ਇਮਰਾਨ ਦੀ ਆਪਣੇ ਉਮੀਦਵਾਰਾਂ ਨੂੰ ਚੇਤਾਵਨੀ: ਚੋਣ ਮੁਹਿੰਮ ਸ਼ੁਰੂ ਕਰੋ ਨਹੀਂ ਤਾਂ ਟਿਕਟਾਂ ਕੱਟ ਦਿੱਤੀਆਂ ਜਾਣਗੀਆਂ

Wednesday, Jan 24, 2024 - 04:50 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸ਼ਾਂਤੀਪੂਰਵਕ ਚੋਣ ਮੁਹਿੰਮ ਸ਼ੁਰੂ ਕਰਨ ਨਹੀਂ ਤਾਂ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਉਨ੍ਹਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਜਾਣਗੀਆਂ। ਜੀਓ ਨਿਊਜ਼ ਦੀ ਇਕ ਖਬਰ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੰਸਥਾਪਕ ਇਮਰਾਨ ਖਾਨ (71) ਨੇ 'ਸਿਫਰ' ਮਾਮਲੇ ਦੀ ਸੁਣਵਾਈ ਤੋਂ ਬਾਅਦ ਮੰਗਲਵਾਰ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਬਿਆਨ ਦਿੱਤਾ। ਪਾਕਿਸਤਾਨ ਤਹਿਰੀਕ-ਏ-ਇਨਸਾਫ ਸਮਰਥਿਤ ਉਮੀਦਵਾਰ ਪਾਰਟੀ ਸਮਰਥਕਾਂ ਦੇ ਖਿਲਾਫ ਕਾਰਵਾਈ ਦੇ ਦੌਰਾਨ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਪੁੱਤਰ ਨੇ ਘਰ 'ਤੇ ਲਹਿਰਾਇਆ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ, ਪਿਓ ਨੇ ਉਤਾਰ 'ਤਾ ਮੌਤ ਦੇ ਘਾਟ

ਖਾਨ ਨੇ ਆਪਣੇ ਉਮੀਦਵਾਰਾਂ ਨੂੰ ਆਪਣੇ ਹਲਕਿਆਂ ਵਿੱਚ ਪਾਰਟੀ ਦੀ ਤਾਕਤ ਦਿਖਾਉਣ ਲਈ ਵਿਸ਼ਾਲ ਰੈਲੀਆਂ ਕਰਨ ਅਤੇ ਜਨਤਕ ਮੀਟਿੰਗਾਂ ਕਰਨ ਲਈ ਕਿਹਾ। ਉਨ੍ਹਾਂ ਉਮੀਦਵਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਐਤਵਾਰ ਤੱਕ ਪਾਰਟੀ ਦੀ ਚੋਣ ਮੁਹਿੰਮ ਨੇ ਤੇਜ਼ੀ ਨਾ ਫੜੀ ਤਾਂ ਉਹ ‘ਅਕਿਰਿਆਸ਼ੀਲ’ ਉਮੀਦਵਾਰਾਂ ਦੀ ਥਾਂ ‘ਢੁਕਵੇਂ ਉਮੀਦਵਾਰਾਂ’ ਦਾ ਐਲਾਨ ਕਰਨਗੇ। ਖਾਨ ਨੂੰ ਕਈ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਪਿਛਲੇ ਸਾਲ ਅਗਸਤ ਤੋਂ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ: ਟਰੰਪ ਦੇ ਸਮਰਥਕ ਨੇ ਕੀਤਾ ਵਿਆਹ ਲਈ ਪਰਪੋਜ਼, ਸ਼ਰਮ ਨਾਲ ਲਾਲ-ਪੀਲੀ ਹੋਈ ਭਾਰਤੀ ਮੂਲ ਦੀ ਨਿੱਕੀ ਹੈਲੀ (ਵੀਡੀਓ)

ਉਨ੍ਹਾਂ ਦੀ ਪਾਰਟੀ ਦਾ ਚੋਣ ਨਿਸ਼ਾਨ ‘ਬੱਲਾ’ ਇਸੇ ਮਹੀਨੇ ਜ਼ਬਤ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪਾਰਟੀ ਨੇ ਪੀ.ਟੀ.ਆਈ.-ਨਜ਼ਰੀਆਤੀ ਨਾਲ ਗਠਜੋੜ ਦੀ ਕੋਸ਼ਿਸ਼ ਕੀਤੀ ਸੀ ਪਰ ਆਖਰੀ ਸਮੇਂ 'ਤੇ ਉਹ ਪਿੱਛੇ ਹਟ ਗਈ। ਇਮਰਾਨ ਖਾਨ ਦੀ ਪਾਰਟੀ ਨੇ ਚੋਣਾਂ ਦਾ ਬਾਈਕਾਟ ਨਾ ਕਰਨ ਅਤੇ ਆਪਣੇ ਚੋਣ ਨਿਸ਼ਾਨ ਤੋਂ ਬਿਨਾਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ। 'ਬੱਲਾ' ਚੋਣ ਨਿਸ਼ਾਨ ਜ਼ਬਤ ਹੋਣ ਤੋਂ ਬਾਅਦ ਉਨ੍ਹਾਂ ਦੇ ਸਾਰੇ ਉਮੀਦਵਾਰ ਵੱਖ-ਵੱਖ ਚੋਣ ਨਿਸ਼ਾਨਾਂ ਨਾਲ ਚੋਣ ਲੜਨਗੇ।

ਇਹ ਵੀ ਪੜ੍ਹੋ: ਸਿਰ 'ਚ ਵੱਜੀ ਗੋਲੀ, ਖ਼ੂਨ ਸਾਫ਼ ਕਰ 4 ਦਿਨ ਤੱਕ ਪਾਰਟੀ ਕਰਦਾ ਰਿਹਾ ਨੌਜਵਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News