ਇਮਰਾਨ ਖਾਨ ਮੁੜ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਚੁਣੇ ਗਏ ਪ੍ਰਧਾਨ
Wednesday, Jun 08, 2022 - 11:59 PM (IST)
ਇਸਲਾਮਾਬਾਦ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬੁੱਧਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦਾ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਖਾਨ (69) ਨੂੰ ਇਸ ਅਹੁਦੇ ਲਈ ਚੁਣੌਤੀ ਦੇਣ ਵਾਲੇ ਦੋ ਉਮੀਦਵਾਰਾਂ ਨੇ ਆਪਣੇ ਨਾਂ ਵਾਪਸ ਲੈ ਲਏ ਜਿਸ ਤੋਂ ਬਾਅਦ ਉਨ੍ਹਾਂ ਨੂੰ (ਖਾਨ ਨੂੰ) ਨਿਰਵਿਰੋਧ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੁਣਿਆ ਗਿਆ।
ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਭਰੇ ਪੱਤਰ ਮਿਲਣ ਦੇ ਮਾਮਲੇ 'ਚ ਗੈਂਗਸਟਰ ਬਿਸ਼ਨੋਈ ਤੋਂ ਦਿੱਲੀ 'ਚ ਪੁੱਛਗਿੱਛ ਕਰੇਗੀ ਮੁੰਬਈ ਪੁਲਸ
ਪਾਰਟੀ ਦੀਆਂ ਅੰਦਰੂਨੀ ਚੋਣਾਂ 13 ਜੂਨ ਤੱਕ ਕਰਨ ਦੇ ਪਾਕਿਸਤਾਨ ਚੋਣ ਕਮਿਸ਼ਨ ਦੇ ਹੁਕਮ ਤੋਂ ਬਾਅਦ ਇਸਲਾਮਾਬਾਦ 'ਚ ਪਾਰਟੀ ਦੇ ਰਾਸ਼ਟਰੀ ਸੰਮੇਲਨ ਦੌਰਾਨ ਉਨ੍ਹਾਂ ਨੂੰ ਪ੍ਰਧਾਨ ਅਹੁਦੇ ਲਈ ਚੁਣਿਆ ਗਿਆ ਹੈ। ਖਾਨ ਤੋਂ ਇਲਾਵਾ,ਉਮਰ ਸਰਫਰਾਜ ਚੀਮਾ ਅਤੇ ਨਾਈਕ ਮੁਹੰਮਦ ਪਾਰਟੀ ਦੇ ਪ੍ਰਧਾਨ ਅਹੁਦੇ ਲਈ ਦੋ ਹੋਰ ਉਮੀਦਵਾਰ ਸਨ। ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਪਾਰਟੀ ਦੇ ਉਪ-ਪ੍ਰਧਾਨ, ਜਦਕਿ ਸਾਬਕਾ ਯੋਜਨਾ ਮੰਤਰੀ ਅਸਰ ਉਮਰ ਮੁੜ ਜਨਰਲ-ਸਕੱਤਰ ਚੁਣੇ ਗਏ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲਕਾਂਡ : ਗ੍ਰਿਫ਼ਤਾਰ ਦੋਸ਼ੀ ਸੌਰਵ ਮਹਾਕਾਲ ਬਾਰੇ ਪੁਲਸ ਨੇ ਕੀਤਾ ਵੱਡਾ ਖੁਲਾਸਾ
ਇਨ੍ਹਾਂ ਚੋਣਾਂ ਤੋਂ ਬਾਅਦ ਖਾਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਕਾਰਕੁਨਾਂ ਅਤੇ ਨੇਤਾਵਾਂ ਨੂੰ ਪਾਰਟੀ ਤੋਂ ਬਾਅਦ ਖਾਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਕਾਰਕੁਨਾਂ ਅਤੇ ਨੇਤਾਵਾਂ ਨੂੰ ਪਾਰਟੀ ਦੀ ਰਾਸ਼ਟਰੀ ਪ੍ਰੀਸ਼ਦ ਬੈਠਕ 'ਚ ਸੰਬੋਧਿਤ ਕਰਦੇ ਹੋਏ ਦੋਸ਼ ਲਾਇਆ ਕਿ ਮੌਜੂਦਾ ਸ਼ਾਸਕ ਅਮਰੀਕਾ ਦੀ ਮਨਜ਼ੂਰੀ ਦੇ ਬਿਨਾਂ ਕੁਝ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਝ ਦਿਨਾਂ 'ਚ ਪਾਕਿਸਤਾਨ ਦੇ ਇਤਿਹਾਸ ਦੇ ਸਭ ਤੋਂ ਵੱਡੇ ਪ੍ਰਦਰਸ਼ਨ ਦੀ ਤਾਰਿਖ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਪਾਰਟੀ ਕਾਰਕੁਨਾਂ ਨੂੰ ਇਸ ਪ੍ਰਦਰਸ਼ਨ ਲਈ ਤਿਆਰ ਹੋਣ ਨੂੰ ਕਿਹਾ, ਜਿਸ ਨੂੰ ਉਨ੍ਹਾਂ ਨੇ ਰਾਸ਼ਟਰ ਲਈ ਜਿਹਾਦ ਦੱਸਿਆ।
ਇਹ ਵੀ ਪੜ੍ਹੋ : ਖਤਰੇ ਦੀ ਘੰਟੀ : ਅਮਰੀਕਾ ਦੇ ਚੋਟੀ ਦੇ ਜਨਰਲ ਨੇ ਲੱਦਾਖ ਨੇੜੇ ਚੀਨੀ ਨਿਰਮਾਣ 'ਤੇ ਜਤਾਈ ਚਿੰਤਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ