76 ਸਾਲਾਂ ਦੇ ਇਤਿਹਾਸ ’ਚ ਪਾਕਿਸਤਾਨ ਨੂੰ ਮਿਲੇ 29 PM, ਕੋਈ ਵੀ ਪੂਰਾ ਨਹੀਂ ਕਰ ਸਕਿਆ ਆਪਣਾ ਕਾਰਜਕਾਲ
Sunday, Feb 11, 2024 - 10:15 AM (IST)
ਅੰਮ੍ਰਿਤਸਰ/ਇਸਲਾਮਾਬਾਦ (ਕੱਕੜ) - 1947 ਵਿਚ ਭਾਰਤ-ਪਾਕਿਸਤਾਨ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਜਿੰਨੇ ਵੀ ਪ੍ਰਧਾਨ ਮੰਤਰੀ ਅਹੁਦੇ ’ਤੇ ਰਹੇ ਹਨ, ਉਨ੍ਹਾਂ ਵਿਚੋਂ ਕੋਈ ਵੀ ਆਪਣਾ ਕਾਰਜਕਾਲ ਪੂਰਾ ਕਰਨ ਵਿਚ ਅਸਫਲ ਰਿਹਾ ਹੈ ਅਤੇ ਇਹ ਦੇਸ਼ ਦੇ ਪ੍ਰਧਾਨ ਮੰਤਰੀਆਂ ਦਾ ਰਿਕਾਰਡ ਹੈ।
ਇਹ ਵੀ ਪੜ੍ਹੋ : ਪਾਕਿਸਤਾਨ : ਚੋਣਾਂ 'ਚ ਬੇਨਿਯਮੀਆਂ ਕਾਰਨ ਸਿਆਸਤ ਗਰਮ, ਵੋਟਾਂ ਦੀ ਗਿਣਤੀ 'ਚ ਧਾਂਦਲੀ ਦੀਆਂ ਵੀਡੀਓ ਵਾਇਰਲ
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਪਾਕਿਸਤਾਨ ਦੇ 76 ਸਾਲਾਂ ਦੇ ਇਤਿਹਾਸ ਵਿਚ 29 ਪ੍ਰਧਾਨ ਮੰਤਰੀਆਂ ਨੇ ਰਾਜ ਕੀਤਾ ਹੈ ਅਤੇ ਇਨ੍ਹਾਂ ਸਾਰਿਆਂ ਦੇ ਨਾਂ ਇਕ ਅਜਿਹਾ ਰਿਕਾਰਡ ਬਣ ਗਿਆ ਹੈ ਕਿ ਅੱਜ ਤੱਕ ਕੋਈ ਵੀ ਪ੍ਰਧਾਨ ਮੰਤਰੀ ਆਪਣੇ ਕਾਰਜਕਾਲ ਦੇ 5 ਸਾਲ ਪੂਰੇ ਨਹੀਂ ਕਰ ਸਕਿਆ।
ਜ਼ਿਕਰਯੋਗ ਕਿ ਪਾਕਿਸਤਾਨ ਦੇ ਇਨ੍ਹਾਂ ਸਾਰੇ 29 ਪ੍ਰਧਾਨ ਮੰਤਰੀਆਂ ’ਚੋਂ 18 ਪ੍ਰਧਾਨ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਅਤੇ ਫੌਜੀ ਤਖਤਾਪਲਟ ਅਤੇ ਸਿਆਸੀ ਵੰਡ ਦੇ ਗੰਭੀਰ ਦੋਸ਼ਾਂ ਕਾਰਨ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣਾ ਪਿਆ ਅਤੇ 11 ਹੋਰ ਪ੍ਰਧਾਨ ਮੰਤਰੀਆਂ ਨੂੰ ਬਹੁਤ ਘੱਟ ਸਮੇਂ ਲਈ ਨਿਯੁਕਤ ਕੀਤਾ ਗਿਆ ਸੀ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਹੁਣ ਨਵੇਂ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਤਿਆਰ ਹੈ ਪਰ ਇਹ ਵੀ ਧਿਆਨ ਦੇਣ ਵਾਲੀ ਗੱਲ ਹੈ ਕਿ ਪਿਛਲੇ ਪ੍ਰਧਾਨ ਮੰਤਰੀਆਂ ’ਚੋਂ ਆਉਣ ਵਾਲਾ ਨਵਾਂ ਪ੍ਰਧਾਨ ਮੰਤਰੀ ਚਾਹੇ ਇਮਰਾਨ ਖਾਨ ਹੋਵੇ ਜਾਂ ਕੋਈ ਵੀ ਹੋਵੇ, ਉਹ ਆਪਣਾ 5 ਸਾਲ ਦਾ ਕਾਰਜਕਾਲ ਪੂਰਾ ਕਰੇਗਾ ਜਾਂ ਫਿਰ ਪਿਛਲੇ ਅਧੂਰੇ ਕਾਰਜਕਾਲ ਇਤਿਹਾਸ ਬਣ ਕੇ ਰਹਿ ਜਾਵੇਗਾ। ਪਾਕਿਸਤਾਨ ਦਾ ਸੋਸ਼ਲ ਮੀਡੀਆ ਵੀ ਇਸ ਸਬੰਧੀ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਇਸ ਵਿਸ਼ੇ ’ਤੇ ਲੋਕਾਂ ਤੋਂ ਰਾਏ ਮੰਗ ਰਿਹਾ ਹੈ।
ਇਹ ਵੀ ਪੜ੍ਹੋ : EPFO Interest Rate: ਨੌਕਰੀ ਕਰਨ ਵਾਲਿਆਂ ਲਈ ਖੁਸ਼ਖਬਰੀ, PF 'ਤੇ ਵਧਿਆ ਵਿਆਜ, 3 ਸਾਲਾਂ 'ਚ ਸਭ ਤੋਂ ਵੱਧ
ਇਹ ਵੀ ਪੜ੍ਹੋ : ਹੁਣ ਟੂਟੀ ਫਰੂਟੀ ਵੀ ਵੇਚਣਗੇ ਮੁਕੇਸ਼ ਅੰਬਾਨੀ ! ਖ਼ਰੀਦੀ 82 ਸਾਲ ਪੁਰਾਣੀ ਕੰਪਨੀ , ਇੰਨੇ 'ਚ ਹੋਈ ਡੀਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8