ਇਮਰਾਨ ਖ਼ਾਨ ਦੀ ''ਮੌਤ'' ! ਹੁਣ ਖੁੱਲ੍ਹੇਗਾ ਰਾਜ਼, ਸੁਪਰੀਮ ਕੋਰਟ ਨੇ ਵਕੀਲ ਨੂੰ ਦਿੱਤੀ ਜੇਲ੍ਹ ''ਚ ਮੁਲਾਕਾਤ ਦੀ ਇਜ਼ਾਜਤ

Tuesday, Feb 10, 2026 - 04:48 PM (IST)

ਇਮਰਾਨ ਖ਼ਾਨ ਦੀ ''ਮੌਤ'' ! ਹੁਣ ਖੁੱਲ੍ਹੇਗਾ ਰਾਜ਼, ਸੁਪਰੀਮ ਕੋਰਟ ਨੇ ਵਕੀਲ ਨੂੰ ਦਿੱਤੀ ਜੇਲ੍ਹ ''ਚ ਮੁਲਾਕਾਤ ਦੀ ਇਜ਼ਾਜਤ

ਇੰਟਰਨੈਸ਼ਨਲ ਡੈਸਕ- ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਲਾਈਆਂ ਜਾ ਰਹੀਆਂ ਅਟਕਲਾਂ ਵਿਚਾਲੇ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬਹੁਤ ਵੱਡਾ ਫ਼ੈਸਲਾ ਸੁਣਾਇਆ ਹੈ। ਪਾਕਿਸਤਾਨੀ ਸੁਪਰੀਮ ਕੋਰਟ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਵਕੀਲ ਨੂੰ ਅਦਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਵਕੀਲ ਨੂੰ ਜੇਲ੍ਹ ਵਿੱਚ ਇਮਰਾਨ ਖਾਨ ਦੇ ਰਹਿਣ-ਸਹਿਣ ਬਾਰੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਚੀਫ਼ ਜਸਟਿਸ ਯਾਹੀਆ ਅਫਰੀਦੀ ਅਤੇ ਜਸਟਿਸ ਸ਼ਾਹਿਦ ਬਿਲਾਲ ਹਸਨ ਦੇ ਬੈਂਚ ਨੇ ਵਕੀਲ ਸਲਮਾਨ ਸਫਦਰ ਨੂੰ 'ਅਦਾਲਤ ਦੇ ਦੋਸਤ' (Amicus Curiae) ਵਜੋਂ ਨਿਯੁਕਤ ਕੀਤਾ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਵਕੀਲ ਨੂੰ ਜੇਲ੍ਹ ਦੇ ਬਾਹਰ ਇੰਤਜ਼ਾਰ ਨਾ ਕਰਵਾਇਆ ਜਾਵੇ ਅਤੇ ਇਮਰਾਨ ਖਾਨ ਤੱਕ ਪੂਰੀ ਪਹੁੰਚ ਦਿੱਤੀ ਜਾਵੇ।

ਇਹ ਵੀ ਪੜ੍ਹੋ- ''ਟਰੰਪ ਸਾਬ੍ਹ ਹਮਲਾ ਕਰੋ, ਗੱਲਾਂ ਨਹੀਂ..!'' ਇਰਾਨੀ ਨੌਜਵਾਨ ਨੇ ਭਾਵੁਕ ਅਪੀਲ ਕਰ ਚੁੱਕਿਆ ਖ਼ੌਫ਼ਨਾਕ ਕਦਮ

ਇਸ ਫ਼ੈਸਲੇ ਮੁਤਾਬਕ ਅਦਾਲਤ ਇਹ ਜਾਣਨਾ ਚਾਹੁੰਦੀ ਹੈ ਕਿ 73 ਸਾਲਾ ਇਮਰਾਨ ਖਾਨ ਨੂੰ ਜੇਲ੍ਹ ਵਿੱਚ ਕਿਹੋ ਜਿਹੀਆਂ ਸਹੂਲਤਾਂ ਮਿਲ ਰਹੀਆਂ ਹਨ। ਹਾਲਾਂਕਿ, ਵਕੀਲ ਨੇ ਸਿਹਤ ਬਾਰੇ ਵੀ ਰਿਪੋਰਟ ਦੇਣ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਫਿਲਹਾਲ ਸਿਰਫ 'ਲਿਵਿੰਗ ਕੰਡੀਸ਼ਨਜ਼' ਤੱਕ ਹੀ ਸੀਮਤ ਰਹਿਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ 2 ਦਸੰਬਰ ਤੋਂ ਬਾਅਦ ਇਮਰਾਨ ਖਾਨ ਨਾਲ ਕਿਸੇ ਦੀ ਵੀ ਇਹ ਪਹਿਲੀ ਰਸਮੀ ਮੁਲਾਕਾਤ ਹੋਵੇਗੀ। ਪਿਛਲੇ ਕਾਫੀ ਸਮੇਂ ਤੋਂ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਸਿਆਸੀ ਕਾਰਨਾਂ ਦਾ ਹਵਾਲਾ ਦੇ ਕੇ ਉਨ੍ਹਾਂ ਦੀਆਂ ਮੁਲਾਕਾਤਾਂ 'ਤੇ ਰੋਕ ਲਗਾਈ ਹੋਈ ਸੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 12 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਸ਼ਰਮਨਾਕ ਕਾਰਾ ਜਾਣ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News