ਬ੍ਰਿਸਬੇਨ ''''ਚ ਪ੍ਰੋ. ਹਰਪਾਲ ਸਿੰਘ ਪੰਨੂ ਨੇ ਸਾਖੀ ਇਤਿਹਾਸ ਨਾਲ ਸਾਂਝ ਪੁਆਈ

Friday, Oct 20, 2023 - 06:15 PM (IST)

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੌਰੇ 'ਤੇ ਆਏ ਹੋਏ ਪ੍ਰਸਿੱਧ ਸਿੱਖ ਵਿਦਵਾਨ ਪ੍ਰੋ. ਹਰਪਾਲ ਸਿੰਘ ਪੰਨੂ ਵੱਲੋਂ ਗੁਰਦੁਆਰਾ ਸਾਹਿਬ ਸ੍ਰੋਮਣੀ ਪੰਥ ਆਕਾਲੀ ਬੁੱਢਾ ਦਲ ਨਾਰੰਗਬਾ ਬ੍ਰਿਸਬੇਨ ਵਿਖੇ ਸੰਗਤਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਜੀਵਨ ਸਾਖੀਆਂ ਰਾਹੀਂ ਸਿੱਖ ਇਤਿਹਾਸ ਬਾਰੇ ਵਿਚਾਰ ਪੇਸ਼ ਕੀਤੇ ਗਏ। ਵਿਚਾਰ ਪੇਸ਼ ਕਰਦਿਆਂ ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਜੀ ਦੇ ਜੀਵਨ ਫਲਸਫੇ, ਗੌਰਵਮਈ ਸਿੱਖ ਇਤਿਹਾਸ, ਸਿੱਖ ਧਰਮ ਵਿੱਚ ਅਨੇਕਾਂ ਹੀ ਵਿਦਵਾਨ, ਵਿਚਾਰਕ, ਸੂਰਬੀਰ ਯੋਧੇ ਅਤੇ ਸਮਾਜ-ਸੁਧਾਰਕ ਪੈਦਾ ਹੋਏ ਹਨ, ਜਿਹਨਾਂ ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸ਼ਾਨਾਮੱਤੀ ਸਿੱਖ ਇਤਿਹਾਸ ਨਾਲ ਅਜੋਕੀ ਪੀੜ੍ਹੀ ਨੂੰ ਜੋੜਨਾ ਸਮੇਂ ਦੀ ਮੰਗ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਗਰਭਵਤੀ ਪਤਨੀ ਦੇ ਕਾਤਲ ਪੰਜਾਬੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਦਿੱਤੀ ਰਾਹਤ

ਉਹਨਾਂ ਸਾਖੀ ਪ੍ਰੰਪਰਾ ਰਾਹੀਂ ਸਾਂਝ ਪੁਆਦਿਆਂ ਗੁਰੂ ਸਾਹਿਬਾਨ ਜੀ ਦੇ ਜੀਵਨ ਫਲਸਫੇ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰੂ ਘਰ ਦੇ ਪ੍ਰਬੰਧਕਾਂ ਵੱਲੋਂ ਪ੍ਰੋ. ਪੰਨੂ ਨੂੰ ਸਿਰੋਪਾਓ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋ. ਪੰਨੂ ਵੱਲੋਂ ਸੁਣਾਈਆਂ ਗਈਆਂ ਸਾਖੀਆਂ ਨੂੰ ਸੰਗਤਾਂ ਵੱਲੋਂ ਇਕ ਚਿੱਤ ਹੋ ਕੇ ਸੁਣਿਆ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।                                                                                                                                                                                                                                                                                            

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News