ਮੈਂ ਅਟਕ ਜ਼ਿਲ੍ਹਾ ਜੇਲ੍ਹ ਦੇ ਮਾਹੌਲ ਮੁਤਾਬਕ ਖ਼ੁਦ ਨੂੰ ਢਾਲ ਲਿਆ: ਇਮਰਾਨ ਖਾਨ

Friday, Sep 01, 2023 - 05:11 PM (IST)

ਮੈਂ ਅਟਕ ਜ਼ਿਲ੍ਹਾ ਜੇਲ੍ਹ ਦੇ ਮਾਹੌਲ ਮੁਤਾਬਕ ਖ਼ੁਦ ਨੂੰ ਢਾਲ ਲਿਆ: ਇਮਰਾਨ ਖਾਨ

ਗੁਰਦਾਸਪੁਰ/ਪਾਕਿਸਤਾਨ (ਵਿਨੋਦ)-ਪੀ. ਟੀ. ਆਈ. ਦੇ ਚੇਅਰਮੈਨ ਅਤੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਕਾਨੂੰਨੀ ਟੀਮ ਨੂੰ ਦੱਸਿਆ ਕਿ ਉਨ੍ਹਾਂ ਨੇ ਅਟਕ ਜ਼ਿਲ੍ਹਾ ਜੇਲ੍ਹ ਦੇ ਮਾਹੌਲ ਅਨੁਸਾਰ ਆਪਣੇ ਆਪ ਨੂੰ ਢਾਲ ਲਿਆ ਹੈ। ਪਤਾ ਲੱਗਾ ਹੈ ਕਿ ਇਮਰਾਨ ਨੇ ਸਲਮਾਨ ਸਫ਼ਦਰ ਦੀ ਅਗਵਾਈ ਵਾਲੀ ਆਪਣੀ ਕਾਨੂੰਨੀ ਟੀਮ ਨਾਲ ਗੱਲਬਾਤ ਦੌਰਾਨ ਕੁਝ ਦਿਲਚਸਪ ਖ਼ੁਲਾਸੇ ਸਾਂਝੇ ਕੀਤੇ ਹਨ।

ਸਾਬਕਾ ਪ੍ਰਧਾਨ ਮੰਤਰੀ ਤੋਸ਼ਾਖਾਨਾ ਕੇਸ ’ਚ ਆਪਣੀ ਸਜ਼ਾ ਮੁਅੱਤਲ ਕੀਤੇ ਜਾਣ ਤੋਂ ਬਾਅਦ ਆਪਣੇ ਰੁਤਬੇ ’ਚ ਆਈ ਤਬਦੀਲੀ ਤੋਂ ਖ਼ੁਸ਼ ਹਨ ਅਤੇ ਹੁਣ ਉਨ੍ਹਾਂ ਨੂੰ ਕੁਝ ਵਾਧੂ ਸਹੂਲਤਾਂ ਦਿੱਤੀਆਂ ਗਈਆਂ ਹਨ। ਪਹਿਲੀ ਵਾਰ ਲਿਖਣ ਲਈ ਪੈਨਸ਼ਲ ਅਤੇ ਕਾਗਜ਼ ਲੈ ਕੇ ਖ਼ੁਸ਼ ਹਾਂ। ਪੀ. ਟੀ. ਆਈ. ਮੁਖੀ ਨੇ ਆਪਣੀਆਂ ਇਸਲਾਮੀ ਕਿਤਾਬਾਂ ਪੜ੍ਹੀਆਂ ਹਨ ਅਤੇ ਹੁਣ ਉਨ੍ਹਾਂ ਨੇ ਆਪਣੀ ਕਾਨੂੰਨੀ ਟੀਮ ਨੂੰ ਸਿਆਸੀ ਇਤਿਹਾਸ ਬਾਰੇ ਕਿਤਾਬਾਂ ਭੇਜਣ ਲਈ ਕਿਹਾ ਹੈ। ਕੈਦ ਦੌਰਾਨ ਇਮਰਾਨ ਨੇ ਪਹਿਲੀ ਵਾਰ ਖੁਦ ਨੂੰ ਸ਼ੀਸ਼ੇ ’ਚ ਵੇਖਿਆ। ਇਹ ਖ਼ੁਲਾਸਾ ਹੋਇਆ ਹੈ ਕਿ ਪੀ. ਟੀ. ਆਈ. ਚੇਅਰਮੈਨ ਨੂੰ ਇਕ ਟੀ. ਵੀ. ਸੈੱਟ ਮੁਹੱਈਆ ਕਰਵਾਇਆ ਗਿਆ ਸੀ, ਜਿਸ ਉੱਤੇ ਸਿਰਫ਼ ਸਰਕਾਰੀ ਪੀ. ਟੀ. ਵੀ. ਚੈਨਲ ਹੀ ਵੇਖਿਆ ਜਾ ਸਕਦਾ ਹੈ, ਜਿਸ ਕਾਰਨ ਉਸ ਨੇ ਟੀ. ਵੀ. ਵੇਖਣਾ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ- ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨੌਜਵਾਨ ਦੀ ਸੱਪ ਦੇ ਡੱਸਣ ਕਾਰਨ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News