ਫਰਾਂਸ ਦੀ ਰਿਪਬਲਿਕਨ ਪਾਰਟੀ ਨੇ ਇੱਕ ਔਰਤ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਚੁਣਿਆ

Sunday, Dec 05, 2021 - 12:33 AM (IST)

ਫਰਾਂਸ ਦੀ ਰਿਪਬਲਿਕਨ ਪਾਰਟੀ ਨੇ ਇੱਕ ਔਰਤ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਚੁਣਿਆ

ਪੈਰਿਸ— ਫਰਾਂਸ ਦੀ ਰਿਪਬਲਿਕਨ ਪਾਰਟੀ ਨੇ ਸਾਬਕਾ ਮੰਤਰੀ ਵੈਲੇਰੀ ਪੇਕਰੇਸੀ ਨੂੰ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਚੁਣਿਆ ਹੈ। ਪਾਰਟੀ ਦੀਆਂ ਪ੍ਰਾਇਮਰੀ ਚੋਣਾਂ ਵਿੱਚ ਵੈਲੇਰੀ ਪੇਕਰੇਸੀ ਨੂੰ 61 ਫੀਸਦੀ ਵੋਟਾਂ ਮਿਲੀਆਂ, ਜਦੋਂ ਕਿ ਉਨ੍ਹਾਂ ਦੇ ਵਿਰੋਧੀ ਐਰਿਕ ਸਿਓਟੀ ਨੂੰ 39 ਫੀਸਦੀ ਵੋਟਾਂ ਮਿਲੀਆਂ। ਰਿਪਬਲਿਕਨ ਪਾਰਟੀ ਦੇ ਲਗਭਗ 140,000 ਰਜਿਸਟਰਡ ਮੈਂਬਰ ਵੋਟ ਵਿੱਚ ਹਿੱਸਾ ਲੈਣ ਦੇ ਯੋਗ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News