ਈਰਾਨ ''ਚ ਬੰਦੂਕਧਾਰੀਆਂ ਨੇ ਸ਼ੀਆ ਮੁਸਲਮਾਨਾਂ ਦੇ ਪਵਿੱਤਰ ਸਥਾਨ ''ਤੇ ਕੀਤੀ ਗੋਲੀਬਾਰੀ, 15 ਦੀ ਮੌਤ

Thursday, Oct 27, 2022 - 04:08 AM (IST)

ਈਰਾਨ ''ਚ ਬੰਦੂਕਧਾਰੀਆਂ ਨੇ ਸ਼ੀਆ ਮੁਸਲਮਾਨਾਂ ਦੇ ਪਵਿੱਤਰ ਸਥਾਨ ''ਤੇ ਕੀਤੀ ਗੋਲੀਬਾਰੀ, 15 ਦੀ ਮੌਤ

ਇੰਟਰਨੈਸ਼ਨਲ ਡੈਸਕ : ਈਰਾਨ ਦੇ ਦੱਖਣੀ ਸ਼ਹਿਰ ਸ਼ਿਰਾਜ਼ 'ਚ ਸ਼ੀਆ ਮੁਸਲਮਾਨਾਂ ਦੇ ਪਵਿੱਤਰ ਸਥਾਨ 'ਤੇ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ, ਜਿਸ ਵਿਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਈਰਾਨ ਦੇ ਸਰਕਾਰੀ ਮੀਡੀਆ ਨੇ ਇਹ ਖ਼ਬਰ ਦਿੱਤੀ ਹੈ। ਨਿਆਂਪਾਲਿਕਾ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਸ਼ਾਹ ਚੇਰਗ ਮਸਜਿਦ 'ਤੇ ਹਮਲੇ ਦੇ ਸਬੰਧ 'ਚ 2 ਬੰਦੂਕਧਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤੀਜਾ ਫਰਾਰ ਹੈ।

ਸਰਕਾਰੀ ਸਮਾਚਾਰ ਏਜੰਸੀ 'ਆਈ ਆਈ ਐੱਨ ਏ' ਦੇ ਮੁਤਾਬਕ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਸਰਕਾਰੀ ਟੀਵੀ ਮੁਤਾਬਕ 40 ਲੋਕ ਜ਼ਖ਼ਮੀ ਵੀ ਹੋਏ ਹਨ। ਜ਼ਿਕਰਯੋਗ ਹੈ ਕਿ ਈਰਾਨ 'ਚ ਸੁੰਨੀ ਕੱਟੜਪੰਥੀਆਂ ਨੇ ਕਈ ਵਾਰ ਸ਼ੀਆ ਮੁਸਲਮਾਨਾਂ ਦੇ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਹੈ ਅਤੇ ਇਸ ਹਮਲੇ 'ਚ ਉਨ੍ਹਾਂ ਦੀ ਸ਼ਮੂਲੀਅਤ ਵੀ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ : Breaking News: CM ਮਾਨ ਪਹੁੰਚੇ ਦਿੱਲੀ, ਭਲਕੇ ਫਰੀਦਾਬਾਦ ਦੇ ਸੂਰਜਕੁੰਡ ਵਿਖੇ ਚਿੰਤਨ ਕੈਂਪ 'ਚ ਲੈਣਗੇ ਹਿੱਸਾ

ਈਰਾਨ 'ਚ ਇਹ ਹਮਲਾ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਦੇਸ਼ ਵਿੱਚ ਇਕ ਮਹੀਨੇ ਤੋਂ ਆਜ਼ਾਦੀ ਦੀ ਮੰਗ ਨੂੰ ਲੈ ਕੇ ਸਰਕਾਰ ਵਿਰੋਧੀ ਅੰਦੋਲਨ ਚੱਲ ਰਿਹਾ ਹੈ। ਉਥੇ 22 ਸਾਲਾ ਮਾਹਸਾ ਅਮੀਨੀ ਦੀ ਹਿਰਾਸਤ 'ਚ ਹੋਈ ਮੌਤ ਦੇ 40 ਦਿਨ ਪੂਰੇ ਹੋਣ 'ਤੇ ਦੇਸ਼ ਦੇ ਉੱਤਰ-ਪੱਛਮੀ ਸ਼ਹਿਰ ਦੀਆਂ ਸੜਕਾਂ 'ਤੇ ਹਜ਼ਾਰਾਂ ਪ੍ਰਦਰਸ਼ਨਕਾਰੀ ਉਤਰ ਆਏ। ਵਰਣਨਯੋਗ ਹੈ ਕਿ ਸ਼ੀਆ ਮੁਸਲਮਾਨਾਂ 'ਚ ਮੌਤ ਤੋਂ ਬਾਅਦ ਬਹੁਤ ਸਾਰੇ ਰੀਤੀ-ਰਿਵਾਜ ਹੁੰਦੇ ਹਨ ਅਤੇ ਮੌਤ ਦੇ 40 ਦਿਨ ਪੂਰੇ ਹੋਣ 'ਤੇ ਦੁਬਾਰਾ ਸੋਗ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਪੁਲਸ ਦੀ ਢਿੱਲੀ ਕਾਰਵਾਈ ਤੋਂ ਖਫ਼ਾ ਪ੍ਰਵਾਸੀ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ, ਨਾਅਰੇਬਾਜ਼ੀ

ਅਮੀਨੀ ਦੇ ਕੁਰਦ ਜੱਦੀ ਸ਼ਹਿਰ ਸਾਕੇਜ ਵਿੱਚ ਲੋਕਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਉਸ ਦੀ ਕਬਰ ਤੱਕ ਪਹੁੰਚਣ ਲਈ ਲੱਗੀਆਂ ਰਹੀਆਂ। ਸਰਕਾਰ ਨਾਲ ਜੁੜੇ ਮੀਡੀਆ ਦੇ ਅਨੁਸਾਰ, ਅਮੀਨੀ ਦੀ ਕਬਰ ਵੱਲ ਜਾਣ ਵਾਲੇ ਜਲੂਸ ਵਿੱਚ 10,000 ਪ੍ਰਦਰਸ਼ਨਕਾਰੀ ਸ਼ਾਮਲ ਸਨ। ਔਰਤਾਂ ਨੇ ਆਪਣੇ ਹਿਜਾਬ ਲਾਹ ਕੇ ਆਪਣੇ ਸਿਰਾਂ 'ਤੇ ਹਵਾ 'ਚ ਘੁਮਾਏ।

ਇਹ ਵੀ ਪੜ੍ਹੋ : ਚੋਰਾਂ ਨੇ ਸੇਵਾ ਕੇਂਦਰ ਨੂੰ ਬਣਾਇਆ ਨਿਸ਼ਾਨਾ, ਦਿੱਤਾ ਵਾਰਦਾਤ ਨੂੰ ਅੰਜਾਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News