ਇਮਰਾਨ ਖਾਨ ਨੇ ਫੌਜੀ ਮੁਕੱਦਮੇ ਦੇ ਬਚਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ
Tuesday, Sep 03, 2024 - 07:00 PM (IST)
ਇਸਲਾਮਾਬਾਦ - ਜੇਲ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਪਿਛਲੇ ਸਾਲ 9 ਮਈ ਦੀ ਹਿੰਸਾ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਲਈ ਫੌਜ ਨੂੰ ਸੌਂਪੇ ਜਾਣ ਦੇ ਖਿਲਾਫ ਹਾਈ ਕੋਰਟ ਦਾ ਰੁਖ ਕੀਤਾ। ਰੱਖਿਆ ਮੰਤਰੀ ਖਵਾਜਾ ਆਸਿਫ ਨੇ 2 ਦਿਨ ਪਹਿਲਾਂ ਕਿਹਾ ਸੀ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੰਸਥਾਪਕ ਖਾਨ ਖਿਲਾਫ ਫੌਜੀ ਮੁਕੱਦਮਾ ਚੱਲਣ ਦੀ ਸੰਭਾਵਨਾ ਹੈ। ਖਾਨ ਨੇ ਆਪਣੇ ਵਕੀਲ ਉਜ਼ੈਰ ਕਰਾਮਤ ਭੰਡਾਰੀ ਰਾਹੀਂ ਇਸਲਾਮਾਬਾਦ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਸਿਵਲ ਮੁਕੱਦਮੇ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਨਾਲ ਸਬੰਧ ਸੁਧਾਰਨਾ ਚਾਹੁੰਦਾ ਹੈ ਬੰਗਲਾਦੇਸ਼
ਉਸ ਨੇ ਪਟੀਸ਼ਨ ’ਚ ਕਾਨੂੰਨ ਸਕੱਤਰ, ਗ੍ਰਹਿ ਸਕੱਤਰ, ਇਸਲਾਮਾਬਾਦ ਅਤੇ ਪੰਜਾਬ ਦੇ ਇੰਸਪੈਕਟਰ ਜਨਰਲ, ਫੈਡਰਲ ਜਾਂਚ ਏਜੰਸੀ (ਐੱਫ.ਆਈ.ਏ.) ਦੇ ਡਾਇਰੈਕਟਰ ਜਨਰਲ ਅਤੇ ਜੇਲ੍ਹਾਂ ਦੇ ਇੰਸਪੈਕਟਰ ਜਨਰਲ ਨੂੰ ਜਵਾਬਦੇਹ ਬਣਾਇਆ ਹੈ। ਖਾਨ (71) ਨੇ ਪਟੀਸ਼ਨ 'ਚ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤਾ ਜਾਵੇ ਕਿ ਉਹ ਉਸ ਨੂੰ ਫੌਜੀ ਹਿਰਾਸਤ 'ਚ ਨਾ ਭੇਜੇ ਅਤੇ ਉਸ 'ਤੇ ਨਾਗਰਿਕ ਨਿਆਂ ਪ੍ਰਣਾਲੀ ਤਹਿਤ ਮੁਕੱਦਮਾ ਚਲਾਏ। ਪਿਛਲੇ ਸਾਲ ਮਈ 'ਚ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੀ ਹਿੰਸਾ 'ਚ ਕਥਿਤ ਸ਼ਮੂਲੀਅਤ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਸੌ ਤੋਂ ਵੱਧ ਲੋਕਾਂ ਨੂੰ ਸਿਵਲੀਅਨ ਅਧਿਕਾਰੀਆਂ ਨੇ ਸੌਂਪ ਦਿੱਤਾ ਹੈ। ਇਸ ਦੌਰਾਨ ਖਾਨ ਨੂੰ ਵੀ ਆਪਣੇ ਨਾਲ ਅਜਿਹਾ ਕੁਝ ਹੋਣ ਦਾ ਡਰ ਹੈ ਅਤੇ ਉਸ ਨੇ 25 ਜੁਲਾਈ ਨੂੰ ਲਾਹੌਰ ਹਾਈ ਕੋਰਟ ’ਚ ਅਜਿਹੀ ਹੀ ਪਟੀਸ਼ਨ ਦਾਇਰ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।