ਵਲਾਦੀਮੀਰ ਪੁਤਿਨ ਦੇ ਸਾਹਮਣੇ ਇਮਰਾਨ ਖਾਨ ਨੇ ਚੁੱਕਿਆ ਕਸ਼ਮੀਰ ਮੁੱਦਾ

02/25/2022 3:12:22 PM

ਮਾਸਕੋ (ਵਾਰਤਾ)- ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਕੁੱਝ ਘੰਟੇ ਪਹਿਲਾਂ ਰੂਸ ਦੇ 2 ਦਿਨਾਂ ਦੌਰੇ 'ਤੇ ਇੱਥੇ ਪਹੁੰਚੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕਸ਼ਮੀਰ ਮੁੱਦੇ 'ਤੇ ਗੱਲਬਾਤ ਕੀਤੀ। ਖਾਨ ਨੇ ਪੁਿਤਨ ਨਾਲ ਗੱਲਬਾਤ ਵਿਚ ਕਿਹਾ ਕਿ ਇਸ ਮੁੱਦੇ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਇਸ ਦੀ ਜਾਣਕਾਰੀ ਦਿੱਤੀ। ਦੱਖਣੀ ਏਸ਼ੀਆਈ ਮਾਮਲਿਆਂ 'ਤੇ ਚਰਚਾ ਕਰਦੇ ਹੋਏ ਖਾਨ ਨੇ ਕਸ਼ਮੀਰ ਦੇ ਮੁੱਦੇ ਨੂੰ ਚੁੱਕਿਆ ਅਤੇ ਇਸ ਦੇ ਸ਼ਾਂਤੀਪੂਰਨ ਹੱਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੌਜੂਦਾ ਯੂਕ੍ਰੇਨ ਸੰਕਟ ਦੇ ਬਾਰੇ ਵਿਚ ਉਨ੍ਹਾਂ ਕਿਹਾ ਕਿ ਵਿਵਾਦ ਨੂੰ ਗੱਲਬਾਤ ਅਤੇ ਕੂਟਨੀਤੀ ਜ਼ਰੀਏ ਹੱਲ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਯੂਕ੍ਰੇਨ ਨੇ ਰੂਸ ਅਤੇ ਬੈਲਾਰੂਸ ਦੀ ਮੁਦਰਾ ’ਚ ਲੈਣ-ਦੇਣ ’ਤੇ ਲਾਈ ਰੋਕ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, 'ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੰਘਰਸ਼ ਕਿਸੇ ਦੇ ਹਿੱਤ ਵਿਚ ਨਹੀਂ ਹੈ ਅਤੇ ਇਸ ਨਾਲ ਵਿਕਾਸਸ਼ੀਲ ਦੇਸ਼ਾਂ ਨੂੰ ਹਮੇਸ਼ਾ ਤੋਂ ਆਰਥਿਕ ਨੁਕਸਾਨ ਹੋਇਆ ਹੈ। ਪਾਕਿਸਤਾਨ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਸਮੱਸਿਆ ਨੂੰ ਹੱਲ ਕਰਨ ਵਿਚ ਵਿਸ਼ਵਾਸ ਰੱਖਦਾ ਹੈ।' ਪੁਤਿਨ ਅਤੇ ਖਾਨ ਨੇ ਦੁਵੱਲੇ ਅਤੇ ਹੋਰ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕੀਤੀ। ਰੂਸੀ ਸਰਕਾਰ ਵੱਲੋਂ ਜਾਰੀ ਇਕ ਸੰਖੇਪ ਬਿਆਨ ਵਿਚ ਕਿਹਾ ਗਿਆ ਹੈ ਕਿ ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਮੁੱਖ ਪਹਿਲੂਆਂ 'ਤੇ ਚਰਚਾ ਕੀਤੀ ਅਤੇ ਦੱਖਣੀ ਏਸ਼ੀਆ ਦੇ ਵਿਕਾਸ ਸਮੇਤ ਮੌਜੂਦਾ ਖੇਤਰੀ ਵਿਸ਼ਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਇਸ ਦੌਰਾਨ ਖਾਨ ਨੇ ਕ੍ਰੇਮਲਿਨ ਦੀ ਕੰਧ ਨੇੜੇ ਅਣਪਛਾਤੇ ਸੈਨਿਕ ਦੇ ਮਕਬਰੇ 'ਤੇ ਫੁੱਲ ਵੀ ਚੜ੍ਹਾਏ।

ਇਹ ਵੀ ਪੜ੍ਹੋ: ਭਾਵੁਕ ਹੋਏ ਯੂਕ੍ਰੇਨ ਦੇ ਰਾਸ਼ਟਰਪਤੀ, ਕਿਹਾ- ਮੈਂ ਤੇ ਮੇਰਾ ਪਰਿਵਾਰ ਦੁਸ਼ਮਣ ਦੇ ਨਿਸ਼ਾਨੇ 'ਤੇ ਹਾਂ (ਵੀਡੀਓ)

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry