ਬੁਸ਼ਰਾ ਬੀਬੀ ਨੂੰ ਤਿੰਨ ਹਫਤਿਆਂ ਲਈ ਮਿਲੀ ਅੰਤਰਿਮ ਜ਼ਮਾਨਤ
Sunday, Dec 22, 2024 - 01:00 AM (IST)
ਇਸਲਾਮਾਬਾਦ, (ਭਾਸ਼ਾ)- ਪਾਕਿਸਤਾਨ ਦੀ ਇਕ ਅਦਾਲਤ ਨੇ 26 ਨਵੰਬਰ ਦੇ ਵਿਰੋਧ-ਪ੍ਰਦਰਸ਼ਨਾਂ ਨਾਲ ਸਬੰਧਤ 32 ਮਾਮਲਿਆਂ ’ਚ ਜੇਲ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਸ਼ਨੀਵਾਰ ਨੂੰ ਤਿੰਨ ਹਫਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ।
ਇਨ੍ਹਾਂ ਮਾਮਲਿਆਂ ’ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਖਾਨ, ਉਨ੍ਹਾਂ ਦੀ ਪਤਨੀ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਖਿਲਾਫ ਪਿਛਲੇ ਮਹੀਨੇ ਹੋਏ ਵਿਰੋਧ-ਪ੍ਰਦਰਸ਼ਨਾਂ ਦੌਰਾਨ ਪੈਰਾ-ਮਿਲਟਰੀ ਫੋਰਸ ਦੇ ਜਵਾਨਾਂ ਦੀ ਮੌਤ ਦੇ ਮਾਮਲੇ ’ਚ ਦਰਜ ਹੱਤਿਆ ਦਾ ਮਾਮਲਾ ਵੀ ਸ਼ਾਮਲ ਹੈ।
ਸ਼ੁੱਕਰਵਾਰ ਨੂੰ ਰਾਵਲਪਿੰਡੀ ਸਥਿਤ ਅੱਤਵਾਦ ਵਿਰੋਧੀ ਅਦਾਲਤ (ਏ. ਟੀ. ਸੀ.) ਦੇ ਜੱਜ ਅਮਜਦ ਅਲੀ ਸ਼ਾਹ ਨੇ 13 ਜਨਵਰੀ ਤੱਕ ਬੁਸ਼ਰਾ ਬੀਬੀ ਦੀ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਕਾਨੂੰਨੀ ਕਾਰਵਾਈ ਜਾਰੀ ਰਹਿਣ ਤੱਕ ਉਨ੍ਹਾਂ ਨੂੰ ਆਰਜ਼ੀ ਰਾਹਤ ਮਿਲ ਗਈ ਹੈ।