ਇਮਰਾਨ ਨੂੰ ਫਿਰ ਸਤਾਉਣ ਲੱਗਾ ਹੱਤਿਆ ਦਾ ਡਰ, ਕਿਹਾ- ਮੈਨੂੰ ਦਿੱਤਾ ਜਾ ਸਕਦੈ slow poison

Saturday, Oct 28, 2023 - 01:11 AM (IST)

ਇੰਟਰਨੈਸ਼ਨਲ ਡੈਸਕ : ਪਾਕਿਸਤਾਨ 'ਚ ਨਵਾਜ਼ ਸ਼ਰੀਫ਼ ਦੀ ਐਂਟਰੀ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਖਦਸ਼ਾ ਜ਼ਾਹਿਰ ਕੀਤਾ ਕਿ ਜੇਲ੍ਹ 'ਚ ਹੌਲੀ-ਹੌਲੀ ਮਾਰਨ ਵਾਲਾ ਜ਼ਹਿਰ (slow poison) ਦੇ ਕੇ ਉਨ੍ਹਾਂ ਦੀ ਜਾਨ ਲੈਣ ਦੀ ਇਕ ਹੋਰ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਮਰਾਨ ਨੇ ਕਿਹਾ ਕਿ ਅਜਿਹਾ ਉਨ੍ਹਾਂ ਨਾਲ ਇਸ ਲਈ ਕੀਤਾ ਜਾ ਸਕਦਾ ਹੈ ਕਿਉਂਕਿ ਉਨ੍ਹਾਂ ਨੇ ਦੇਸ਼ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਹੁਣ TATA ਬਣਾਏਗਾ iPhone, ਦੁਨੀਆ ਭਰ 'ਚ ਕੀਤਾ ਜਾਵੇਗਾ ਐਕਸਪੋਰਟ

ਇਮਰਾਨ ਖਾਨ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ ਵਿੱਚ ਸਾਬਕਾ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ ਹੈ, "ਮੈਂ ਆਪਣਾ ਦੇਸ਼ ਛੱਡਣ ਲਈ ਸਹਿਮਤ ਨਹੀਂ ਹੋਵਾਂਗਾ, ਇਸ ਲਈ ਉਹ ਜੇਲ੍ਹ ਵਿੱਚ ਮੇਰੀ ਜਾਨ ਲੈਣ ਦੀ ਇਕ ਹੋਰ ਕੋਸ਼ਿਸ਼ ਕਰ ਸਕਦੇ ਹਨ। ਇਸ ਤਰ੍ਹਾਂ ਦੀ ਕੋਸ਼ਿਸ਼ ਸਲੋਅ ਪੋਈਜ਼ਨ ਦੇ ਕੇ ਵੀ ਕੀਤੀ ਜਾ ਸਕਦੀ ਹੈ।" ਇਮਰਾਨ ਖਾਨ ਇਸ ਸਮੇਂ ਗੁਪਤ ਡਿਪਲੋਮੈਟਿਕ ਦਸਤਾਵੇਜ਼ ਲੀਕ ਮਾਮਲੇ 'ਚ ਜੇਲ੍ਹ 'ਚ ਬੰਦ ਹਨ।

ਇਹ ਵੀ ਪੜ੍ਹੋ : ਹੀਰਿਆਂ ਦੀਆਂ ਕੀਮਤਾਂ 'ਚ 35% ਤੱਕ ਦੀ ਗਿਰਾਵਟ, ਤਿਉਹਾਰੀ ਸੀਜ਼ਨ 'ਚ ਹੋਰ ਡਿੱਗ ਸਕਦੀਆਂ ਨੇ ਕੀਮਤਾਂ

ਪੀਟੀਆਈ ਮੁਖੀ ਨੇ ਕਿਹਾ ਹੈ ਕਿ ਉਹ ਇਸ ਸਮੇਂ ਪੂਰੀ ਤਰ੍ਹਾਂ ਠੀਕ ਹਨ। ਕਮਜ਼ੋਰੀ ਕਾਰਨ ਜੇਕਰ ਉਨ੍ਹਾਂ ਦੇ ਸਰੀਰ ਵਿੱਚ ਕੋਈ ਬਦਲਾਅ ਹੁੰਦਾ ਹੈ ਤਾਂ ਮੈਨੂੰ ਮਹਿਸੂਸ ਹੋਵੇਗਾ। ਉਨ੍ਹਾਂ ਕਿਹਾ ਕਿ 2 ਵਾਰ ਪਹਿਲਾਂ ਵੀ ਮੇਰੀ ਜਾਨ ਲੈਣ ਦੀ ਕੋਸ਼ਿਸ਼ ਹੋ ਚੁੱਕੀ ਹੈ। ਇਮਰਾਨ ਵੱਲੋਂ ਇਹ ਦਾਅਵਾ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਪਾਕਿਸਤਾਨ ਦੀ ਇਕ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਅਤੇ ਕੂਟਨੀਤਕ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਐੱਫਆਈਆਰ ਰੱਦ ਕਰਨ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News