ਬੇਭਰੋਸਗੀ ਮਤੇ ਦਾ ਸਾਹਮਣਾ ਕਰਨਗੇ ਇਮਰਾਨ ਖਾਨ, 9 ਅਪ੍ਰੈਲ ਨੂੰ ਹੋਵੇਗੀ ਵੋਟਿੰਗ

Thursday, Apr 07, 2022 - 09:25 PM (IST)

ਇਸਲਾਮਾਬਾਦ-ਸਿਆਸੀ ਸੰਕਟ ਦਰਮਿਆਨ ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਮੰਨਿਆ ਕਿ ਡਿਪਟੀ ਸਪੀਕਰ ਦਾ ਫੈਸਲਾ ਗੈਰ-ਸੰਵਿਧਾਨਕ ਸੀ। ਹੁਣ ਇਮਰਾਨ ਖਾਨ ਨੂੰ 9 ਅਪ੍ਰੈਲ ਨੂੰ ਨੈਸ਼ਨਲ ਅਸੈਂਬਲੀ 'ਚ ਬੇਭਰੋਸਗੀ ਪ੍ਰਸਤਾਵ ਦਾ ਸਾਹਮਣਾ ਕਰਨਾ ਪਵੇਗਾ। ਕੋਰਟ ਨੇ ਕਿਹਾ ਕਿ ਇਮਰਾਨ ਖਾਨ ਨੂੰ 9 ਅਪ੍ਰੈਲ ਨੂੰ ਸਵੇਰੇ 10 ਵਜੇ ਨੈਸ਼ਨਲ ਅਸੈਂਬਲੀ 'ਚ ਬੇਭਰੋਸੀ ਪ੍ਰਸਤਾਵ ਦਾ ਸਾਹਮਣਾ ਕਰਨਾ ਪਵੇਗਾ। ਨਾਲ ਹੀ ਸੁਪਰੀਮ ਕੋਰਟ ਨੇ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅਪ੍ਰੈਲ 2023 ਤੋਂ ਆਟੋਮੇਟਿਡ ਸਟੇਸ਼ਨਾਂ ਰਾਹੀਂ ਵਾਹਨਾਂ ਦਾ ਫਿੱਟਨੈੱਟ ਪ੍ਰੀਖਣ ਲਾਜ਼ਮੀ

ਕੋਰਟ ਦੇ ਫੈਸਲੇ ਤੋਂ ਪਹਿਲਾਂ ਇਮਰਾਨ ਖਾਨ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦਾ ਜੋ ਵੀ ਫੈਸਲਾ ਹੋਵੇਗਾ, ਉਹ ਮੈਨੂੰ ਅਤੇ ਮੇਰੀ ਪਾਰਟੀ ਨੂੰ ਸਵੀਕਾਰ ਹੋਵੇਗਾ। ਫੈਸਲਾ ਸੁਣਾਉਣ ਤੋਂ ਪਹਿਲਾਂ ਚੀਫ਼ ਜਸਟਿਸ ਨੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਚੋਣ ਕਮਿਸ਼ਨ ਦੇ ਸਕੱਤਰ ਕਾਨੂੰਨ ਟੀਮ ਨਾਲ ਸੁਪਰੀਮ ਕੋਰਟ ਪਹੁੰਚੇ। ਇਸ ਦੌਰਾਨ ਚੋਣ ਕਮਿਸ਼ਨਰ ਨੇ ਕਿਹਾ ਕਿ ਜਲਦ ਚੋਣਾਂ ਸੰਭਵ ਨਹੀਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਦੇ ਪੁਲਸ ਕਮਿਸ਼ਨਰ ਸਮੇਤ 3 ਅਫ਼ਸਰਾਂ ਦੇ ਤਬਾਦਲੇ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News