ਇਟਲੀ ''ਚ ਪੰਜਾਬਣਾਂ ਨੇ ਤੀਜ ਮੇਲੇ ਦੌਰਾਨ ਨੱਚ-ਨੱਚ ਹਿਲਾਈ ਧਰਤ
Sunday, Aug 06, 2023 - 05:26 PM (IST)
ਰੋਮ (ਕੈਂਥ) ਪੰਜਾਬੀ ਸੱਭਿਆਚਾਰ ਵਿੱਚ ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਰੀਝਾਂ ਨਾਲ ਪੰਜਾਬਣ ਮੁਟਿਆਰਾਂ ਵਲੋਂ ਮਨਾਇਆ ਜਾਂਦਾ ਹੈ, ਜਿਸ ਵਿੱਚ ਮੁਟਿਆਰਾਂ ਗਿੱਧਾ, ਭੰਗੜਾ, ਬੋਲੀਆਂ ਅਤੇ ਪੀਂਘਾਂ ਝੂਟ ਕੇ ਤੀਆਂ ਮਨਾਉਂਦੀਆਂ ਹਨ। ਜਿੱਥੇ ਇਨੀਂ ਦਿਨੀਂ ਪੰਜਾਬ ਵਿੱਚ ਤੀਆਂ ਦੇ ਤਿਉਹਾਰ ਦੀਆਂ ਖੂਬ ਰੌਣਕਾਂ ਲੱਗ ਰਹੀਆ ਹਨ, ਉੱਥੇ ਵਿਦੇਸ਼ਾਂ ਵਿੱਚ ਵੀ ਇਹ ਤਿਉਹਾਰ ਪੰਜਾਬਣ ਮੁਟਿਆਰਾਂ ਵੱਲੋਂ ਬੜੀ ਧੂਮਧਾਮ ਅਤੇ ਰੀਝਾਂ ਨਾਲ ਮਨਾਇਆ ਜਾ ਰਿਹਾ ਹੈ। ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਕਸਬਾ ਬੋਰਗੋ ਪਦਗੋਰਾ ਵਿਖੇ ਇਲਾਕੇ ਦੀਆਂ ਸਮੂਹ ਪੰਜਾਬਣ ਮੁਟਿਆਰਾਂ ਵਲੋਂ ਇੱਕਠੀਆਂ ਹੋ ਕੇ ਵਿਦੇਸ਼ ’ਚ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਇਟਾਲੀਅਨ 'ਪਿੰਡ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ ਦੇ PM ਕ੍ਰਿਸ ਹਿਪਕਿਨਸ ਟਾਕਾਨੀਨੀ ਗੁਰੂ ਘਰ ਵਿਖੇ ਹੋਏ ਨਤਮਸਤਕ, ਭਾਈਚਾਰੇ ਨੂੰ ਕੀਤਾ ਸੰਬੋਧਨ
ਇਸ ਵਿੱਚ ਪੰਜਾਬੀ ਮੁਟਿਆਰਾਂ ਦੁਆਰਾ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬਣਾਂ ਵਲੋਂ ਵੱਖ-ਵੱਖ ਸੱਭਿਆਚਾਰਕ ਵੰਨਗੀਆ ਪੇਸ਼ ਕੀਤੀਆਂ ਗਈਆਂ, ਜਿਸ ਵਿੱਚ ਗਿੱਧਾ, ਭੰਗੜਾ ਤੇ ਬੋਲੀਆਂ ਪ੍ਰਮੁੱਖ ਸਨ। ਮੁਟਿਆਰਾਂ ਨੇ ਪੰਜਾਬੀ ਗੀਤਾਂ 'ਤੇ ਖੂਬ ਰੰਗ ਹੀ ਨਹੀ ਬੰਨ੍ਹਿਆਂ ਸਗੋ ਫੁੱਲਕਾਰੀ, ਪੱਖੀਆਂ ਤੇ ਮੁਟਿਆਰਾਂ ਵਲੋਂ ਪਹਿਨੇ ਰੰਗ-ਬਰੰਗੇ ਪੰਜਾਬੀ ਸੂਟ ਇਸ ਤਿਉਹਾਰ ਦੀ ਸ਼ਾਨ ਨੂੰ ਚਾਰ ਚੰਨ ਲਗਾ ਕੇ ਰੌਣਕ ਨੂੰ ਵਧਾ ਰਹੇ ਸਨ। ਮੁਟਿਆਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸੱਭਿਆਚਾਰ ਨੂੰ ਸਮਰਪਿਤ ਤੀਆਂ ਦੇ ਤਿਉਹਾਰ ਮੌਕੇ ਜਾਗੋ ਵਾਲੀਆਂ ਗਾਗਰਾਂ ਨਾਲ ਵੀ ਗਿੱਧਾ ਪਾਇਆ ਗਿਆ, ਜਿਸ ਵਿੱਚ ਗੀਤ 'ਮੈਨੂੰ ਮਾਣ ਦੇਸ਼ 'ਤੇ ਮੈਂ ਪੰਜਾਬ ਦੀ ਜੱਟੀ' ਆਦਿ ਤੋਂ ਇਲਾਵਾ ਕਈ ਹੋਰ ਪੰਜਾਬੀ ਲੋਕ ਗੀਤ ਵੀ ਸ਼ਾਮਿਲ ਸਨ। ਮੇਲੇ ਦੇ ਅੰਤ ਵਿੱਚ ਪੰਜਾਬਣਾਂ ਵੱਲੋਂ ਵਿਸ਼ੇਸ਼ ਬਣੇ ਭਾਰਤੀ ਖਾਣਿਆਂ ਦਾ ਵੀ ਖੂਬ ਲੁੱਤਫ ਲਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।