ਮਹਿੰਗਾਈ ਖ਼ਿਲਾਫ਼ ਰਾਵਲਪਿੰਡੀ ਤੋਂ ਇਸਲਾਮਾਬਾਦ ਤੱਕ ਰੈਲੀ ਦੀ ਅਗਵਾਈ ਕਰਨਗੇ ਇਮਰਾਨ ਖ਼ਾਨ

07/02/2022 4:41:07 PM

ਇਸਲਾਮਾਬਾਦ (ਵਾਰਤਾ)— ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸ਼ਨੀਵਾਰ ਨੂੰ ਰਾਵਲਪਿੰਡੀ ਤੋਂ ਇਥੇ ਪਰੇਡ ਗਰਾਊਂਡ ਤੱਕ ਰੈਲੀ ਦੀ ਅਗਵਾਈ ਕਰਨਗੇ। ਇਥੇ ਉਹ ਅਤੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਗਠਜੋੜ ਸਰਕਾਰ ਅਤੇ ਮਹਿੰਗਾਈ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨਗੇ। ਇਹ ਜਾਣਕਾਰੀ ਅਖ਼ਬਾਰ ‘ਡਾਨ’ ਵੱਲੋਂ ਦਿੱਤੀ ਗਈ ਹੈ। ਇਮਰਾਨ ਖ਼ਾਨ ਨੇ ਆਪਣੇ ਪਾਰਟੀ ਅਤੇ ਸਮਰਥਕਾਂ ਨਾਲ ਸ਼ੁੱਕਰਵਾਰ ਨੂੰ ਇਸਲਾਮਾਬਾਦ ਨੀਤੀ ਸੰਸਥਾ (ਆਈ. ਪੀ. ਆਈ) ਵੱਲੋਂ ਆਯੋਜਿਤ ਸ਼ਾਸਨ ਬਦਲਾਅ, ਰਾਜਨੀਤੀ, ਸੁਰੱਖਿਆ ਅਤੇ ਅਰਥ ਵਿਵਸਥਾ ’ਤੇ ਪ੍ਰਭਾਵ ਸਿਰਲੇਖ ਇਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸੰਘੀ ਰਾਜਧਾਨੀ ’ਚ ਆਪਣੇ ਸਮਰਥਕਾਂ ਨੂੰ ਰੈਲੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਅਖੌਤੀ ‘ਆਯਾਤ ਸਰਕਾਰ’ ’ਤੇ ਲੋਕਾਂ ਨੂੰ ਬੇਲਗਾਮ ੲੀਂਧਨ ਦੀਆਂ ਕੀਮਤਾਂ ’ਚ ਵਾਧੇ ਅਤੇ ਬਿਜਲੀ ਕੱਟਾਂ ਦੇ ਬੋਝ ਹੇਠ ਕੁਚਲਣ ਲਈ ਜ਼ਿੰਮੇਵਾਰ ਠਹਿਰਾਇਆ। 

ਇਸ ਸਾਲ ਅਪ੍ਰੈਲ ’ਚ ਬੇਭਰੋਸਗੀ ਮਤੇ ਰਾਹੀਂ ਸੱਤਾ ਤੋਂ ਬੇਦਖ਼ਲ ਹੋਏ ਇਮਰਾਨ ਖ਼ਾਨ ਨੇ ਕਿਹਾ ਕਿ ਰੂਸ ਤੋਂ ਸਸਤਾ ਤੇਲ ਖ਼ਰੀਦਣ ਦੀ ਬਜਾਏ ਮੌਜੂਦਾ ਸਰਕਾਰ ਨੇ ਬਹੁਤ ਘੱਟ ਸਮੇਂ ’ਚ ਪੈਟਰੋਲ ਦੀਆਂ ਕੀਮਤਾਂ ’ਚ 99 ਅਤੇ ਡੀਜ਼ਲ ਦੀਆਂ ਕੀਮਤਾਂ ’ਚ 133 ਰੁਪਏ ਲੀਟਰ ਦਾ ਵਾਧਾ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ: ਪੰਡਿਤ ਦੀ ਸ਼ਰਮਨਾਕ ਕਰਤੂਤ, ਉਪਾਅ ਦੱਸਣ ਬਹਾਨੇ ਹੋਟਲ 'ਚ ਬੁਲਾ ਵਿਆਹੁਤਾ ਨਾਲ ਕੀਤਾ ਜਬਰ-ਜ਼ਿਨਾਹ

ਇਮਰਾਨ ਨੇ ਆਪਣੇ ਦੋਸ਼ਾਂ ਨੂੰ ਦੋਹਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਅਮਰੀਕਾ ਦੀ ਹਮਾਇਤ ਵਾਲੀ ਸਾਜਿਸ਼ ਰਾਹੀਂ ਸੱਤਾ ’ਚੋਂ ਹਟਾ ਦਿੱਤਾ ਗਿਆ ਸੀ। ਪੀ. ਟੀ. ਆਈ. ਮੁਖੀ ਨੇ ਦੋਸ਼ ਲਗਾਇਆ ਕਿ ਸ਼ਾਸਨ ਬਦਲਾਅ ਦੇ ਕਾਰਨ ਪਾਕਿਸਤਾਨ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਅਤੇ ਕਿਹਾ ਕਿ ਮੌਜੂਦਾ ਆਰਥਿਕ ਸਥਿਤੀ ਇਸ ਦਾ ਸਬੂਤ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੀ. ਟੀ. ਆਈ. ਸਰਕਾਰ ਦੌਰਾਨ ਅਰਥ ਵਿਵਸਥਾ ਵਧ-ਫੁੱਲ ਰਹੀ ਸੀ ਅਤੇ ਨਾਲ ਹੀ ਖੇਤੀਬਾੜੀ ਅਤੇ ਹੋਰ ਖੇਤਰਾਂ ’ਚ ਸੁਧਾਰ ਦਰਜ ਕੀਤਾ ਗਿਆ। ਖ਼ਾਨ ਨੇ ਚਿਤਾਵਨੀ ਦਿੱਤੀ ਕਿ ਰਾਸ਼ਟਰੀ ਆਰਥਿਕਤਾ ਦੀ ਮੌਜੂਦਾ ਸਥਿਤੀ ਪਾਕਿਸਤਾਨ ਨੂੰ ਸ਼੍ਰੀਲੰਕਾ ਵਾਂਗ ਰਾਸ਼ਟਰੀ ਸੁਰੱਖਿਆ ਸੰਕਟ ਵੱਲ ਲਿਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਆਰਥਿਕ ਸੁਰੱਖਿਆ ਫ਼ੌਜੀ ਸੁਰੱਖਿਆ ਜਿੰਨੀ ਹੀ ਮਹੱਤਵਪੂਰਨ ਹੁੰਦੀ ਹੈ। ਆਪਣੇ ਸਮਰਥਕਾਂ ਨੂੰ ਸੱਦਾ ਦਿੰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਿਆਸੀ ਆਰਥਿਕਤਾ, ਲੋਡ-ਸ਼ੈਡਿੰਗ ਅਤੇ ਤੇਲ ਦੀਆਂ ਕੀਮਤਾਂ ’ਚ ਬੇਤਹਾਸ਼ਾ ਵਾਧੇ ਨੂੰ ਲੈ ਕੇ ‘ਆਯਾਤ ਸਰਕਾਰ’ ਵਿਰੁੱਧ ਵੱਡੀ ਗਿਣਤੀ ਵਿਚ ਬਾਹਰ ਆਉਣਾ ਚਾਹੀਦਾ ਹੈ ਅਤੇ ਇਸ ਨੂੰ ਲੈ ਕੇ ਇਕ ਇਤਿਹਾਸਕ ਰੈਲੀ ਬਣਾਉਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਪਿਆਕੜਾਂ ਲਈ ਚੰਗੀ ਖ਼ਬਰ: ਰੇਟ ਲਿਸਟ ਤਿਆਰ, ਹੁਣ ਮਹਾਨਗਰ ਜਲੰਧਰ ’ਚ 24 ਘੰਟੇ ਵਿਕੇਗੀ ਸ਼ਰਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News