ਇਟਲੀ ''ਚ ਵੱਡੀ ਗਿਣਤੀ ਪ੍ਰਾਣੀ ਅੰਮ੍ਰਿਤ ਦੀ ਦਾਤ ਛੱਕ ਕੇ ਗੁਰੂ ਦੇ ਲੜ੍ਹ ਲੱਗੇ

04/09/2024 5:59:17 PM

ਮਿਲਾਨ (ਸਾਬੀ ਚੀਨੀਆ) - ਇਟਲੀ ਵਿਚ ਖਾਲਸਾ ਪੰਥ ਦੇ  ਸਾਜਨਾ ਦਿਵਸ ਨੂੰ ਸਮਰਪਿਤ ਵੱਡੇ-ਵੱਡੇ ਸਮਾਗਮ ਉਲੀਕੇ ਜਾ ਰਹੇ ਹਨ। ਵੱਖ ਵੱਖ ਇਲਾਕਿਆਂ ਵਿਚ ਨਗਰ ਕੀਰਤਨ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਅੰਮ੍ਰਿਤ  ਸੰਚਾਰ ਕਰਵਾਏ ਜਾ ਰਹੇ ਹਨ। ਇਹਨਾਂ ਕਾਬਿਲੇ ਤਰੀਫ ਉਪਰਾਲਿਆਂ ਤਹਿਤ ਇਟਲੀ ਦੇ ਜ਼ਿਲ੍ਹਾ ਕਰੇਮੋਨਾ ਦੇ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਜਿਸ ਵਿੱਚ 40 ਦੇ ਕਰੀਬ  ਪ੍ਰਾਣੀ ਖੰਡੇ ਬਾਟੇ ਦਾ ਅਮ੍ਰਿਤ ਛਕ ਕੇ ਗੁਰੂ ਦੇ ਲੜ੍ਹ ਲੱਗੇ। ਜਿਹਨਾਂ ਵਿਚ 10 ਤੋਂ 15 ਸਾਲ ਦੇ ਬੱਚੇ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ :     Gold ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, 82,000 ਰੁਪਏ ਦੇ ਨੇੜੇ ਪਹੁੰਚੇ ਚਾਂਦੀ ਦੇ ਭਾਅ

ਇਹ ਵੀ ਪੜ੍ਹੋ :      iPhone ਤੇ ਲੱਖਾਂ ਨੌਕਰੀਆਂ ਤੋਂ ਬਾਅਦ ਹੁਣ Apple ਭਾਰਤ 'ਚ ਬਣਾਏਗਾ ਘਰ, ਜਾਣੋ ਕੀ ਹੈ ਪਲਾਨ

ਇਸ ਮੌਕੇ ਕਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਤੋਰੇ ਦੀ ਪਿਚਨਾਰਦੀ ਦੁਆਰਾ ਅਮ੍ਰਿੰਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾੳ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਗੁਰੂ ਦੇ ਲੜ੍ਹ ਲੱਗੇ ਸਾਰੇ ਪ੍ਰਾਣੀਆਂ ਨੂੰ ਵਧਾਈ ਦਿੱਤੀ।ਜਿਕਰਯੋਗ ਹੈ ਕਿ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਪਿਛਲੇ ਲੰਬੇ ਸਮੇਂ ਤੋਂ ਸਿੱਖ ਧਰਮ ਦੀ ਚੜ੍ਹਦੀ ਕਲਾ,ਪ੍ਰਸਾਰ ਤੇ ਪ੍ਰਚਾਰ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ।ਪ੍ਰਬੰਧਕਾਂ ਦੁਆਰਾ ਵਿਦੇਸ਼ਾਂ 'ਚ ਸਿੱਖੀ ਦੇ ਪ੍ਰਸਾਰ ਲਈ ਕੀਤੇ ਗਏ ਇਸ ਵਡਮੁੱਲੇ ਉਪਰਾਲੇ ਦੀ ਸਿੱਖ ਸੰਗਤ ਦੁਆਰਾ ਭਰਪੂਰ ਸ਼ਾਲਾਘਾ ਕੀਤੀ ਗਈ ਹੈ।

ਇਹ ਵੀ ਪੜ੍ਹੋ :      Dubai 'ਚ 25 ਕਰੋੜ ਦੇ ਕਾਫ਼ਲੇ ਨਾਲ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੇ ਸ਼ੁਰੂ ਕੀਤੀਆਂ ਵਿਆਹ ਦੀਆਂ ਤਿਆਰੀਆਂ

ਇਹ ਵੀ ਪੜ੍ਹੋ :      ਪ੍ਰਧਾਨ ਮੰਤਰੀ ਮੋਦੀ ਦੇ ਸਮਰਥਕਾਂ ਨੇ ਅਮਰੀਕਾ ਦੇ 16 ਤੋਂ ਵੱਧ ਸ਼ਹਿਰਾਂ 'ਚ ਕੱਢੀਆਂ ਰੈਲੀਆਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Harinder Kaur

Content Editor

Related News