ਇਮਰਾਨ ਦੀ ਪਾਰਟੀ ਨੇ ਸ਼ਹਿਬਾਜ਼ ਸ਼ਰੀਫ ਖ਼ਿਲਾਫ਼ FIR ਦਰਜ ਕਰਾਉਣ ਲਈ ਸੁਪਰੀਮ ਕੋਰਟ ਦਾ ਕੀਤਾ ਰੁੱਖ਼
Monday, Nov 14, 2022 - 03:58 PM (IST)

ਲਾਹੌਰ (ਭਾਸ਼ਾ)- ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨੇ ਪਾਰਟੀ ਪ੍ਰਧਾਨ ਇਮਰਾਨ ਖਾਨ 'ਤੇ ਜਾਨਲੇਵਾ ਹਮਲੇ ਦੀ ਕਥਿਤ ਸਾਜ਼ਿਸ਼ ਰਚਣ ਦੇ ਦੋਸ਼ 'ਚ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਗ੍ਰਹਿ ਮੰਤਰੀ ਅਤੇ ਫ਼ੌਜ ਦੇ ਇਕ ਉੱਚ ਅਧਿਕਾਰੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਕਈ ਰਿੱਟ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਇਮਰਾਨ ਖਾਨ (70) ਨੂੰ 3 ਨਵੰਬਰ ਨੂੰ ਪੰਜਾਬ ਸੂਬੇ ਦੇ ਵਜ਼ੀਰਾਬਾਦ ਇਲਾਕੇ 'ਚ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਸ਼ਹਿਬਾਜ਼ ਸ਼ਰੀਫ ਸਰਕਾਰ ਖ਼ਿਲਾਫ਼ ਰੋਸ ਮਾਰਚ ਦੀ ਅਗਵਾਈ ਕਰ ਰਿਹਾ ਸੀ।
ਪੜ੍ਹੋ ਇਹ ਅਹਿਮ ਖ਼ਬਰ-ਕਈ ਮੁੱਦਿਆਂ 'ਤੇ ਚੱਲ ਰਹੇ ਤਣਾਅ ਵਿਚਕਾਰ ਬਾਈਡੇਨ ਅਤੇ ਜਿਨਪਿੰਗ ਦੀ ਮੁਲਾਕਾਤ 'ਤੇ ਸਭ ਦੀਆਂ ਨਜ਼ਰਾਂ
8 ਨਵੰਬਰ ਨੂੰ ਪੰਜਾਬ ਪੁਲਸ ਨੇ ਹਮਲਾਵਰ ਨਵੀਦ ਮੁਹੰਮਦ ਬਸ਼ੀਰ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ, ਜਿਸ ਨੂੰ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਬਣਾਇਆ ਗਿਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼ਰੀਫ, ਗ੍ਰਹਿ ਮੰਤਰੀ ਰਾਣਾ ਸਨਾਉੱਲਾ ਅਤੇ ਆਈਐਸਆਈ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਮੁਖੀ ਮੇਜਰ ਜਨਰਲ ਫੈਜ਼ਲ ਨਸੀਰ ਖ਼ਿਲਾਫ਼ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਹੈ। ਖਾਨ ਨੇ ਤਿੰਨਾਂ 'ਤੇ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਲਾਹੌਰ ਤੋਂ ਲੰਡਨ ਜਾਣ ਵਾਲਾ ਵਰਜਿਨ ਐਟਲਾਂਟਿਕ ਜਹਾਜ਼ 'ਅਰਦਾਸ' ਤੋਂ ਬਾਅਦ ਹੋਇਆ ਰਵਾਨਾ
ਪੀਟੀਆਈ ਨੇਤਾ ਅਤੇ ਸਾਬਕਾ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਟੀਸ਼ਨਾਂ ਲਾਹੌਰ, ਇਸਲਾਮਾਬਾਦ, ਕਰਾਚੀ, ਪੇਸ਼ਾਵਰ ਅਤੇ ਕਵੇਟਾ ਵਿੱਚ ਸੁਪਰੀਮ ਕੋਰਟ ਦੀਆਂ ਰਜਿਸਟਰੀਆਂ ਵਿੱਚ ਦਾਇਰ ਕੀਤੀਆਂ ਗਈਆਂ ਹਨ। ਕੁਰੈਸ਼ੀ ਨੇ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਦਾ ਮੁੱਖ ਉਦੇਸ਼ ਸਾਬਕਾ ਪ੍ਰਧਾਨ ਮੰਤਰੀ ਖਾਨ 'ਤੇ ਹੋਏ ਕਤਲ ਦੀ ਕੋਸ਼ਿਸ਼ ਦੀ ਜਾਂਚ ਅਤੇ ਤੱਥਾਂ ਨੂੰ ਸਾਹਮਣੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖ਼ਿਲਾਫ਼ ਖ਼ਾਨ ਨੇ ਦੋਸ਼ ਲਾਏ ਹਨ, ਉਨ੍ਹਾਂ 'ਤੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।