ਇਮਰਾਨ ਖ਼ਾਨ ਨੇ ਇਸਲਾਮਾਬਾਦ ਮਾਰਚ ਦਾ ਸੱਦਾ ਵਾਪਸ ਲਿਆ

11/27/2022 11:27:38 AM

ਇਸਲਾਮਾਬਾਦ (ਵਾਰਤਾ)– ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਹਫੜਾ-ਦਫੜੀ ਦੇ ਸ਼ੱਕ ਦੇ ਚਲਦਿਆਂ ਰਾਜਧਾਨੀ ਇਸਲਾਮਾਬਾਦ ਵੱਲ ਜਾ ਰਹੇ ਆਪਣੇ ‘ਲੌਂਗ ਮਾਰਚ’ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਖ਼ਾਨ ਨੇ ਆਪਣੇ ’ਤੇ ਜਾਨਲੇਵਾ ਹਮਲਾ ਹੋਣ ਤੋਂ ਬਾਅਦ ਰਾਜਧਾਨੀ ਕੋਲ ਰਾਵਲਪਿੰਡੀ ’ਚ ਆਪਣੇ ਪਹਿਲੇ ਜਨਤਕ ਸੰਬੋਧਨ ’ਚ ਕਿਹਾ, ‘‘ਮੈਂ ਇਸਲਾਮਾਬਾਦ ਨਾ ਜਾਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਮੈਨੂੰ ਪਤਾ ਹੈ ਕਿ ਤਬਾਹੀ ਹੋਵੇਗੀ ਤੇ ਦੇਸ਼ ਨੂੰ ਨੁਕਸਾਨ ਹੋਵੇਗਾ।’’

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੀਆਂ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫ਼ਾ ਦੇਵੇਗੀ ਇਮਰਾਨ ਖਾਨ ਦੀ ਪਾਰਟੀ

ਮੀਡੀਆ ਰਿਪੋਰਟ ਮੁਤਾਬਕ ਖ਼ਾਨ ਨੇ ਸ਼ਨੀਵਾਰ ਨੂੰ ਰਾਵਲਪਿੰਡੀ ਦੇ ਗੈਰਿਸਨ ਸਿਟੀ ’ਚ ਆਯੋਜਿਤ ਇਕ ਵੱਡੀ ਰੈਲੀ ਨੂੰ ਸੰਬੋਧਿਤ ਕਰਦਿਆਂ ‘ਲੌਂਗ ਮਾਰਚ’ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਤਾਂ ਕਿ ਕਿਸੇ ਤਰ੍ਹਾਂ ਦੀ ਹਫੜਾ-ਦਫੜੀ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾਵਾਂ ਤੋਂ ਅਸਤੀਫ਼ਾ ਦੇ ਦੇਵੇਗੀ ਤਾਂ ਕਿ ਜਲਦੀ ਚੋਣ ਕਰਵਾਉਣ ਲਈ ਸਰਕਾਰ ’ਤੇ ਦਬਾਅ ਪਾਇਆ ਜਾ ਸਕੇ।

ਉਨ੍ਹਾਂ ਆਪਣੇ ਸਮਰਥਕਾਂ ਤੋ ਭਾਵਨਾਤਮਕ ਅਪੀਲ ਕਰਦਿਆਂ ਕਿਹਾ ਕਿ ਦੇਸ਼ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਲਿਹਾਜ਼ਾ ਦੇਸ਼ ’ਚ ਕਿਸੇ ਤਰ੍ਹਾਂ ਦੀ ਹਫੜਾ-ਦਫੜੀ ਘਾਤਕ ਸਿੱਧ ਹੋਵੇਗੀ ਤੇ ਇਹ ਦੇਸ਼ ਲਈ ਚੰਗਾ ਨਹੀਂ ਹੋਵੇਗਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News