਮ ਰਹਿ ਗਈ ਹੈ ਤਾਂ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਨਹੀਂ ਤਾਂ ਅਸੀਂ ਉਨ੍ਹਾਂ ਨੂੰ ਘਰ ਭੇਜ ਦਵਾਂਗੇ।'

ਇਹ ਵੀ ਪੜ੍ਹੋ: ਲੈਂਡਿੰਗ ਦੌਰਾਨ ਰਨਵੇ ਤੋਂ ਫਿਸਲ ਕੇ ਝੀਲ 'ਚ ਵੜਿਆ ਕਾਰਗੋ ਜਹਾਜ਼, ਵੇਖੋ ਤਸਵੀਰਾਂ

ਖਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨਾਲ ਜੁੜੀ ਦੂਜੀ ਆਡੀਓ ਜਲਦੀ ਹੀ ਲੀਕ ਹੋਵੇਗੀ, ਜਿਸ ਵਿਚ ਉਹ ਆਪਣੇ ਪਿਤਾ ਨੂੰ ਇਹ ਕਹਿੰਦੇ ਹੋਏ ਸੁਣੀ ਜਾ ਸਕਦੀ ਹੈ ਕਿ ਆਪਣੀ ਸੰਪਤੀ ਦੀ ਘੋਸ਼ਣਾ ਵਿਚ ਸਰਕਾਰੀ ਤੋਸ਼ਾਖਾਨਾ ਤੋਂ ਪ੍ਰਾਪਤ ਤੋਹਫ਼ਿਆਂ ਦੇ ਬਾਰੇ ਵਿਚ ਸੂਚਨਾ ਨਾ ਦੇਣ 'ਤੇ ਤੋਸ਼ਾਖਾਨਾ ਮਾਮਲੇ ਵਿਚ ਚੋਣ ਕਮਿਸ਼ਨ ਇਮਰਾਨ ਨੂੰ ਅਯੋਗ ਕਰਾਰ ਦੇਣ ਜਾ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਮਿਲਿਆ ਕਵੀਨ ਐਲਿਜ਼ਾਬੈਥ ਐਵਾਰਡ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News