ਸ਼ਾਹਬਾਜ਼ ਸਰਕਾਰ ਨਾਲ ਗੱਲਬਾਤ ਲਈ ਤਿਆਰ ਜੇਲ੍ਹ 'ਚ ਬੰਦ ਇਮਰਾਨ ਖਾਨ

Thursday, Jun 13, 2024 - 12:32 PM (IST)

ਸ਼ਾਹਬਾਜ਼ ਸਰਕਾਰ ਨਾਲ ਗੱਲਬਾਤ ਲਈ ਤਿਆਰ ਜੇਲ੍ਹ 'ਚ ਬੰਦ ਇਮਰਾਨ ਖਾਨ

ਇਸਲਾਮਾਬਾਦ (ਇੰਟ.) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪੀ.ਟੀ.ਆਈ. ਦੇ ਚੇਅਰਮੈਨ ਗੌਹਰ ਅਲੀ ਖਾਨ ਨੇ ਕਿਹਾ ਕਿ ਜੇਲ੍ਹ ’ਚ ਬੰਦ ਇਮਰਾਨ ਸਭ ਕੁਝ ਭੁੱਲਣ ਲਈ ਤਿਆਰ ਹਨ। ਦੱਸ ਦੇਈਏ ਕਿ ਗੌਹਰ ਅਲੀ ਖਾਨ ਨੇ ਇਮਰਾਨ ਖਾਨ ਨੂੰ ਮਿਲਣ ਤੋਂ ਬਾਅਦ ਇਸ ਗੱਲ ਦਾ ਜ਼ਿਕਰ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਾਹਬਾਜ਼ ਸਰਕਾਰ ਵੱਲੋਂ ਇਮਰਾਨ ਖ਼ਾਨ ਨੂੰ ਕੋਈ ਡੀਲ ਦੀ ਪੇਸ਼ਕਸ਼ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ - IND vs PAK ਮੈਚ ਦਾ ਵਲੌਗ ਬਣਾਉਣ ਵਾਲੇ YouTuber ਦਾ ਪਾਕਿ 'ਚ ਗੋਲੀਆਂ ਮਾਰ ਕੇ ਕਤਲ

ਦੂਜੇ ਪਾਸੇ ਇਮਰਾਨ ਨੇ ਵਾਰ-ਵਾਰ ਕਿਹਾ ਹੈ ਕਿ ਗੱਲਬਾਤ ਹੋਣੀ ਚਾਹੀਦੀ ਹੈ। ਉਹ ਦੇਸ਼ ਦੀ ਖ਼ਾਤਰ ਸਭ ਕੁਝ ਮੁਆਫ਼ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਦੱਸਿਆ ਕਿ ਇਮਰਾਨ ਨੂੰ ਬੇਟੇ ਨਾਲ ਵੀ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਨੂੰ 2 ਹਫ਼ਤਿਆਂ ’ਚ ਘੱਟੋ-ਘੱਟ ਇਕ ਵਾਰ ਆਪਣੇ ਬੱਚਿਆਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News