ਵਿਸ਼ਵ ਆਰਥਿਕ ਮੰਚ ਸੰਮੇਲਨ ''ਚ ਡੋਨਾਲਡ ਟਰੰਪ ਨੂੰ ਮਿਲਣਗੇ ਇਮਰਾਨ ਖਾਨ
Monday, Jan 20, 2020 - 09:10 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾਵੋਸ 'ਚ ਵਿਸ਼ਵ ਆਰਥਿਕ ਮੰਚ (ਡਬਲਿਊ.ਈ.ਐਫ.) ਸੰਮੇਲਨ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ। ਪਾਕਿਸਤਾਨੀ ਵਿਦੇਸ਼ ਦਫਤਰ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਡਬਲਿਊ. ਈ.ਐਫ. ਦੇ ਸੰਸਥਾਪਕ ਅਤੇ ਕਾਰਜਕਾਰੀ ਪ੍ਰਧਾਨ ਪ੍ਰੋਫੈਸਰ ਕਲਾਊਸ ਸ਼ਵਾਬ ਦੇ ਸੱਦੇ 'ਤੇ ਖਾਨ 21 ਤੋਂ 23 ਜਨਵਰੀ ਤੱਕ ਸਵਿਟਜ਼ਰਲੈਂਡ ਦੇ ਦਾਵੋਸ ਵਿਚ ਹੋਣ ਵਾਲੇ ਇਸ ਸੰਮੇਲਨ ਵਿਚ ਸ਼ਾਮਲ ਹੋਣਗੇ। ਵਿਦੇਸ਼ ਦਫਤਰ ਨੇ ਕਿਹਾ ਕਿ ਸੰਮੇਲਨ ਤੋਂ ਬਾਅਦ ਪ੍ਰਧਾਨ ਮੰਤਰੀ ਕਈ ਵਿਸ਼ਵ ਨੇਤਾਵਾਂ ਨਾਲ ਮੀਟਿੰਗ ਕਰਨਗੇ। ਇਸ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਨਾਲ ਮੁਲਾਕਾਤ ਵੀ ਸ਼ਾਮਲ ਹੈ।