ਇਮਰਾਨ ਨੇ ਇਸ ਮਾਮਲੇ 'ਚ ਮੁੜ ਕੀਤੀ ਭਾਰਤ ਦੀ ਤਾਰੀਫ਼, ਸੱਤਾ ਤੋਂ ਬੇਦਖ਼ਲ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

Friday, Apr 22, 2022 - 12:48 PM (IST)

ਇਮਰਾਨ ਨੇ ਇਸ ਮਾਮਲੇ 'ਚ ਮੁੜ ਕੀਤੀ ਭਾਰਤ ਦੀ ਤਾਰੀਫ਼, ਸੱਤਾ ਤੋਂ ਬੇਦਖ਼ਲ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

ਲਾਹੌਰ (ਏਜੰਸੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਫ਼ੌਜੀ ਅਦਾਰੇ ਨੂੰ ਅਸਿੱਧੇ ਤੌਰ 'ਤੇ ਚੇਤਾਵਨੀ ਦਿੱਤੀ ਹੈ। ਇਮਰਾਨ ਖਾਨ ਨੇ ਉਨ੍ਹਾਂ ਲੋਕਾਂ ਨੂੰ ਚੋਣਾਂ ਕਰਵਾ ਕੇ 'ਭੁੱਲ ਸੁਧਾਰਨ' ਦੀ ਚੇਤਾਵਨੀ ਦਿੱਤੀ ਹੈ, ਜੋ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ 'ਚ ਸ਼ਾਮਲ ਸਨ। ਇਮਰਾਨ ਨੇ ਕਿਹਾ ਕਿ ਜੇਕਰ ਚੋਣਾਂ ਨਹੀਂ ਕਰਵਾਈਆਂ ਗਈਆਂ ਤਾਂ ਉਨ੍ਹਾਂ ਦੇ ਸਮਰਥਕ ਰਾਜਧਾਨੀ 'ਚ ਪਹੁੰਚ ਕੇ 'ਆਯਾਤ' ਸਰਕਾਰ ਦਾ ਤਖਤਾ ਪਲਟ ਦੇਣਗੇ।

ਇਹ ਵੀ ਪੜ੍ਹੋ: ਭਾਰਤ ਨੇ ਸ਼੍ਰੀਲੰਕਾ ਨੂੰ 40,000 ਮੀਟ੍ਰਿਕ ਟਨ ਡੀਜ਼ਲ ਦੀ ਇੱਕ ਹੋਰ ਖੇਪ ਭੇਜੀ

ਉਹ ਵੀਰਵਾਰ ਰਾਤ ਲਾਹੌਰ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਇਮਰਾਨ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਨਵੀਂ ਗਠਜੋੜ ਸਰਕਾਰ ਅਤੇ ਨਵੀਂ ਸਰਕਾਰ ਨੂੰ ਸੱਤਾ 'ਚ ਲਿਆਉਣ ਵਾਲਿਆਂ 'ਤੇ ਨਿਸ਼ਾਨਾ ਸਾਧਿਆ। ਇਮਰਾਨ ਸਰਕਾਰ ਨੂੰ 10 ਅਪ੍ਰੈਲ ਨੂੰ ਨੈਸ਼ਨਲ ਅਸੈਂਬਲੀ 'ਚ ਬੇਭਰੋਸਗੀ ਮਤਾ ਪਾਸ ਕਰਕੇ ਬੇਦਖ਼ਲ ਕਰ ਦਿੱਤਾ ਗਿਆ ਸੀ। ਫੌਜੀ ਅਦਾਰੇ ਦੇ ਅਸਿੱਧੇ ਸੰਦਰਭ ਵਿੱਚ ਖਾਨ ਨੇ ਕਿਹਾ, "ਜਿਨ੍ਹਾਂ ਲੋਕਾਂ ਨੇ ਮੇਰੀ ਸਰਕਾਰ ਨੂੰ ਬੇਦਖ਼ਲ ਕਰਨ ਦੀ ਗ਼ਲਤੀ ਕੀਤੀ ਹੈ, ਉਨ੍ਹਾਂ ਨੂੰ ਬਿਨਾਂ ਦੇਰੀ ਕੀਤੇ ਨਵੇਂ ਸਿਰੇ ਤੋਂ ਚੋਣਾਂ ਕਰਵਾ ਕੇ ਆਪਣੀ ਗ਼ਲਤੀ ਨੂੰ ਸੁਧਾਰਨਾ ਚਾਹੀਦਾ ਹੈ।"

ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਮੂਲ ਦੇ 4 ਵਿਦਿਆਰਥੀਆਂ ਦੀ 'ਟਰੂਮੈਨ ਸਕਾਲਰਸ਼ਿਪ 2022' ਲਈ ਹੋਈ ਚੋਣ

ਇਸ ਦੌਰਾਨ ਇਮਰਾਨ ਨੇ ਪਾਕਿਸਤਾਨ ਦੇ ਉਲਟ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਭਾਰਤ ਦੀ ਵਿਦੇਸ਼ ਨੀਤੀ ਆਪਣੇ ਲੋਕਾਂ ਲਈ ਹੈ। ਸਾਡੀ ਵਿਦੇਸ਼ ਨੀਤੀ ਦੂਜਿਆਂ ਲਈ ਕਿਵੇਂ ਹੋ ਸਕਦੀ ਹੈ।' ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਕਈ ਮੌਕਿਆਂ 'ਤੇ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ਦੀ ਤਾਰੀਫ਼ ਕੀਤੀ ਹੈ।

ਇਹ ਵੀ ਪੜ੍ਹੋ: ਰੂਸ ਨੇ ਕਮਲਾ ਹੈਰਿਸ ਅਤੇ ਮਾਰਕ ਜ਼ੁਕਰਬਰਗ ਦੇ ਦੇਸ਼ 'ਚ ਦਾਖ਼ਲ ਹੋਣ 'ਤੇ ਲਗਾਈ ਪਾਬੰਦੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News