ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!

Monday, Jun 09, 2025 - 12:57 AM (IST)

ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!

ਇਸਲਾਮਾਬਾਦ, (ਭਾਸ਼ਾ)– ਅਲ-ਕਾਦਿਰ ਟਰੱਸਟ ਮਾਮਲੇ ਵਿਚ ਜੇਲ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 11 ਜੂਨ ਨੂੰ ਜ਼ਮਾਨਤ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੀ ਪਾਰਟੀ ਦੇ ਇਕ ਚੋਟੀ ਦੇ ਨੇਤਾ ਨੇ ਇੱਥੇ ਇਹ ਜਾਣਕਾਰੀ ਦਿੱਤੀ।

ਇਸਲਾਮਾਬਾਦ ਹਾਈ ਕੋਰਟ 11 ਜੂਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ਵਿਚ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਖਾਨ (72) ਅਗਸਤ 2023 ਤੋਂ ਕਈ ਮਾਮਲਿਆਂ ਵਿਚ ਅਡਿਆਲਾ ਜੇਲ ਵਿਚ ਬੰਦ ਹੈ।

ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੁਖੀ ਗੌਹਰ ਅਲੀ ਖਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੇ ਸੰਸਥਾਪਕ ਨੂੰ ਉਸ ਦਿਨ ਜ਼ਮਾਨਤ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ 11 ਜੂਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੋਵਾਂ ਲਈ ਇਕ ਮਹੱਤਵਪੂਰਨ ਦਿਨ ਹੋਣ ਵਾਲਾ ਹੈ, ਹਾਲਾਂਕਿ ਉਨ੍ਹਾਂ ਨੇ ਕੋਈ ਖਾਸ ਕਾਰਨ ਨਹੀਂ ਦੱਸਿਆ।


author

Rakesh

Content Editor

Related News