ਇਮਰਾਨ ਖਾਨ ਨੇ ਅਦਾਲਤ ''ਚ ਮਾਮਲੇ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕਰਨ ਦੀ ਕੀਤੀ ਬੇਨਤੀ
Thursday, May 23, 2024 - 05:30 PM (IST)
ਇਸਲਾਮਾਬਾਦ (ਭਾਸ਼ਾ): ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ ਸਰਕਾਰ ਵਲੋਂ ਪੇਸ਼ ਕੀਤੇ ਗਏ ਰਾਸ਼ਟਰੀ ਜਵਾਬਦੇਹੀ ਆਰਡੀਨੈਂਸ ਵਿਚ ਸੋਧ ਨੂੰ ਰੱਦ ਕਰਨ ਦੀ ਮੰਗ ਵਾਲੀ ਆਪਣੀ ਪਟੀਸ਼ਨ ਦੀ ਸੁਣਵਾਈ ਦੌਰਾਨ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਕੇਸ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕਰਨ ਦੀ ਵੀ ਬੇਨਤੀ ਕੀਤੀ। ਪਾਕਿਸਤਾਨੀ ਅਖ਼ਬਾਰ 'ਡਾਨ ਨਿਊਜ਼' ਨੇ ਇਮਰਾਨ ਖਾਨ ਦੇ ਵਕੀਲ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੇ ਚੇਅਰਮੈਨ ਨੇ ਇਸ ਮਾਮਲੇ 'ਚ ਅਡਿਆਲਾ ਜੇਲ੍ਹ ਅਧਿਕਾਰੀਆਂ ਰਾਹੀਂ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਇੱਕ ਹਫ਼ਤਾ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਵਿੱਚ ਹੋਈ ਸੀ। ਇਸ ਦੌਰਾਨ ਖਾਨ (71) ਵੀਡੀਓ ਲਿੰਕ ਰਾਹੀਂ ਪਟੀਸ਼ਨਰ ਵਜੋਂ ਅਦਾਲਤ ਵਿੱਚ ਪੇਸ਼ ਹੋਏ ਸਨ ਪਰ ਉਨ੍ਹਾਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਮੋਬਾਇਲ ਖੋਹੇ ਜਾਣ ਤੋਂ ਮੁੰਡਾ ਹੋਇਆ ਨਾਰਾਜ਼, ਮਾਂ-ਪਿਓ ਤੇ ਭੈਣ ਨੂੰ ਮਾਰੀ ਗੋਲੀ
ਕ੍ਰਿਕਟਰ ਤੋਂ ਰਾਜਨੇਤਾ ਬਣੇ ਖਾਨ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ,'ਮੇਰਾ 30 ਮਈ ਨੂੰ ਸੁਪਰੀਮ ਕੋਰਟ 'ਚ ਇਕ ਮੈਚ ਹੈ।'' ਇਮਰਾਨ ਖਾਨ ਇਸ ਸਮੇਂ ਤੋਸ਼ਾਖਾਨਾ ਮਾਮਲੇ, ਗੈਰ-ਇਸਲਾਮਿਕ ਵਿਆਹ ਅਤੇ ਗੁਪਤ ਦਸਤਾਵੇਜ਼ਾਂ ਜਾਰੀ ਕਰਨ ਦੇ ਮਾਮਲੇ 'ਚ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪੀ.ਟੀ.ਆਈ ਦੇ ਸੰਸਥਾਪਕ ਅਤੇ ਚੇਅਰਮੈਨ ਨੇ ਕਿਹਾ ਕਿ ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਪਹਿਲਾਂ ਉਸ ਨੂੰ ਤਿੰਨ ਵਾਰ ਦੋਸ਼ੀ ਠਹਿਰਾਇਆ ਗਿਆ ਸੀ ਪਰ ਲੋਕਾਂ ਨੇ ਸਾਰੇ ਨਕਾਰਾਤਮਕ ਪ੍ਰਚਾਰ ਦੇ ਬਾਵਜੂਦ ਉਸ ਦੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਈਆਂ ਸਨ। ਉਨ੍ਹਾਂ ਕਿਹਾ, "ਉਹ ਸੋਚ ਰਹੇ ਸਨ ਕਿ 'ਪੀ.ਟੀ.ਆਈ' ਚੋਣ ਨਹੀਂ ਲੜੇਗੀ।" ਇਮਰਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਇਸਲਾਮਾਬਾਦ 'ਚ ਵੱਡੇ ਫਰਕ ਨਾਲ ਚੋਣ ਜਿੱਤੀ ਹੈ। ਖਾਨ ਨੇ ਕਿਹਾ ਕਿ ਪੀ.ਟੀ.ਆਈ ਦੇਸ਼ ਦੀ ਅਰਥਵਿਵਸਥਾ ਦੀ ਨਾਜ਼ੁਕ ਸਥਿਤੀ ਕਾਰਨ ਸੰਜਮ ਵਰਤ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸੰਕੇਤ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਸੰਸਦ ਦੇ ਆਗਾਮੀ ਬਜਟ ਸੈਸ਼ਨ ਦੌਰਾਨ ਵਿਰੋਧ ਪ੍ਰਦਰਸ਼ਨ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।