ਅਗਲੇ ਪਾਕਿ ਫੌਜ ਮੁਖੀ ਦੀ ਨਿਯੁਕਤੀ ਯੋਗਤਾ ਦੇ ਆਧਾਰ ''ਤੇ ਹੋਵੇ : ਇਮਰਾਨ ਖਾਨ
Sunday, Nov 13, 2022 - 11:22 AM (IST)
ਇਸਲਾਮਾਬਾਦ—ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਦੁਹਰਾਇਆ ਕਿ ਨਵੇਂ ਫੌਜ ਮੁਖੀ ਦੀ ਨਿਯੁਕਤੀ ਯੋਗਤਾ ਦੇ ਆਧਾਰ 'ਤੇ ਕੀਤੀ ਜਾਣੀ ਚਾਹੀਦੀ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਗੱਠਜੋੜ ਸਰਕਾਰ ਨੂੰ ਤਾਕਤਵਰ ਫੌਜ ਦਾ ਅਗਲਾ ਮੁਖੀ ਨਿਯੁਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪੰਜਾਬ ਦੇ ਚਕਵਾਲ ਜ਼ਿਲ੍ਹੇ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਵਾਲੇ ਦੇਸ਼ ਵਿਰੋਧੀਆਂ ਅਤੇ ਮੌਜੂਦਾ ਸਰਕਾਰ ਦੀ ਅਰਥਵਿਵਸਥਾ ਨੂੰ ਠੀਕ ਕਰਨ 'ਚ ਨਾਕਾਮੀ ਦੇ ਬਾਰੇ 'ਚ ਗੱਲ ਵੀ ਕੀਤੀ।
ਖਾਨ ਨੇ ਕਿਹਾ, ''ਫੌਜ ਮੁਖੀ ਦੀ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ ਅਤੇ ਮੇਰਾ ਮੰਨਣਾ ਹੈ ਕਿ ਸਿਰਫ ਉਹੀ ਦੇਸ਼ ਖੁਸ਼ਹਾਲ ਹੁੰਦੇ ਹਨ ਜੋ ਯੋਗਤਾ ਦਾ ਪਾਲਣ ਕਰਦੇ ਹਨ।'' ਜ਼ਿਕਰਯੋਗ ਹੈ ਕਿ ਪਾਕਿਸਤਾਨ 'ਚ ਨਵੇਂ ਫੌਜ ਮੁਖੀ ਦੀ ਨਿਯੁਕਤੀ ਦੇ ਮੁੱਦੇ 'ਤੇ ਚੱਲ ਰਹੀ ਸਿਆਸੀ ਖਿੱਚੋਤਾਣ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖ਼ਾਨ ਨੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਨਵੇਂ ਫ਼ੌਜ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਨਵੀਂ ਗੱਲ ਕਹੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਨਵੇਂ ਫੌਜ ਮੁਖੀ ਦੀ ਨਿਯੁਕਤੀ ਯੋਗਤਾ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ।
ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਮਰਾਨ ਖਾਨ ਨੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਮੈਂ ਕਦੇ ਵੀ ਆਪਣੀ ਪਸੰਦ ਦਾ ਫੌਜ ਮੁਖੀ ਨਿਯੁਕਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪਾਕਿਸਤਾਨ ਦੇ ਨਵੇਂ ਫੌਜ ਮੁਖੀ ਦੀ ਚੋਣ ਯੋਗਤਾ ਦੇ ਆਧਾਰ 'ਤੇ ਕੀਤੀ ਜਾਵੇ। ਦਰਅਸਲ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਮਰਾਨ ਖਾਨ 'ਤੇ ਦੋਸ਼ ਲਗਾਇਆ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਆਪਣੀ ਪਸੰਦ ਦਾ ਫੌਜ ਮੁਖੀ ਨਿਯੁਕਤ ਕਰਨਾ ਚਾਹੁੰਦੇ ਸਨ।
61 ਸਾਲ ਦੇ ਸੈਨਾ ਮੁਖੀ ਜਨਰਲ ਜਾਵੇਦ ਬਾਜਵਾ 29 ਨਵੰਬਰ ਨੂੰ ਰਿਟਾਇਰਡ ਹੋ ਜਾਣਗੇ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਦਾ ਐਲਾਨ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੁਆਰਾ ਕੀਤੀ ਜਾਵੇਗੀ, ਜੋ ਕਾਨੂੰਨੀ ਰੂਪ ਨਾਲ ਫੌਜ ਮੁਖੀ ਦੀ ਨਿਯੁਕਤੀ ਲਈ ਅਧਿਕਾਰਤ ਹਨ। ਖਾਨ ਨੇ ਇਹ ਵੀ ਕਿਹਾ ਕਿ ਦੇਸ਼ ਉਨ੍ਹਾਂ ਗੱਦਾਰਾਂ ਨੂੰ ਨਹੀਂ ਭੁੱਲੇਗਾ ਜਿਨ੍ਹਾਂ ਨੇ ਦੇਸ਼ ਦੀ ਅਰਥਵਿਵਸਥਾ ਨੂੰ ਤਬਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ 'ਤੇ "ਆਯਾਤ ਸਰਕਾਰ" ਥੋਪੀ। ਯੋਗਤਾ ਤੋਂ ਬਿਨਾਂ ਕੋਈ ਵੀ ਦੇਸ਼ ਤਰੱਕੀ ਨਹੀਂ ਕਰ ਸਕਦਾ। ਤੁਹਾਡਾ ਕੋਈ ਭਵਿੱਖ ਨਹੀਂ ਹੈ ਜਦੋਂ ਸਾਡੇ 60 ਫੀਸਦੀ ਕੈਬਨਿਟ ਮੈਂਬਰ ਜ਼ਮਾਨਤ 'ਤੇ ਬਾਹਰ ਹਨ ਅਤੇ ਸਾਡੇ ਨੇਤਾ ਨਵਾਜ਼ ਸ਼ਰੀਫ ਅਤੇ ਆਸਿਫ ਜ਼ਰਦਾਰੀ ਹਨ।