ਪਾਕਿ ਪ੍ਰਧਾਨ ਮੰਤਰੀ ਨੇ ਮੋਦੀ ਨਾਲ ਕੀਤੀ ਗੱਲ, ਮਿਲ ਕੇ ਕੰਮ ਕਰਨ ਦੀ ਜਤਾਈ ਇੱਛਾ

05/26/2019 5:25:07 PM

ਇਸਲਾਮਾਬਾਦ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਵਿਅਕਤ ਕੀਤੀ। ਪਾਕਿਸਤਾਨ ਦੇ ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਸਲ ਨੇ ਟਵੀਟ ਕੀਤਾ ਕਿ ਖਾਨ ਨੇ ਮੋਦੀ ਨੂੰ ਲੋਕ ਸਭਾ ਚੋਣ 'ਚ ਉਨ੍ਹਾਂ ਦੀ ਪਾਰਟੀ ਦੀ ਜਿੱਤ 'ਤੇ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਦੱਖਣ ਏਸ਼ੀਆ 'ਚ ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਲਈ ਆਪਣੀ ਇੱਛਾ ਦੁਹਾਉਂਦੇ ਹੋਏ ਖਾਨ ਨੇ ਕਿਹਾ ਕਿ ਉਹ ਇਨ੍ਹਾਂ ਉਦੇਸ਼ਾਂ ਨੂੰ ਅੱਗੇ ਲਿਜਾਣ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ ਕੰਮ ਕਰਨ ਪ੍ਰਤੀ ਆਸ਼ਾਵਾਦੀ ਹਨ। ਫੈਸਲ ਨੇ ਕਿਹਾ ਕਿ ਖਾਨ ਨੇ ਇੱਛਾ ਜਤਾਈ ਕਿ ਆਪਣੇ ਲੋਕਾਂ ਦੀ ਬਿਹਤਰੀ ਲਈ ਦੋਵੇਂ ਦੇਸ਼ ਮਿਲ ਕੇ ਕੰਮ ਕਰਨ।


Baljit Singh

Content Editor

Related News