'ਕੁਰਸੀ' ਖ਼ਤਰੇ 'ਚ ਦੇਖ ਇਮਰਾਨ ਖਾਨ ਨੂੰ ਯਾਦ ਆਇਆ ਭਾਰਤ, ਬੰਨ੍ਹੇ ਤਾਰੀਫ਼ਾਂ ਦੇ ਪੁਲ (ਵੀਡੀਓ)

Monday, Mar 21, 2022 - 10:13 AM (IST)

'ਕੁਰਸੀ' ਖ਼ਤਰੇ 'ਚ ਦੇਖ ਇਮਰਾਨ ਖਾਨ ਨੂੰ ਯਾਦ ਆਇਆ ਭਾਰਤ, ਬੰਨ੍ਹੇ ਤਾਰੀਫ਼ਾਂ ਦੇ ਪੁਲ (ਵੀਡੀਓ)

ਇਸਲਾਮਾਬਾਦ (ਏ.ਐੱਨ.ਆਈ.): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ਨੂੰ ਜਨਤਕ ਤੌਰ 'ਤੇ ਸਵੀਕਾਰ ਕੀਤਾ ਹੈ। ਖਾਨ ਨੇ ਕਿਹਾ ਕਿ ਭਾਰਤ ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਦੀ ਦਰਾਮਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਕੱਟੜ ਵਿਰੋਧੀ ਇਮਰਾਨ ਖਾਨ ਨੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਰੈਲੀ ਵਿੱਚ ਭਾਰਤ ਦੀ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ।

 

ਉਨ੍ਹਾਂ ਨੇ ਕਿਹਾ ਕਿ ਉਹ ਭਾਰਤ ਦੀ ਆਜ਼ਾਦ ਵਿਦੇਸ਼ ਨੀਤੀ ਨੂੰ ਸਲਾਮ ਕਰਦੇ ਹਨ ਜੋ ਉਹਨਾਂ ਦੇ ਆਪਣੇ ਹੀ ਲੋਕਾਂ ਲਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕ੍ਰੇਨ 'ਤੇ ਹਮਲੇ ਤੋਂ ਬਾਅਦ ਅਮਰੀਕਾ ਅਤੇ ਉਸ ਦੇ ਸਹਿਯੋਗੀ ਯੂਰਪੀ ਦੇਸ਼ਾਂ ਨੇ ਰੂਸ 'ਤੇ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਦੇ ਬਾਵਜੂਦ ਭਾਰਤ ਰੂਸ ਤੋਂ ਤੇਲ ਦੀ ਦਰਾਮਦ ਕਰ ਰਿਹਾ ਹੈ ਅਤੇ ਕਵਾਡ ਵਿੱਚ ਅਮਰੀਕਾ ਦਾ ਸਹਿਯੋਗੀ ਬਣਿਆ ਹੋਇਆ ਹੈ।ਕਵਾਡ ਭਾਰਤ, ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਦਾ ਇੱਕ ਸੰਗਠਨ ਹੈ, ਜਿਸਦਾ ਉਦੇਸ਼ ਇੰਡੋ-ਪੈਸੀਫਿਕ ਖੇਤਰ ਵਿੱਚ ਆਪਸੀ ਹਿੱਤਾਂ ਦੀ ਰੱਖਿਆ ਕਰਨਾ ਹੈ। ਆਪਣੀ ਵਿਦੇਸ਼ ਨੀਤੀ ਨੂੰ ਭਾਰਤ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਬੇਭਰੋਸਗੀ ਮਤੇ ਦਾ ਸਾਹਮਣਾ ਕਰ ਰਹੇ ਇਮਰਾਨ ਖਾਨ ਨੇ ਵੀ ਆਪਣੀ ਵਿਦੇਸ਼ ਨੀਤੀ ਨੂੰ ਭਾਰਤ ਦੀ ਵਿਦੇਸ਼ ਨੀਤੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਯੂਕ੍ਰੇਨੀ ਸ਼ਰਨਾਰਥੀਆਂ ਨੂੰ ਦੇਵੇਗਾ 'ਅਸਥਾਈ ਵੀਜ਼ਾ', ਮਿਲੇਗੀ ਇਹ ਇਜਾਜ਼ਤ

ਖਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਵਿਦੇਸ਼ ਨੀਤੀ ਵੀ ਪਾਕਿਸਤਾਨ ਦੇ ਲੋਕਾਂ ਲਈ ਹੈ। ਉਹਨਾਂ ਨੇ ਕਿਹਾ ਕਿ ਮੈਂ ਕਿਸੇ ਅੱਗੇ ਨਹੀਂ ਝੁਕਿਆ ਅਤੇ ਨਾ ਹੀ ਆਪਣੇ ਦੇਸ਼ ਨੂੰ ਕਿਸੇ ਅੱਗੇ ਝੁਕਣ ਦਿਆਂਗਾ। ਇਮਰਾਨ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ 'ਤੇ ਵੋਟਿੰਗ 25 ਮਾਰਚ ਨੂੰ ਹੋਣੀ ਹੈ। ਯੂਰਪੀ ਸੰਘ ਰੂਸ ਦੇ ਖ਼ਿਲਾਫ਼ ਸਹਿਯੋਗ ਦੀ ਮੰਗ ਕਰਦਾ ਹੈ।ਜਨਤਕ ਤੌਰ 'ਤੇ ਵਿਦੇਸ਼ੀ ਸਬੰਧਾਂ 'ਤੇ ਚਰਚਾ ਨਾ ਕਰਨ ਦੀ ਰਵਾਇਤ ਨੂੰ ਤੋੜਦੇ ਹੋਏ ਇਮਰਾਨ ਨੇ ਕਿਹਾ ਕਿ ਯੂਰਪੀ ਸੰਘ (ਈ. ਯੂ.) ਦੇ ਡਿਪਲੋਮੈਟਾਂ ਨੇ ਯੂਕ੍ਰੇਨ 'ਤੇ ਹਮਲੇ ਦੇ ਵਿਰੋਧ 'ਚ ਰੂਸ ਦੇ ਖ਼ਿਲਾਫ਼ ਪਾਕਿਸਤਾਨ ਦਾ ਸਮਰਥਨ ਮੰਗਿਆ ਸੀ ਪਰ ਉਨ੍ਹਾਂ ਨੇ ਸਾਫ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਯੂਰਪੀ ਸੰਘ ਦੀ ਬੇਨਤੀ ਮੰਨਣ ਨਾਲ ਕੁਝ ਹਾਸਲ ਨਹੀਂ ਹੁੰਦਾ।ਇਸ ਤੋਂ ਪਹਿਲਾਂ ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਯੂਰਪੀ ਦੇਸ਼ਾਂ ਨੇ ਉਨ੍ਹਾਂ ਨੂੰ ਰੂਸ ਦੀ ਨਿੰਦਾ ਕਰਨ ਲਈ ਕਿਹਾ ਸੀ। ਫਿਰ ਉਸਨੇ ਇਹ ਵੀ ਕਿਹਾ ਕਿ ਉਸਨੇ ਯੂਰਪੀਅਨ ਯੂਨੀਅਨ ਦੇ ਨੇਤਾਵਾਂ ਨੂੰ ਪੁੱਛਿਆ ਸੀ ਕੀ ਉਹ ਭਾਰਤ ਨੂੰ ਅਜਿਹਾ ਕਰਨ ਲਈ ਕਹਿਣਗੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News