ਇਮਰਾਨ ਖਾਨ ਨੂੰ ਹੁਣ ਤੱਕ 62 ਸਾਲ ਕੈਦ ਦੀ ਸਜ਼ਾ
Tuesday, Dec 23, 2025 - 04:12 AM (IST)
ਗੁਰਦਾਸਪੁਰ/ ਇਸਲਾਮਾਬਾਦ (ਵਿਨੋਦ) - ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਤੋਸ਼ਾਖਾਨਾ-2 ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ ਸੁਣਾਈ ਹੈ।
ਇਮਰਾਨ ਖਾਨ ਨੂੰ ਪਹਿਲਾਂ ਹੀ ਵੱਖ-ਵੱਖ ਮਾਮਲਿਆਂ ਵਿਚ ਕੁੱਲ 62 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਉਨ੍ਹਾਂ ਖਿਲਾਫ 189 ਮਾਮਲੇ ਚੱਲ ਰਹੇ ਹਨ ਅਤੇ 9 ਉਨ੍ਹਾਂ ਖਿਲਾਫ ਮਈ ਦੀ ਹਿੰਸਾ ਦਾ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ। ਇਹ ਕਿਸੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਰੁੱਧ 62 ਸਾਲ ਦੀ ਕੈਦ ਅਤੇ ਇੰਨੇ ਸਾਰੇ ਮਾਮਲਿਆਂ ਦਾ ਆਪਣੀ ਤਰ੍ਹਾਂ ਦਾ ਪਹਿਲਾ ਮਾਮਲਾ ਹੈ। ਹਾਲਾਂਕਿ, ਇਮਰਾਨ ਖਾਨ ਸਾਰੇ ਦੋਸ਼ਾਂ ਤੋਂ ਇਨਕਾਰ ਕਰਦੇ ਰਹੇ ਹਨ। ਉਨ੍ਹਾਂ ਦੀ ਪਾਰਟੀ ਨੇ ਸਾਰੇ ਮਾਮਲਿਆਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਇਮਰਾਨ ਖਾਨ 2018 ਤੋਂ 2022 ਤੱਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹੇ ਹਨ।
