ਇਮਰਾਨ ਅਤੇ ਬੁਸ਼ਰਾ ਤੋਸ਼ਾਖਾਨਾ ਦੇ ਨਵੇਂ ਮਾਮਲੇ ’ਚ ਦੋਸ਼ੀ ਕਰਾਰ
Thursday, Dec 12, 2024 - 10:05 PM (IST)
ਇਸਲਾਮਾਬਾਦ- ਇਸਲਾਮਾਬਾਦ ਦੀ ਇਕ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਸ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਦੇ ਨਵੇਂ ਮਾਮਲੇ ’ਚ ਦੋਸ਼ੀ ਕਰਾਰ ਦੇ ਦਿੱਤਾ। ਇਮਰਾਨ ਖਾਨ ਅਤੇ ਉਸ ਦੀ ਪਤਨੀ ਖਿਲਾਫ ਨੈਸ਼ਨਲ ਅਕਾਊਂਟੈਬਲਿਟੀ ਬਿਊਰੋ (ਐੱਨ.ਏ.ਬੀ.) ਨੇ ਮਾਮਲਾ ਦਰਜ ਕੀਤਾ ਸੀ।
ਬਾਅਦ ਵਿਚ ਫੈੱਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ.ਆਈ.ਏ.) ਨੇ ਇਸ ਮਾਮਲੇ ਨੂੰ ਆਪਣੇ ਹੱਥਾਂ ਵਿਚ ਲੈ ਲਿਆ ਸੀ। ਸਤੰਬਰ ’ਚ ਇਸ ਮਾਮਲੇ ’ਚ ਚਲਾਨ ਪੇਸ਼ ਕੀਤਾ ਗਿਆ ਸੀ। ਰਾਵਲਪਿੰਡੀ ਦੀ ਅਦਿਆਲਾ ਜੇਲ ਦੀ ਵਿਸ਼ੇਸ਼ ਅਦਾਲਤ ’ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ’ਤੇ ਦੋਸ਼ ਤੈਅ ਕੀਤੇ ਗਏ। ਤੁਹਾਨੂੰ ਦੱਸ ਦੇਈਏ ਕਿ ਇਮਰਾਨ ਖਾਨ ਪਹਿਲਾਂ ਹੀ ਇਕ ਹੋਰ ਮਾਮਲੇ ਵਿਚ ਜੇਲ ਵਿਚ ਬੰਦ ਹਨ।