ਪਾਕਿਸਤਾਨ 'ਚ ਇਮਰਾਨ ਦੀ ਪਾਰਟੀ ਦੇ ਨੇਤਾ ਦਾ ਦਿਨ-ਦਿਹਾੜੇ ਕਤਲ, ਚੋਣ ਪ੍ਰਚਾਰ ਦੌਰਾਨ ਮਾਰੀ ਗੋਲੀ
Thursday, Feb 01, 2024 - 11:27 AM (IST)
ਪੇਸ਼ਾਵਰ (ਭਾਸ਼ਾ)- ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਇਕ ਨੇਤਾ ਦਾ ਬੁੱਧਵਾਰ ਨੂੰ ਚੋਣ ਪ੍ਰਚਾਰ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਆਮ ਚੋਣਾਂ ਵਿਚ ਬਾਜੌਰ ਹਲਕੇ ਤੋਂ ਮੈਦਾਨ ਵਿਚ ਉਤਰੇ ਰੇਹਾਨ ਜੈਬ ਖਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂਕਿ ਇਸ ਘਟਨਾ ਵਿਚ ਉਸ ਦੇ 3 ਸਮਰਥਕ ਜ਼ਖ਼ਮੀ ਹੋ ਗਏ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਪੀ.ਟੀ.ਆਈ. 'ਤੇ ਚੋਣ ਲੜਨ 'ਤੇ ਪਾਬੰਦੀ ਸਬੰਦੀ ਅਦਾਲਤੀ ਹੁਕਮਾਂ ਤੋਂ ਬਾਅਦ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ।
ਉਹ ਅਤੇ ਉਨ੍ਹਾਂ ਦੇ ਸਮਰਥਕ ਖੈਬਰ ਪਖਤੂਨਖਵਾ ਦੇ ਸਿੱਦੀਕ ਅਬਾਦ ਫਾਟਕ ਬਾਜ਼ਾਰ ਦੇ ਮੁੱਖ ਚੌਕ ਖੇਤਰ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, "ਐੱਨਏ-8 ਬਾਜੌਰ ਤੋਂ ਪੀ.ਟੀ.ਆਈ. ਨੇਤਾ ਰੇਹਾਨ ਜ਼ੈਬ ਖਾਨ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਚੋਣ ਪ੍ਰਚਾਰ ਦੌਰਾਨ ਵਾਪਰੀ ਇਸ ਘਟਨਾ 'ਚ ਉਨ੍ਹਾਂ ਦੇ 3 ਸਮਰਥਕ ਜ਼ਖ਼ਮੀ ਹੋ ਗਏ।'' ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਅਪਰਾਧੀਆਂ ਨੂੰ ਫੜਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਪਾਕਿਸਤਾਨ ਦੇ ਦੱਖਣ-ਪੱਛਮੀ ਸੂਬੇ ਬਲੋਚਿਸਤਾਨ ਵਿਚ ਪੀ.ਟੀ.ਆਈ. ਦੀ ਇਕ ਰੈਲੀ ਨੇੜੇ ਹੋਏ ਬੰਬ ਧਮਾਕੇ ਵਿਚ ਘੱਟੋ-ਘੱਟ 4 ਲੋਕ ਮਾਰੇ ਗਏ ਸਨ ਅਤੇ 5 ਹੋਰ ਜ਼ਖ਼ਮੀ ਹੋ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।