ਅਯੋਗ ਠਹਿਰਾਏ ਜਾਣ ''ਤੇ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਪਹੁੰਚੇ ਇਮਰਾਨ ਖਾਨ
Tuesday, Jun 25, 2024 - 06:31 PM (IST)
ਇਸਲਾਮਾਬਾਦ (ਭਾਸ਼ਾ)- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਅਤੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ 'ਚ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਉਨ੍ਹਾਂ ਅਪੀਲ 'ਤੇ ਜਲਦ ਸੁਣਵਾਈ ਦੀ ਅਪੀਲ ਕੀਤੀ। ਪਿਛਲੇ ਸਾਲ ਦਸੰਬਰ 'ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਥਾਪਕ ਖਾਨ ਨੇ ਤੋਸ਼ਾਖਾਨਾ ਦੇ ਤੋਹਫ਼ਿਆਂ ਦੀ ਜਾਣਕਾਰੀ ਜਨਤਕ ਰੂਪ ਨਾਲ ਐਲਾਨ ਨਹੀਂ ਕਰਨ ਦੇ ਮਾਮਲੇ 'ਚ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ 5 ਸਾਲ ਤੱਕ ਚੋਣ ਲੜਨ ਲਈ ਅਯੋਗ ਕਰਾਰ ਦੇਣ ਦੇ ਕਮਿਸ਼ਨ ਦੇ ਫ਼ੈਸਲੇ ਨੂੰ ਲਾਹੌਰ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ।
'ਐਕਸਪ੍ਰੈੱਸ ਟ੍ਰਿਬਿਊਨ' ਦੀ ਖ਼ਬਰ ਅਨੁਸਾਰ, 71 ਸਾਲਾ ਖਾਨ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਵਕੀਲ ਅਲੀ ਜਫ਼ਰ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਦੀ ਅਯੋਗਤਾ ਖ਼ਿਲਾਫ਼ ਅਪੀਲ ਦੀ ਜਲਦ ਸੁਣਵਾਈ ਦੀ ਅਪੀਲ ਕੀਤੀ। ਅਪੀਲ 'ਚ ਦਲੀਲ ਦਿੱਤੀ ਗਈ ਹੈ ਕਿ ਖਾਨ ਨੂੰ ਕਮਿਸ਼ਨ ਵਲੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਪਾਰਟੀ ਮੁਖੀ ਵਜੋਂ ਕੰਮ ਕਰਨ 'ਤੇ ਉਨ੍ਹਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਟੀਸ਼ਨ 'ਚ ਇਹ ਵੀ ਰੇਖਾਂਕਿਤ ਕੀਤਾ ਗਿਆ ਕਿ ਕਮਿਸ਼ਨ ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਵਾਲੇ ਮਾਮਲੇ ਮੌਜੂਦਾ ਸਮੇਂ ਇਸਲਾਮਾਬਾਦ ਅਤੇ ਲਾਹੌਰ ਹਾਈ ਕੋਰਟਾਂ 'ਚ ਪੈਂਡਿੰਗ ਹਨ ਅਤੇ ਸਰਵਉੱਚ ਅਦਾਲਤ 'ਚ ਸੰਬੰਧਤ ਮਾਮਲੇ ਕਾਰਨ ਕਾਰਵਾਈ ਰੁਕੀ ਹੋਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e