ਇਮਰਾਨ ਖਾਨ ਨੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਤੋਂ ਕੀਤਾ ਇਨਕਾਰ

Wednesday, Jun 14, 2023 - 09:51 AM (IST)

ਇਮਰਾਨ ਖਾਨ ਨੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਤੋਂ ਕੀਤਾ ਇਨਕਾਰ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਫੈਡਰਲ ਸਰਕਾਰ ਨਾਲ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਨ੍ਹਾਂ ਨੇ ਫੌਜੀ ਅਦਾਰੇ ਨਾਲ ਗੱਲਬਾਤ ਸ਼ੁਰੂ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਕਈ ਮਾਮਲਿਆਂ ਦੇ ਸਿਲਸਿਲੇ 'ਚ ਇਸਲਾਮਾਬਾਦ ਹਾਈ ਕੋਰਟ (ਆਈ.ਐੱਚ.ਸੀ.) 'ਚ ਪੇਸ਼ ਹੋਣ ਤੋਂ ਬਾਅਦ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਚੇਅਰਮੈਨ ਨੇ ਕਿਹਾ ਕਿ ਸੱਤਾਧਾਰੀ ਸ਼ਾਸਕਾਂ ਸਮੇਤ ਸਿਆਸਤਦਾਨ 'ਸ਼ਕਤੀਹੀਣ' ਹਨ ਅਤੇ ਉਨ੍ਹਾਂ ਕੋਲ ਗੱਲਬਾਤ ਕਰਨ ਦਾ ਅਧਿਕਾਰ ਨਹੀਂ ਹੈ। 

ਡਾਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਖਾਨ ਨੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਪਰ ਉਹ ਫੌਜੀ ਅਦਾਰੇ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਖਾਨ ਨੇ ਇਹ ਵੀ ਕਿਹਾ ਕਿ ਉਹ ਬਦਲਾਖੋਰੀ ਵਿੱਚ ਵਿਸ਼ਵਾਸ ਨਹੀਂ ਰੱਖਦੇ ਅਤੇ ਜੇਕਰ ਦੁਬਾਰਾ ਸੱਤਾ ਵਿੱਚ ਆਏ ਤਾਂ ਉਹ ਕਾਨੂੰਨ ਦਾ ਸ਼ਾਸਨ ਸਥਾਪਤ ਕਰਨ ਦੀ ਕੋਸ਼ਿਸ਼ ਕਰਨਗੇ।


author

cherry

Content Editor

Related News